ਸਰਦਾਰ ਲਖਵਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤਾ ਉਦਘਾਟਨ
ਗੁਰਦਾਸਪੁਰ 28 ਅਕਤੂਬਰ 2023 (ਦੀ ਪੰਜਾਬ ਵਾਇਰ)। ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੇਡਾਂ ਵਤਨ ਪੰਜਾਬ ਦੀਆਂ 2023 ਦੇ ਜ਼ਿਲਾ ਜੂਡੋ ਮੁਕਾਬਲੇ ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਵਿਖੇ ਸ਼ੁਰੂ ਹੋਏ। ਜਿਸ ਵਿਚ ਗੁਰਦਾਸਪੁਰ ਜ਼ਿਲ੍ਹੇ ਦੇ ਵੱਖ ਵੱਖ ਕੋਚਿੰਗ ਸੈਂਟਰ ਤੋਂ 125 ਦੇ ਲਗਭਗ ਖਿਡਾਰੀਆਂ ਨੇ ਭਾਗ ਲਿਆ। ਇਹਨਾਂ ਤਿੰਨ ਰੋਜ਼ਾ ਜੂਡੋ ਮੁਕਾਬਲਿਆਂ ਦਾ ਉਦਘਾਟਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਕੂਲ ਸ੍ਰ ਲਖਵਿੰਦਰ ਸਿੰਘ ਨੇ ਕੀਤਾ।
ਇਸ ਮੌਕੇ ਜਾਣਕਾਰੀ ਦਿੰਦਿਆਂ ਅਮਰਜੀਤ ਸ਼ਾਸਤਰੀ ਸੰਚਾਲਕ ਜੂਡੋ ਸੈਂਟਰ ਨੇ ਦੱਸਿਆ ਕਿ ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਜੂਡੋ ਐਸੋਸੀਏਸ਼ਨ ਦੇ ਸਹਿਯੋਗ ਨਾਲ 14,17,21,25, ਅਤੇ ਸੀਨੀਅਰ ਲੜਕੇ ਲੜਕੀਆਂ ਦੇ ਮੁਕਾਬਲੇ ਦੇ ਜੇਤੂਆਂ ਨੂੰ 17 ਅਕਤੂਬਰ ਤੋਂ 22 ਅਕਤੂਬਰ ਤੱਕ ਗੁਰਦਾਸਪੁਰ ਵਿਖੇ ਪੰਜਾਬ ਪੱਧਰੀ ਖੇਡਾਂ ਲਈ ਚੁਣਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਟੂਰਨਾਂਮੈਂਟ ਕਮੇਟੀ ਦੇ ਉਪ ਪ੍ਰਧਾਨ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਸਿਖਿਆ ਵਿਭਾਗ ਵੱਲੋਂ ਗੁਰਦਾਸਪੁਰ ਦੇ ਖਿਡਾਰੀਆਂ ਦੀ ਪ੍ਰਾਪਤੀ ਨੂੰ ਮੁੱਖ ਰੱਖਦਿਆਂ 14, ਅਤੇ 19 ਸਾਲ ਦੇ ਪੰਜਾਬ ਪੱਧਰੀ ਮੁਕਾਬਲੇ ਗੁਰਦਾਸਪੁਰ ਵਿਖੇ ਕਰਵਾਉਣ ਦਾ ਫੈਸਲਾ ਕੀਤਾ ਹੈ। ਉਮੀਦ ਹੈ ਕਿ ਗੁਰਦਾਸਪੁਰ ਦੇ ਜੂਡੋ ਖਿਡਾਰੀ ਪਿਛਲੇ ਸਾਲ ਦੀ ਤਰ੍ਹਾਂ ਆਪਣੇ ਸੁਨਹਿਰੀ ਇਤਿਹਾਸ ਨੂੰ ਦੁਹਰਾਉਣ ਵਿਚ ਸਫ਼ਲ ਹੋਣਗੇ। ਅੱਜ ਦੇ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਅੰਤਰਰਾਸ਼ਟਰੀ ਜੂਡੋ ਖਿਡਾਰੀ ਇੰਸਪੈਕਟਰ ਸਾਹਿਲ ਪਠਾਣੀਆਂ, ਮੈਡਮ ਬਲਵਿੰਦਰ ਕੌਰ, ਸਤੀਸ਼ ਕੁਮਾਰ, ਅਤੁਲ ਕੁਮਾਰ ਸੰਜੀਵ ਕੁਮਾਰ ,ਬਲਾਕ ਖੇਡ ਅਫ਼ਸਰ ਦੀਨਾਨਗਰ ਹਾਜ਼ਰ ਸਨ।
ਟੂਰਨਾਮੈਂਟ ਕਨਵੀਨਰ ਰਵੀ ਕੁਮਾਰ ਜੂਡੋ ਕੋਚ, ਅਤੇ ਟੂਰਨਾਮੈਂਟ ਡਾਇਰੈਕਟਰ ਦਿਨੇਸ਼ ਕੁਮਾਰ ਜੂਡੋ ਕੋਚ ਅਨੁਸਾਰ ਅੱਜ ਦੇ ਨਤੀਜੇ ਇਸ ਪ੍ਰਕਾਰ ਹਨ।
30 ਕਿਲੋ ਭਾਰ ਵਰਗ ਵਿੱਚ ਅਮਨਦੀਪ ਸਿੰਘ ਪਹਿਲਾ, ਪਿਊਸ਼ ਦੂਜੇ ਸਥਾਨ ਤੇ ਅਤੇ ਵੰਸ਼ ਅਤੇ ਤੀਜੇ ਸਥਾਨ ਤੇ ਆਏ।35 ਕਿਲੋ ਭਾਰ ਵਰਗ ਵਿੱਚ ਰੋਹਿਤ ਸ਼ਰਮਾ ਪਹਿਲੇ ਮਾਨਿਕ ਦੂਜੇ ਅਤੇ ਕਨਵ ਆਰਿਆਂ, ਸੈਣ ਤੀਜੇ ਸਥਾਨ ਤੇ ਰਹੇ।