ਪੰਜਾਬ ਮੁੱਖ ਖ਼ਬਰ

ਪੀ.ਡਬਲਿਊ.ਆਰ.ਡੀ.ਏ. ਨੇ ਭੂਮੀਗਤ ਪਾਣੀ ਕੱਢਣ ਸਬੰਧੀ ਅਪਲਾਈ ਕਰਨ ਲਈ ਵਧਾ ਕੇ 30 ਨਵੰਬਰ ਕੀਤੀ

ਪੀ.ਡਬਲਿਊ.ਆਰ.ਡੀ.ਏ. ਨੇ ਭੂਮੀਗਤ ਪਾਣੀ ਕੱਢਣ ਸਬੰਧੀ ਅਪਲਾਈ ਕਰਨ ਲਈ ਵਧਾ ਕੇ 30 ਨਵੰਬਰ ਕੀਤੀ
  • PublishedSeptember 29, 2023

ਚੰਡੀਗੜ੍ਹ, 29 ਸਤੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਿਊ.ਆਰ.ਡੀ.ਏ.) ਨੇ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਅਤੇ ਸੰਭਾਲ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ। ਦੱਸਣਯੋਗ ਹੈ ਕਿ ਇਹ ਇਹ ਦਿਸ਼ਾ-ਨਿਰਦੇਸ਼ 1 ਫਰਵਰੀ 2023 ਨੂੰ ਨੋਟੀਫਾਈ ਕੀਤੇ ਸਨ।ਨਿਰਦੇਸ਼ਾਂ ਦੇ ਲਾਗੂ ਹੋਣ ਨਾਲ ਭੂਮੀਗਤ ਪਾਣੀ ਕੱਢ ਰਹੇ ਸਾਰੇ ਬਿਨਾਂ ਛੋਟ ਵਾਲੇ ਉਪਭੋਗਤਾਂ ਨੂੰ 1 ਫਰਵਰੀ, 2023 ਤੋਂ ਭੂਮੀਗਤ ਪਾਣੀ ਕੱਢਣ ਦੇ ਖਰਚਿਆਂ (ਜੀ.ਈ.ਸੀ.) ਦਾ ਭੁਗਤਾਨ ਕਰਨਾ ਹੋਵੇਗਾ। ਇੱਥੋਂ ਤੱਕ ਕਿ ਜਿਨ੍ਹਾਂ ਉਪਭੋਗਤਾਵਾਂ ਨੇ ਪਾਣੀ ਦਾ ਮੀਟਰ ਨਹੀਂ ਲਗਾਇਆ ਹੈ, ਉਨ੍ਹਾਂ ਨੂੰ ਵੀ ਇਹ ਖਰਚੇ ਅਦਾ ਕਰਨੇ ਪੈਣਗੇ। ਇਸ ਸਬੰਧੀ ਜਾਣਕਾਰੀ ਲਈ ਪੀ.ਡਬਲਿਊ.ਆਰ.ਡੀ.ਏ. ਦੀ ਵੈੱਬਸਾਈਟ https://pwrda.punjab.gov.in. ਤੱਕ ਪਹੁੰਚ ਕੀਤੀ ਜਾ ਸਕਦੀ ਹੈ।

ਬੁਲਾਰੇ ਨੇ ਦੱਸਿਆ ਕਿ ਪ੍ਰਤੀ ਮਹੀਨਾ 1,500 ਤੋਂ ਵੱਧ ਅਤੇ 15,000 ਕਿਊਬਿਕ ਮੀਟਰ ਤੱਕ ਪਾਣੀ ਕੱਢਣ ਵਾਲੇ ਮੌਜੂਦਾ ਉਪਭੋਗਤਾਵਾਂ ਨੂੰ ਅਥਾਰਟੀ ਤੋਂ ਆਗਿਆ ਲੈਣ ਅਤੇ ਪਾਣੀ ਦੇ ਮੀਟਰ ਲਗਾਉਣ ਲਈ 6 ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਮਨਜ਼ੂਰੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ 31 ਜੁਲਾਈ, 2023 ਸੀ, ਜਿਸ ਨੂੰ ਵਧਾ ਕੇ 30 ਸਤੰਬਰ, 2023 ਕਰ ਦਿੱਤਾ ਗਿਆ ਸੀ।ਉਪਭੋਗਤਾਵਾਂ ਦੀ ਬੇਨਤੀ ‘ਤੇ ਮਨਜ਼ੂਰੀ ਲਈ ਅਪਲਾਈ ਕਰਨ ਆਖਰੀ ਮਿਤੀ 30 ਨਵੰਬਰ, 2023 ਤੱਕ ਵਧਾ ਦਿੱਤੀ ਗਈ ਹੈ। ਉਪਭੋਗਤਾ ਨਾਨ-ਕੰਪਲਾਇੰਸ ਚਾਰਜਿਜ਼ ਤੋਂ ਬਚਣ ਲਈ ਸਮੇਂ ਸਿਰ ਅਪਲਾਈ ਕਰਨਾ ਯਕੀਨੀ ਬਣਾਉਣ।

ਬੁਲਾਰੇ ਨੇ ਦੱਸਿਆ ਕਿ ਉਪਭੋਗਤਾਵਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਜਲਦੀ ਤੋਂ ਜਲਦੀ ਮੀਟਰ ਲਗਾਉਣ ਅਤੇ ਮੀਟਰ ਦੀ ਰੀਡਿੰਗ ਲੈ ਕੇ ਮਹੀਨਾਵਾਰ ਬਿੱਲ ਦਾ ਭੁਗਤਾਨ ਕਰਨ। ਜੇਕਰ ਕੋਈ ਉਪਭੋਗਤਾ ਵਾਟਰ ਮੀਟਰ ਨਹੀਂ ਲਗਾਉਂਦਾ ਤਾਂ ਉਪਭੋਗਤਾ ਨੂੰ 1 ਫਰਵਰੀ 2023 ਤੋਂ ਵਾਟਰ ਮੀਟਰ ਲਗਾਉਣ ਦੀ ਮਿਤੀ ਤੱਕ ਦੀ ਮਿਆਦ ਲਈ ਪਾਣੀ ਕੱਢਣ ਸਬੰਧੀ ਮੰਗੀ ਗਈ ਮਨਜ਼ੂਰੀ ਦੇ ਆਧਾਰ ‘ਤੇ ਮਹੀਨਾਵਾਰ ਬਿੱਲ ਦਾ ਭੁਗਤਾਨ ਕਰਨਾ ਹੋਵੇਗਾ।

ਇਸ ਲਈ ਪਾਣੀ ਦੇ ਮੀਟਰ ਜਲਦ ਤੋਂ ਜਲਦ ਲਗਾਉਣਾ ਹਰੇਕ ਉਪਭੋਗਤਾ ਦੇ ਹਿੱਤ ਵਿੱਚ ਹੈ। ਉਪਭੋਗਤਾ 1 ਫਰਵਰੀ 2023 ਤੋਂ ਅਥਾਰਟੀ ਦੁਆਰਾ ਇਜਾਜ਼ਤ ਮਿਲਣ ਤੱਕ ਜੀ.ਈ.ਸੀ. ਦਾ ਭੁਗਤਾਨ ਕਰਨਗੇ। ਇਸ ਤੋਂ ਬਾਅਦ ਅਥਾਰਟੀ ਦੁਆਰਾ ਦਿੱਤੀ ਗਈ ਮਨਜ਼ੂਰੀ ਦੇ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਮਹੀਨਾਵਾਰ ਜੀ.ਈ.ਸੀ. ਦਾ ਭੁਗਤਾਨ ਕੀਤਾ ਜਾਵੇਗਾ।ਨਿਰਧਾਰਿਤ ਮਿਆਦ ਦੇ ਅੰਦਰ ਨਿਰਦੇਸ਼ਾਂ ਅਨੁਮਾਨ ਅਪਲਾਈ ਨਾ ਕਰਕੇ ਪਾਣੀ ਕੱਢਣ ਲਈ ਨਾਨ-ਕੰਪਲਾਇੰਸ ਚਾਰਜਿਜ਼ ਤੋਂ ਇਲਾਵਾ ਗਰਾਊਂਡ ਵਾਟਰ ਕੰਪਨਸੇਸ਼ਨ ਚਾਰਜਿਜ਼ (ਜੀ.ਈ.ਸੀ.) ਲਗਾਏ ਜਾਣਗੇ।

ਨਾਨ-ਕੰਪਲਾਇੰਸ ਚਾਰਜਿਜ਼ ਤੋਂ ਬਚਣ ਲਈ ਉਪਭੋਗਤਾ ਸਮੇਂ ਸਿਰ ਅਪਲਾਈ ਕਰਨ। ਜੀ.ਈ.ਸੀ. ਦਾ ਹਿਸਾਬ ਨਿਰਦੇਸ਼ਾਂ ਦੀ ਉਲੰਘਣਾ ਕਰਕੇ ਕੱਢੇ ਗਏ ਪਾਣੀ ਦੀ ਰੋਜ਼ਾਨਾ ਮਾਤਰਾ ‘ਤੇ ਸਲੈਬ ਅਨੁਸਾਰ ਲਾਇਆ ਜਾਵੇਗਾ। ਅਥਾਰਟੀ ਨੇ ਮਨਜ਼ੂਰੀਆਂ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਭੂਮੀਗਤ ਪਾਣੀ ਕੱਢਣ ਲਈ ਮਨਜ਼ੂਰੀ ਦੇਣ ਵੀਸਤੇ ਇੱਕ ਆਨਲਾਈਨ ਪੋਰਟਲ ਸ਼ੁਰੂ ਕੀਤਾ ਹੈ। ਆਨਲਾਈਨ ਮਨਜ਼ਰੀ ਲਈ ਅਪਲਾਈ ਕਰਨ ਵਾਸਤੇ ਉਪਭੋਗਤਾ https://pwrda.punjab.gov.in/Users ‘ਤੇ ਜਾ ਸਕਦੇ ਹਨ।

ਪੜਾਅਵਾਰ ਜਾਣਕਾਰੀ ਲਈ  https://pwrda.punjab.gov.in/en/noticeboard/3 ‘ਤੇ ਯੂਜ਼ਰ ਮੈਨੂਅਲ ਤੱਕ ਪਹੁੰਚ ਕਰੋ। ਸਾਰੇ ਗਰਾਊਂਡ-ਵਾਟਰ ਚਾਰਜਿਜ਼ ਦਾ ਭੁਗਤਾਨ ਨੈੱਟ ਬੈਂਕਿੰਗ, ਡੈਬਿਟ/ਕ੍ਰੈਡਿਟ ਕਾਰਡ, ਯੂ.ਪੀ.ਆਈ. ਆਦਿ ਦੀ ਵਰਤੋਂ ਕਰਦਿਆਂ ਆਨਲਾਈਨ ਕੀਤਾ ਜਾ ਸਕਦਾ ਹੈ।ਉਪਭੋਗਤਾਵਾਂ ਨੂੰ ਭੂਮੀਗਤ ਪਾਣੀ ਕੱਢਣ ਦੀ ਮਨਜ਼ੂਰੀ ਲਈ 30 ਨਵੰਬਰ 2023 ਤੱਕ ਸਮੇਂ ਸਿਰ ਅਪਲਾਈ ਕਰਨ ਅਤੇ 1 ਫਰਵਰੀ 2023 ਤੋਂ ਜੀ.ਈ.ਸੀ. ਦਾ ਭੁਗਤਾਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

Written By
The Punjab Wire