ਐਡਵੋਕੇਟ ਗੁਰਮਿੰਦਰ ਸਿੰਘ ਨੇ ਨਾਂ ਨੂੰ ਮਿਲੀ ਕੈਬਨਿਟ ਵੱਲੋਂ ਮੰਜੂਰੀ, ਹੋਣਗੇ ਨਵੇਂ ਅਟਾਰਨੀ ਜਨਰਲ
ਚੰਡੀਗੜ੍ਹ, 5 ਅਕਤੂਬਰ 2023 (ਦੀ ਪੰਜਾਬ ਵਾਇਰ)। ਕਿਸੇ ਵੀ ਕੀਮਤ ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ, ਇਹ ਬਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਤੋਂ ਬਾਅਦ ਦਿੱਤਾ ਗਿਆ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਸੀ।
ਜਿਸ ਵਿੱਚ ਨਵੇਂ AG ਨੂੰ ਕੈਬਨਿਟ ਵਲੋਂ ਪ੍ਰਵਾਨਗੀ ਦਿੱਤੀ ਗਈ। ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ ਹੈ। ਨਾਲ ਹੀ SYL ਦੇ ਮਸਲੇ ਨੂੰ ਲੈਕੇ ਵੀ ਮੀਟਿੰਗ ‘ਚ ਚਰਚਾ ਹੋਈ….ਕਿਸੇ ਵੀ ਕੀਮਤ ‘ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ… ਜਲਦ ਮਾਨਸੂਨ ਇਜਲਾਸ ਸੱਦਣ ‘ਤੇ ਵੀ ਵਿਚਾਰ ਹੋਇਆ… ਕਈ ਹੋਰ ਲੋਕ ਪੱਖੀ ਫੈਸਲਿਆਂ ਨੂੰ ਵੀ ਮਨਜ਼ੂਰੀ ਦਿੱਤੀ…