ਚੰਡੀਗੜ੍ਹ, 13 ਅਕਤੂਬਰ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਅੱਜ ਕਾਂਗਰਸ ਵਿੱਚ ਘਰ ਵਾਪਸੀ ਕਰ ਰਹੇ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਅਤੇ ਕਾਂਗਰਸ ਦੀ ਕਰਾਰੀ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਉਨ੍ਹਾਂ ਨੇ ਹੱਥ ਛੱਡ ਕੇ ਕਮਲ ਫੜ੍ਹ ਲਿਆ। ਇਨ੍ਹਾਂ ਵਿੱਚ ਉਹ ਆਗੂ ਵੀ ਸ਼ਾਮਲ ਸਨ, ਜੋ ਕਾਂਗਰਸ ਵਿੱਚ ਆਪਸੀ ਕਲੇਸ਼ ਕਾਰਨ ਕਾਂਗਰਸ ਛੱਡ ਗਏ ਸਨ। ਕਿਉਕਿ ਉਨ੍ਹਾਂ ਦੀ ਦਾਲ ਭਾਜਪਾ ਨਾਲ ਨਹੀਂ ਗਲੀ ਜਿਸਦੇ ਚਲਦੇ ਹੁਣ ਉਹ ਘਰ ਪਰਤਣ ਵਾਲੇ ਪਹਿਲੇ ਨੇਤਾ ਬਣ ਗਏ ਹਨ।
ਰਾਜ ਕੁਮਾਰ ਵੇਰਕਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਉਹ ਦਿੱਲੀ ਲਈ ਰਵਾਨਾ ਹੋ ਰਹੇ ਹਨ, ਜਿੱਥੇ ਉਹ ਸੀਨੀਅਰ ਆਗੂਆਂ ਦੇ ਸਾਹਮਣੇ ਮੁੜ ਕਾਂਗਰਸ ਵਿੱਚ ਸ਼ਾਮਲ ਹੋਣਗੇ। ਰਾਜ ਕੁਮਾਰ ਵੇਰਕਾ, ਜੋ 2022 ਦੀਆਂ ਚੋਣਾਂ ਤੋਂ ਬਾਅਦ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ, 22 ਸਾਲਾਂ ਤੋਂ ਕਾਂਗਰਸ ਵਿਚ ਸਰਗਰਮ ਸਨ ਅਤੇ ਅਹਿਮ ਅਹੁਦਿਆਂ ‘ਤੇ ਸੇਵਾ ਨਿਭਾ ਚੁੱਕੇ ਸਨ।
ਦੱਸਣਯੋਗ ਹੈ ਕਿ ਵੇਰਕਾ ਦੇ ਕਾਂਗਰਸ ਛੱਡਣ ‘ਤੇ ਹਰ ਕੋਈ ਹੈਰਾਨ ਸੀ ਅਤੇ ਹੁਣ ਉਨ੍ਹਾਂ ਦੀ ਅਚਾਨਕ ਵਾਪਸੀ ਨਾਲ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਵੇਰਕਾ ਸ਼ੁਰੂ ਤੋਂ ਹੀ ਅੰਮ੍ਰਿਤਸਰ ਦੇ ਸੰਸਦ ਮੈਂਬਰ ਰਘੁਨੰਦਨ ਲਾਲ ਭਾਟੀਆ ਦੇ ਕਰੀਬੀ ਸਨ। ਉਨ੍ਹਾਂ ਨੇ ਹੀ 2002 ਵਿੱਚ ਰਾਜ ਕੁਮਾਰ ਵੇਰਕਾ ਨੂੰ ਵੇਰਕਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ। ਉਨ੍ਹਾਂ ਦੇ ਸਾਹਮਣੇ ਅਕਾਲੀ ਦਲ ਦੇ ਡਾ: ਦਲਬੀਰ ਸਿੰਘ ਸਨ, ਜਿਨ੍ਹਾਂ ਨੂੰ ਵੇਰਕਾ ਨੇ 10 ਹਜ਼ਾਰ ਵੋਟਾਂ ਨਾਲ ਹਰਾਇਆ