ਗੁਰਦਾਸਪੁਰ

ਚੇਅਰਮੈਨ ਜਗਰੂਪ ਸੇਖਵਾਂ ਨੇ ਪਿੰਡ ਪਸਨਾਵਾਲ ਦੀ ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀ ਦਾ ਉਦਘਾਟਨ ਕੀਤਾ

ਚੇਅਰਮੈਨ ਜਗਰੂਪ ਸੇਖਵਾਂ ਨੇ ਪਿੰਡ ਪਸਨਾਵਾਲ ਦੀ ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀ ਦਾ ਉਦਘਾਟਨ ਕੀਤਾ
  • PublishedSeptember 27, 2023

ਪੰਜਾਬ ਸਰਕਾਰ ਵੱਲੋਂ 60 ਲੱਖ ਰੁਪਏ ਖਰਚ ਕਰਕੇ ਜ਼ਿਲਾ ਗੁਰਦਾਸਪੁਰ ਦੀਆਂ 11 ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀਆਂ ਦੀ ਕੀਤੀ ਜਾ ਰਹੀ ਹੈ ਕਾਇਆ ਕਲਪ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਮਾਨ ਸਰਕਾਰ ਨੇ ਕ੍ਰਾਂਤੀਕਾਰੀ ਸੁਧਾਰ ਕੀਤੇ – ਸੇਖਵਾਂ

ਗੁਰਦਾਸਪੁਰ, 27 ਸਤੰਬਰ 2023 (ਦੀ ਪੰਜਾਬ ਵਾਇਰ)। ਜ਼ਿਲਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਪਿੰਡ ਪਸਨਾਵਾਲ ਵਿਖੇ ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀ ਦਾ ਉਦਘਾਟਨ ਕੀਤਾ ਗਿਆ। ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀ ਦਾ ਉਦਘਾਟਨ ਕਰਨ ਤੋਂ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 60 ਲੱਖ ਰੁਪਏ ਖਰਚ ਕਰਕੇ ਜ਼ਿਲਾ ਗੁਰਦਾਸਪੁਰ ਵਿੱਚ ਕੁੱਲ 11 ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀਆਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ।

ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਆਯੂਰਵੇਦ ਸਾਡੀ ਭਾਰਤੀ ਸੰਸਕਿ੍ਰਤੀ ਦੀ ਪ੍ਰਾਚੀਨ ਅਤੇ ਬਹੁਤ ਕਾਮਯਾਬ ਇਲਾਜ ਪ੍ਰਣਾਲੀ ਹੈ। ਉਨਾਂ ਕਿਹਾ ਕਿ ਆਯੂਰਵੇਦ ਨਾਲ ਹਰ ਬਿਮਾਰੀ ਦਾ ਇਲਾਜ ਕੀਤਾ ਜਾ ਸਕਦਾ ਹੈ ਅਤੇ ਇਸ ਇਲਾਜ ਵਿਧੀ ਦਾ ਕੋਈ ਸਾਈਡ-ਇਫੈਕਟ ਵੀ ਨਹੀਂ ਹੈ। ਉਨਾਂ ਦੱਸਿਆ ਕਿ ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀ ਪਸਨਾਵਾਲ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ।

ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਤੀਕਾਰੀ ਸੁਧਾਰ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਸਰਕਾਰ ਵੱਲੋਂ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕਰਨ ਦੇ ਨਾਲ ਪੁਰਾਣੀਆਂ ਸਿਹਤ ਸੰਸਥਾਵਾਂ ਦੀ ਕਾਇਆ ਕਲਪ ਕੀਤੀ ਗਈ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਆਪਣੇ ਘਰ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤ ਮੁਹੱਈਆ ਕਰਵਾ ਕੇ ਮਾਨ ਸਰਕਾਰ ਨੇ ਲੋਕਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕੀਤਾ ਹੈ।

Written By
The Punjab Wire