ਚੰਡੀਗੜ੍ਹ, 3 ਅਕਤੂਬਰ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਵੱਲੋਂ ਪੁੱਛੇ ਗਏ 50,000 ਕਰੋੜ ਦੇ ਕਰਜ਼ੇ ਬਾਰੇ ਸਰਕਾਰ ਵੱਲੋਂ ਜਵਾਬ ਦਿੱਤਾ ਹੈ। ਮੁੱਖਮੰਤਰੀ ਵੱਲੋਂ ਰਾਜਪਾਲ ਨੂੰ ਤਿੰਨ ਪੰਨਿਆਂ ਦਾ ਪੱਤਰ ਲਿਖਿਆ ਹੈ ਤੇ ਸਾਰੀ ਜਾਣਕਾਰੀ ਦਿੱਤੀ ਹੈ ਕਿ ਕਿਸ ਚੀਜ਼ ‘ਤੇ ਕਿੰਨਾ ਪੈਸਾ ਖਰਚ ਕੀਤਾ ਗਿਆ ਹੈ।
ਇਹ ਵੀ ਦੱਸਿਆ ਗਿਆ ਹੈ ਕਿ ਪਿਛਲੀ ਸਰਕਾਰ ਵੱਲੋਂ ਲਏ ਗਏ ਕਰਜ਼ੇ ਤੇ ਸਬਸਿਡੀ ਦੇ ਕਿੰਨੇ ਪੈਸੇ ਵਾਪਸ ਨਹੀਂ ਕੀਤੇ ਗਏ, ਜੋ ਉਨ੍ਹਾਂ ਦੀ ਸਰਕਾਰ ਨੇ ਵਾਪਸ ਕਰ ਦਿੱਤੇ ਹਨ।