ਗੁਰਦਾਸਪੁਰ ਪੰਜਾਬ

ਯੋਗ ਲਾਭਪਾਤਰੀ ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦਾ ਕਾਰਡ ਜ਼ਰੂਰ ਬਣਵਾਉਣ – ਡਿਪਟੀ ਕਮਿਸ਼ਨਰ

ਯੋਗ ਲਾਭਪਾਤਰੀ ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦਾ ਕਾਰਡ ਜ਼ਰੂਰ ਬਣਵਾਉਣ – ਡਿਪਟੀ ਕਮਿਸ਼ਨਰ
  • PublishedSeptember 20, 2023

ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਮੁਫ਼ਤ ਇਲਾਜ ਕਰਵਾਉਣ ਲਈ ਜ਼ਿਲਾ ਗੁਰਦਾਸਪੁਰ ਦੇ 40 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ

ਗੁਰਦਾਸਪੁਰ, 20 ਸਤੰਬਰ 2023 ( ਦੀ ਪੰਜਾਬ ਵਾਇਰ)। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜੇ-ਫਾਰਮ ਹੋਲਡਰ ਕਿਸਾਨਾਂ, ਰਜਿਸਟਰਡ ਉਸਾਰੀ ਕਿਰਤੀਆਂ, ਰਾਸ਼ਨ ਕਾਰਡ ਯੋਜਨਾ ਦੇ ਸਮਾਰਟ ਕਾਰਡ ਹੋਲਡਰ ਵਿਅਕਤੀਆਂ, ਰਜ਼ਿਸਟਰਡ ਛੋਟੇ ਵਪਾਰੀਆਂ ਅਤੇ ਯੈਲੋ/ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਜਿਨਾਂ ਨੇ ਅਜੇ ਤੱਕ ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਅਤੇ ਆਪਣੇ ਕਾਰਡ ਨਹੀਂ ਬਣਾਏ ਉਹ ਤੁਰੰਤ ਆਪਣੇ ਕਾਰਡ ਬਣਵਾ ਲੈਣ ਤਾਂ ਜੋ ਲੋੜ ਪੈਣ ’ਤੇ ਉਹ ਸਿਹਤ ਬੀਮਾ ਯੋਜਨਾ ਦਾ ਲਾਭ ਲੈ ਸਕਣ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ ਸੂਚੀਬੱਧ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿੱਚ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਬੀਮਾ ਯੋਜਨਾ ਦੇ ਕਾਰਡ ਹੁਣ ਘਰ ਬੈਠੇ ‘ਆਯੂਸ਼ਮਾਨ ਐਪ’ ਰਾਹੀਂ ਵੀ ਬਣਾਇਆ ਜਾ ਸਕਦਾ ਹੈ। ਇਸਤੋਂ ਇਲਾਵਾ ਸੂਚੀਬੱਧ ਹਸਪਤਾਲਾਂ, ਸੇਵਾ ਕੇਂਦਰਾਂ ਅਤੇ ਸੀ.ਐੱਸ.ਸੀ. ਸੈਂਟਰਾਂ ਤੋਂ ਵੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੇ ਹਰ ਲਾਭਪਾਤਰੀ ਪਰਿਵਾਰ ਦੇ ਕਾਰਡ ਬਣਾਉਣ ਲਈ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਾਰਡ ਬਣਾਉਣ ਲਈ ਰਾਸ਼ਨ ਡੀਪੂ ਪੱਧਰ ’ਤੇ ਵੀ ਕੈਂਪ ਲਗਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੁੱਲ 40 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ ਕੀਤੇ ਗਏ ਹਨ।

ਉਨਾਂ ਦੱਸਿਆ ਕਿ ਸੂਚੀਬੱਧ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜ਼ਿਲਾ ਹਸਪਤਾਲ ਗੁਰਦਾਸਪੁਰ, ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ, ਸੀ.ਐੱਚ.ਸੀ. ਭਾਮ, ਸੀ.ਐੱਚ.ਸੀ. ਧਾਰੀਵਾਲ, ਸੀ.ਐੱਚ.ਸੀ. ਦੀਨਾਨਗਰ, ਸੀ.ਐੱਚ.ਸੀ. ਫ਼ਤਹਿਗੜ ਚੂੜੀਆਂ, ਸੀ.ਐੱਚ.ਸੀ. ਘੁਮਾਣ, ਸੀ.ਐੱਚ.ਸੀ. ਕਾਹਨੂੰਵਾਨ, ਸੀ.ਐੱਚ.ਸੀ. ਕਲਾਨੌਰ, ਸੀ.ਐੱਚ.ਸੀ. ਨੌਸ਼ਹਿਰਾ ਮੱਝਾ ਸਿੰਘ, ਸੀ.ਐੱਚ.ਸੀ. ਕਾਦੀਆਂ, ਕਮਿਊਨਿਟੀ ਹੈਲਥ ਸੈਂਟਰ ਡੇਰਾ ਬਾਬਾ ਨਾਨਕ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਅਕਾਸ਼ ਹਸਪਤਾਲ ਅਤੇ ਹਾਰਟ ਕੇਅਰ ਸੈਂਟਰ ਬਟਾਲਾ, ਬਾਬਾ ਦੀਪ ਸਿੰਘ ਹਸਪਤਾਲ ਅਲੀਵਾਲ ਰੋਡ ਬਟਾਲਾ, ਬਡਵਾਲ ਹਸਪਤਾਲ ਗੁਰਦਾਸਪੁਰ, ਬਾਹਰੀ ਹਸਪਤਾਲ ਦੀਨਾਨਗਰ, ਬਾਜਵਾ ਹਸਪਤਾਲ ਬਟਾਲਾ, ਬੀਬੀ ਕੌਲਾਂ ਜੀ ਹਸਪਤਾਲ ਫ਼ਤਹਿਗੜ ਚੂੜੀਆਂ, ਬੀ.ਜੇ.ਐੱਸ. ਬੱਲ ਮੈਮੋਰੀਅਲ ਹਸਪਤਾਲ ਬਟਾਲਾ, ਚੌਹਾਨ ਹਸਪਤਾਲ ਦੀਨਾਨਗਰ, ਛੀਨਾ ਹਸਪਤਾਲ ਬਟਾਲਾ, ਗੁਰਨੂਰ ਹਸਪਤਾਲ ਬਟਾਲਾ, ਗੁਰੂ ਨਾਨਕ ਸੁਪਰ ਸਪੈਸ਼ਲਿਟੀ ਹਸਪਤਾਲ ਘੁਮਾਣ, ਕਿਰਨ ਮੈਡੀਸਨ ਹਸਪਤਾਲ ਦੀਨਾਨਗਰ, ਐੱਚ.ਏ.ਐੱਸ. ਛੀਨਾ ਹਸਪਤਾਲ ਬਟਾਲਾ, ਜੇ.ਸੀ. ਨੰਦਾ ਹਸਪਤਾਲ ਗੁਰਦਾਸਪੁਰ, ਕਾਹਲੋਂ ਹਸਪਤਾਲ ਵਡਾਲਾ ਬਾਂਗਰ, ਕੋਹਲੀ ਹਸਪਤਾਲ ਧਾਰੀਵਾਲ, ਲਾਈਫ ਕੇਅਰ ਹਸਪਤਾਲ ਅਤੇ ਆਈ ਕੇਅਰ ਸੈਂਟਰ ਕੋਟ ਯੋਗਰਾਜ, ਮਹਾਜਨ ਹਸਪਤਾਲ ਐਂਡਰ ਆਈ ਕੇਅਰ ਸੈਂਟਰ ਗੁਰਦਾਸਪੁਰ, ਨਿਊ ਮਹਾਜਨ ਹਸਪਤਾਲ ਫ਼ਤਹਿਗੜ ਚੂੜੀਆਂ, ਨਿਊ ਸ੍ਰੀ ਬਾਵਾ ਲਾਲ ਜੀ ਹਸਪਤਾਲ ਖੈਹਿਰਾ ਰੋਡ, ਰੰਧਾਵਾ ਮਲਟੀਸਪੈਸ਼ਲਿਟੀ ਹਸਪਤਾਲ ਬਟਾਲਾ, ਆਰ.ਪੀ. ਅਰੋੜਾ ਮੈਡੀਸਿਟੀ ਗੁਰਦਾਸਪੁਰ, ਸੰਧੂ ਹਸਪਤਾਲ ਬਟਾਲਾ, ਸਤਸਰ ਹਸਪਤਾਲ ਬਟਾਲਾ, ਸ. ਰਾਮ ਸਿੰਘ ਮੈਮੋਰੀਅਲ ਬੱਬਰ ਮਲਟੀਸਪੈਸ਼ਲਿਟੀ ਹਸਪਤਾਲ ਜੀਵਨਵਾਲ ਬੱਬਰੀ, ਵਿਆਨ ਮਲਟੀਸਪੈਸ਼ਲਿਟੀ ਹਸਪਤਾਲ ਬਟਾਲਾ, ਹੋਪ ਹਸਪਤਾਲ ਕਲਾਨੌਰ ਅਤੇ ਸੁਰਜੀਤ ਹਸਪਤਾਲ ਕਲਾਨੌਰ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਆਪਣਾ ਅਤੇ ਆਪਣੇ ਪਰਿਵਾਰਿਕ ਮੈਂਬਰਾਂ ਦਾ ਕਾਰਡ ਜਰੂਰ ਬਣਵਾਉਣ।

Written By
The Punjab Wire