ਚੰਡੀਗੜ੍ਹ, 26 ਸਤੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕੀ ਹੋਈ ਹੈ। ਕਿਸੇ ਵੀ ਵੇਲੇ ਮਨਪ੍ਰੀਤ ਬਾਦਲ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ। ਬਠਿੰਡਾ ਕੋਰਟ ਨੇ ਮਨਪ੍ਰੀਤ ਬਾਦਲ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। 12 ਅਕਤੂਬਰ ਨੂੰ ਮਾਮਲੇ ‘ਤੇ ਅਗਲੀ ਸੁਣਵਾਈ ਹੋਵੇਗੀ।
ਮਨਪ੍ਰੀਤ ਬਾਦਲ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਦੋਸ਼ ਹੈ ਕਿ ਮਨਪ੍ਰੀਤ ਬਾਦਲ ਨੇ ਆਪਣੀ ਪਾਵਰ ਦਾ ਇਸਤੇਮਾਲ ਕਰਕੇ ਆਪਣੇ ਚਹੇਤਿਆਂ ਨੂੰ ਪਲਾਟ ਦਿੱਤਾ ਹੈ। ਜਿਸ ਨਾਲ ਸਰਕਾਰ ਨੂੰ 65 ਲੱਖ ਰੁਪਏ ਦੀ ਨੁਕਸਾਨ ਹੋਇਆ।
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਬਠਿੰਡਾ ਦੇ ਮਾਡਲ ਟਾਊਨ ਦੇ ਫੇਜ਼ ਇੱਕ ਦੇ ਵਿੱਚ ਕਮਰਸ਼ੀਆਲ ਪਲਾਟ ਨੂੰ ਰਿਹਾਇਸ਼ੀ ‘ਚ ਬਦਲ ਕੇ ਆਪਣਾ ਘਰ ਬਣਾਉਣ ਲਈ ਖਰੀਦਿਆ ਸੀ। ਇਸ ਪਲਾਟ ਦਾ ਸੋਦਾ ਕਾਫੀ ਚਰਚਾ ‘ਚ ਰਿਹਾ ਹੈ।