ਪੰਜਾਬ ਵਿਧਾਨ ਸਭਾ ਦਾ ਵਿਸ਼ੇਸ ਇਜਲਾਸ 20 ਅਤੇ 21 ਅਕਤੂਬਰ ਨੂੰ ਸੱਦਿਆ, ਇਸ ਮੁੁੱਦੇ ਤੇ ਹੋਵੇਗੀ ਚਰਚਾ

Punjab Vidhan Sabha

ਚੰਡੀਗੜ੍ਹ, 10 ਅਕਤੂਬਰ 2023 (ਦੀ ਪੰਜਾਬ ਵਾਇਰ) ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਵਲੋਂ ਦੋ ਦਿਨਾਂ ਦਾ ਵਿਧਾਨ ਸਭਾ ਇਜਲਾਸ ਸੱਦ ਲਿਆ ਗਿਆ ਹੈ।ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 20 ਅਕਤੂਬਰ ਅਤੇ 21 ਅਕਤੂਬਰ ਦੋ ਦਿਨਾਂ ਦੇ ਲਈ ਸੱਦਿਆ ਗਿਆ ਹੈ।

ਦੱਸਣਯੋਗ ਹੈ ਕਿ ਪਿਛਲੇ ਬੁੱਧਵਾਰ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ‘ਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਬੁਲਾਉਣ ਦਾ ਐਲਾਨ ਕੀਤਾ ਸੀ। ਵਿਰੋਧੀਆਂ ਦੇ ਵਧਦੇ ਵਿਰੋਧ ਦੇ ਵਿਚਕਾਰ ‘ਆਪ’ ਸਰਕਾਰ ਨੇ ਹੁਣ ਸੈਸ਼ਨ ਬੁਲਾਉਣ ਦੀ ਤਰੀਕ 20-21 ਅਕਤੂਬਰ ਤੈਅ ਕੀਤੀ ਹੈ। ਇਹ ਦੋ ਦਿਨਾਂ ਦਾ ਸੈਸ਼ਨ ਹੋਵੇਗਾ, ਜਿਸ ਵਿੱਚ ਮੁੱਖ ਤੌਰ ‘ਤੇ ਪੰਜਾਬ-ਹਰਿਆਣਾ ਵਿਚਾਲੇ ਪਾਣੀਆਂ ਦੇ ਮੁੱਦੇ ‘ਤੇ ਚਰਚਾ ਹੋਵੇਗੀ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਜਲਾਸ ਬੁਲਾਉਣ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਸੀ ਪਰ ਰਾਸ਼ਟਰਮੰਡਲ ਮੀਟਿੰਗ ਲਈ ਸਪੀਕਰ ਕੁਲਤਾਰ ਸਿੰਘ ਸੰਧਵਾਂ ਘਾਨਾ ਵਿੱਚ ਹੋਣ ਕਾਰਨ ਤਰੀਕਾਂ ਦਾ ਐਲਾਨ ਨਹੀਂ ਕੀਤਾ ਗਿਆ ਸੀ। ਉਨ੍ਹਾਂ ਦੇ ਵਾਪਸ ਆਉਂਦੇ ਹੀ ਤਰੀਕਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕਿਉਂਕਿ ਉਨ੍ਹਾਂ ਲਈ ਵਿਧਾਨ ਸਭਾ ਸੈਸ਼ਨ ਬੁਲਾਉਣ ਲਈ ਰਾਜਪਾਲ ਨੂੰ ਪੱਤਰ ਭੇਜਣਾ ਜ਼ਰੂਰੀ ਹੈ।

Exit mobile version