ਗੁਰਦਾਸਪੁਰ ਰਾਜਨੀਤੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਤਿਆਰ ਕਰਨ ਦਾ ਪ੍ਰੋਗਰਾਮ ਜਾਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਤਿਆਰ ਕਰਨ ਦਾ ਪ੍ਰੋਗਰਾਮ ਜਾਰੀ
  • PublishedOctober 6, 2023

21 ਅਕਤੂਬਰ ਤੋਂ ਸ਼ੁਰੂ ਹੋਵੇਗੀ ਵੋਟਰਾਂ ਦੀ ਰਜਿਸਟ੍ਰੇਸ਼ਨ

ਡਿਪਟੀ ਕਮਿਸ਼ਨਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਹਲਕਿਆਂ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁਕਤ ਕੀਤੇ

ਗੁਰਦਾਸਪੁਰ, 6 ਅਕਤੂਬਰ 2023 (ਦੀ ਪੰਜਾਬ ਵਾਇਰ ) । ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰੀਕ੍ਰਿਆ ਤਹਿਤ ਸਭ ਤੋਂ ਪਹਿਲਾਂ 21 ਅਕਤੂਬਰ 2023 ਨੂੰ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ ਜੋ ਕਿ 15 ਨਵੰਬਰ 2023 ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ 16 ਨਵੰਬਰ 2023 ਤੋਂ 4 ਦਸੰਬਰ 2023 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਹੋਵੇਗੀ। ਇਸ ਤੋਂ ਬਾਅਦ 5 ਦਸੰਬਰ 2023 ਨੂੰ ਡਿਪਟੀ ਕਮਿਸ਼ਨਰ ਵੱਲੋਂ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸੇ ਹੀ ਦਿਨ ਡਿਪਟੀ ਕਮਿਸ਼ਨਰ ਵੱਲੋਂ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ ਲੈਣ ਸਬੰਧੀ ਚੋਣ ਹਲਕੇ ਅਨੁਸਾਰ ਨਿਯੁਕਤ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਦੀ ਆਖਰੀ ਮਿਤੀ 26 ਦਸੰਬਰ 2023 ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਜਨਵਰੀ 2024 ਤੱਕ ਦਾਅਵੇ ਅਤੇ ਇਤਰਾਜਾਂ ਨੂੰ ਸਿੱਖ ਗੁਰਦੁਆਰਾ ਬੋਰਡ ਚੋਣਾਂ, 1959 ਦੇ ਰੂਲ ਨੰਬਰ 10(3) ਅਨੁਸਾਰ ਦੂਰ ਕੀਤਾ ਜਾਵੇਗਾ। ਇਸ ਤੋਂ ਬਾਅਦ 15 ਜਨਵਰੀ 2024 ਨੂੰ ਸਪਲੀਮੈਂਟਰੀ ਸੂਚੀਆਂ ਅਤੇ ਪ੍ਰਿਟਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 16 ਜਨਵਰੀ 2024 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਫਾਈਨਲ ਸੂਚੀ ਦੀ ਪਬਲੀਕੇਸ਼ਨ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿੱਖ ਗੁਰਦੁਆਰਾ ਇਲੈਕਸ਼ਨਜ਼ ਰੂਲਜ਼ 1959 ਜੋ ਸਮੇਂ-ਸਮੇਂ ਸਿਰ ਸੋਧੇ ਗਏ ਹਨ, ਦੇ ਰੂਲ 7 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬੋਰਡ ਚੋਣ ਹਲਕੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਚੋਣ ਹਲਕੇ ਵਿੱਚੋਂ ਬਿਨੈਕਾਰਾਂ ਪਾਸੋਂ ਦਾਅਵੇ/ਇਤਰਾਜ਼ ਪ੍ਰਾਪਤ ਕਰਨ, ਫੈਸਲੇ ਕਰਨ, ਵੋਟਰ ਸੂਚੀ ਤਿਆਰ ਕਰਨ ਅਤੇ ਚੋਣਾਂ ਲਈ ਬਤੌਰ ਰਿਵਾਈਜਿੰਗ ਅਥਾਰਟੀਜ਼ ਅਤੇ ਇਨ੍ਹਾਂ ਨਾਲ ਬੋਰਡ ਚੋਣ ਹਲਕੇਵਾਰ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਹਲਕੇ 104-ਸ੍ਰੀ ਹਰਗੋਬਿੰਦਪੁਰ ਸਾਹਿਬ ਲਈ ਉੱਪ ਮੰਡਲ ਮੈਜਿਸਟ੍ਰੇਟ ਕਲਾਨੌਰ ਨੂੰ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਨਾਇਬ ਤਹਿਸੀਲਦਾਰ ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਨਾਇਬ ਤਹਿਸੀਲਦਾਰ ਕਾਹਨੂੰਵਾਨ ਨੂੰ ਲਗਾਇਆ ਗਿਆ ਹੈ। 105-ਬਟਾਲਾ ਹਲਕੇ ਲਈ ਉੱਪ ਮੰਡਲ ਮੈਜਿਸਟ੍ਰੇਟ ਬਟਾਲਾ ਨੂੰ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਤਹਿਸੀਲਦਾਰ ਬਟਾਲਾ ਅਤੇ ਨਾਇਬ ਤਹਿਸੀਲਦਾਰ ਕਾਦੀਆਂ ਨੂੰ ਲਗਾਇਆ ਗਿਆ ਹੈ। 106ਕਾਲਾ ਅਫ਼ਗਾਨਾਂ ਹਲਕੇ ਲਈ ਉੱਪ ਮੰਡਲ ਮੈਜਿਸਟ੍ਰੇਟ ਫ਼ਤਹਿਗੜ੍ਹ ਚੂੜੀਆਂ ਨੂੰ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਤਹਿਸੀਲਦਾਰ ਫ਼ਤਹਿਗੜ੍ਹ ਚੂੜੀਆਂ ਅਤੇ ਨਾਇਬ ਤਹਿਸੀਲਦਾਰ ਬਟਾਲਾ ਨੂੰ ਲਗਾਇਆ ਗਿਆ ਹੈ। 107ਡੇਰਾ ਬਾਬਾ ਨਾਨਕ ਹਲਕੇ ਲਈ ਉੱਪ ਮੰਡਲ ਮੈਜਿਸਟ੍ਰੇਟ ਡੇਰਾ ਬਾਬਾ ਨਾਨਕ ਨੂੰ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਤਹਿਸੀਲਦਾਰ ਡੇਰਾ ਬਾਬਾ ਨਾਨਕ ਅਤੇ ਨਾਇਬ ਤਹਿਸੀਲਦਾਰ ਫ਼ਤਹਿਗੜ੍ਹ ਚੂੜੀਆਂ ਨੂੰ ਲਗਾਇਆ ਗਿਆ ਹੈ। 108ਧਾਰੀਵਾਲ ਹਲਕੇ ਲਈ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਨੂੰ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਨਾਇਬ ਤਹਿਸੀਲਦਾਰ ਧਾਰੀਵਾਲ ਅਤੇ ਨਾਇਬ ਤਹਿਸੀਲਦਾਰ ਨੌਸ਼ਹਿਰਾ ਮੱਝਾ ਸਿੰਘ ਨੂੰ ਲਗਾਇਆ ਗਿਆ ਹੈ। 109ਗੁਰਦਾਸਪੁਰ ਹਲਕੇ ਲਈ ਉੱਪ ਮੰਡਲ ਮੈਜਿਸਟ੍ਰੇਟ ਗੁਰਦਾਸਪੁਰ ਨੂੰ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਤਹਿਸੀਲਦਾਰ ਗੁਰਦਾਸਪੁਰ ਅਤੇ ਨਾਇਬ ਤਹਿਸੀਲਦਾਰ ਦੀਨਾਨਗਰ ਨੂੰ ਲਗਾਇਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਸਮੂਹ ਰਿਵਾਈਜਿੰਗ ਅਥਾਰਿਟੀਜ਼ ਨੂੰ ਹਦਾਇਤ ਕੀਤੀ ਹੈ ਕਿ ਵੋਟਰ ਸੂਚੀ ਤਿਆਰ ਕਰਦੇ ਸਮੇਂ ਪ੍ਰਾਪਤ ਹੋਏ ਸ਼ਡਿਊਲ ਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ।

Written By
The Punjab Wire