Close

Recent Posts

42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

ਹੋਰ ਦੇਸ਼ ਪੰਜਾਬ ਮੁੱਖ ਖ਼ਬਰ ਵਿਦੇਸ਼

ਕੈਨੇਡਾ ‘ਚ ਹਰਦੀਪ ਨਿੱਝਰ ਤੋਂ ਬਾਅਦ ਸੁੱਖਾ ਦੁੱਨੇਕੇ ਦਾ ਕਤਲ, ਵਿਨੀਪੈਗ ਸ਼ਹਿਰ ‘ਚ ਬਦਮਾਸ਼ਾਂ ਗੋਲੀ ਮਾਰ ਦਿੱਤਾ ਵਾਰਦਾਤ ਨੂੰ ਅੰਜਾਮ

ਕੈਨੇਡਾ ‘ਚ ਹਰਦੀਪ ਨਿੱਝਰ ਤੋਂ ਬਾਅਦ ਸੁੱਖਾ ਦੁੱਨੇਕੇ ਦਾ ਕਤਲ, ਵਿਨੀਪੈਗ ਸ਼ਹਿਰ ‘ਚ ਬਦਮਾਸ਼ਾਂ ਗੋਲੀ ਮਾਰ ਦਿੱਤਾ ਵਾਰਦਾਤ ਨੂੰ ਅੰਜਾਮ
  • PublishedSeptember 21, 2023

ਚੰਡੀਗੜ੍ਹ, 21 ਸਤੰਬਰ 2023 (ਦੀ ਪੰਜਾਬ ਵਾਇਰ)। ਭਾਰਤ-ਕੈਨੇਡਾ ਵਿਚਾਲੇ ਤਣਾਅ ਦਰਮਿਆਨ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਬਦਨਾਮ ਗੈਂਗਸਟਰ ਸੁਖਦੁਲ ਸਿੰਘ ਉਰਫ ਸੁੱਖਾ ਦੁਨੇਕੇ ਦੀ ਕੈਨੇਡਾ ਦੇ ਵਿਨੀਪੈਗ ‘ਚ ਬੁੱਧਵਾਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਹਾਲਾਂਕਿ ਕੈਨੇਡੀਅਨ ਪੁਲਿਸ ਨੇ ਅਜੇ ਤੱਕ ਇਸ ਘਟਨਾ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ ਹੈ । ਇਸ ਤੋਂ ਪਹਿਲਾਂ ਕੈਨੇਡਾ ‘ਚ ਹੀ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਅਣਪਛਾਤੇ ਲੋਕਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਕਤਲੇਆਮ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਹੈ।

ਦੂਜੇ ਪਾਸੇ ਕੈਨੇਡੀਅਨ ਸੂਤਰਾਂ ਅਨੁਸਾਰ ਗੈਂਗਸਟਰ ਸੁੱਖਾ ਦੁਨਾਕੇ ਨੂੰ ਤਿੰਨ ਤੋਂ ਵੱਧ ਗੋਲੀਆਂ ਮਾਰੀਆਂ ਗਈਆਂ ਹਨ। ਇਸੇ ਕਾਰਨ ਉਸ ਦੀ ਮੌਤ ਹੋ ਗਈ। ਸੂਤਰਾਂ ਅਨੁਸਾਰ ਕੈਨੇਡੀਅਨ ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਗੈਂਗਸਟਰ ਸੁੱਖਾ ਦੁੱਨੇਕੇ ਪੰਜਾਬ ਵਿੱਚ ਕਈ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਸੀ ਅਤੇ ਉਹ ਪੰਜਾਬ ਛੱਡ ਕੇ ਇਸ ਸਮੇਂ ਕੈਨੇਡਾ ਵਿੱਚ ਲੁਕਿਆ ਹੋਇਆ ਸੀ। ਸੁੱਖਾ ਦਾ ਨਾਂ ਕਬੱਡੀ ਖਿਡਾਰੀ ਸੰਦੀਪ ਨੰਗਲ ਦੇ ਕਤਲ ਕੇਸ ਵਿੱਚ ਵੀ ਆਇਆ ਸੀ। ਸੁੱਖਾ ਨੇ ਕੈਨੇਡਾ ਤੋਂ ਹੀ ਸ਼ੂਟਰਾਂ ਦਾ ਇੰਤਜ਼ਾਮ ਕੀਤਾ ਸੀ।

Written By
The Punjab Wire