ਚੰਡੀਗੜ੍ਹ, 8 ਅਕਤੂਬਰ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀਆ ਨੂੰ ਖੁੱਲਾ ਚੈਲੇਜ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਵਿਰੋਧੀਆਂ ਨੂੰ ਚੈਲੇਜ ਦਿੰਦੇ ਹੋਏ ਲਾਈਵ ਬਹਿਸ ਦੀ ਚੁਨੌਤੀ ਦਿੰਦੇ ਹੋਏ ਸਮਾਂ ਤੱਕ ਦੇ ਦਿੱਤਾ ਗਿਆ ਹੈ। ਹੁਣ ਵੇਖਣਾ ਹੈ ਕਿ ਵਿਰੋਧੀ ਮੁੱਖ ਮੰਤਰੀ ਮਾਨ ਦੇ ਚੈਲੇਜ ਨੂੰ ਸਵੀਕਾਰ ਕਰਦੇ ਹੋਏ ਇੱਕ ਮੰਚ ਤੇ ਆ ਕੇ ਮੁੱਖ ਮੰਤਰੀ ਨਾਲ ਸੁਆਲ ਜੁਆਬ ਕਰਨਗੇ ਯਾਂ ਬੱਸ ਵਿਰੋਧੀ ਦੱਲ ਬਣ ਕੇ ਕੇਵਲ ਸਿਆਸਤ ਲਈ ਵਿਰੋਧ ਕਰਨਗੇਂ।
ਮੁੱਖ ਮੰਤਰੀ ਮਾਨ ਵੱਲੋਂ ਆਪਣੇ ਐਕਸ (ਟਵਿਟਰ) ਤੇ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ- ਪ੍ਰਤਾਪ ਬਾਜਵਾ ਨੂੰ ਖੁੱਲਾ ਸੱਦਾ ਦਿੰਦੇ ਹੋਏ ਕਿਹਾ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ।
ਤੰਜ ਭਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ,ਜਵਾਨੀ ਕਿਸਾਨੀ,ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ,ਨਹਿਰਾਂ ਦਾ ਪਾਣੀ..ਸਾਰੇ ਮੁੱਦਿਆਂ ਤੇ ਲਾਈਵ ਬਹਿਸ ਕਰੀਏ। ਉਨ੍ਹਾਂ ਵਿਰੋਧੀਆ ਨੂੰ ਆਪਣੇ ਨਾਲ ਕਾਗਜ਼ ਵੀ ਲਿਆਉਣ ਦੀ ਗੱਲ ਕਹਿੰਦੇ ਹੋਏ ਆਪ ਮੂੰਹ ਜ਼ੁਬਾਨੀ ਬੋਲਾਂਣ ਦੀ ਗੱਲ਼ ਕਹੀ। ਵਿਰੋਧੀਆਂ ਨੂੰ ਸਮਾਂ ਤੱਕ ਦਿੰਦੇ ਹੋਏ ਮੁੱਖ ਮੰਤਰੀ ਮਾਨ 1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਠੀਕ ਰਹਿਣ ਦੀ ਗੱਲ ਕਹੀ ਅਤੇ ਕਿਹਾ ਕਿ ਮੇਰੀ ਤਾਂ ਪੂਰੀ ਤਿਆਰੀ ਐ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ ।
ਹੁਣ ਵੇਖਣਾ ਹੋਵੇਗਾ ਕਿ ਵਿਰੋਧੀਆਂ ਦੀ ਇਸ ਤੇ ਕੀ ਪ੍ਰਤੀਕਿਰਿਆ ਆਉਂਦੀ ਹੈ। ਕੀ ਵਿਰੋਧੀ ਮੁੱਖ ਮੰਤਰੀ ਮਾਨ ਦੀ ਚੁੁਨੌਤੀ ਨੂੰ ਸਵੀਕਾਰ ਕਰਦੇ ਹਨ ।