ਕ੍ਰਾਇਮ ਪੰਜਾਬ ਮੁੱਖ ਖ਼ਬਰ

ਪੰਜਾਬ ਪੁਲਿਸ ਵੱਲੋਂ ਵੱਡੀ ਸਾਜਿਸ਼ ਨਾਕਾਮ: ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀ ਗ੍ਰਿਫ਼ਤਾਰ : 2 ਆਈਈਡੀ, 2 ਹੈਂਡ ਗ੍ਰਨੇਡ, ਟਾਈਮ ਸਵਿੱਚ ਅਤੇ 8 ਡੈਟੋਨੇਟਰ ਮਿਲੇ

ਪੰਜਾਬ ਪੁਲਿਸ ਵੱਲੋਂ ਵੱਡੀ ਸਾਜਿਸ਼ ਨਾਕਾਮ: ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀ ਗ੍ਰਿਫ਼ਤਾਰ : 2 ਆਈਈਡੀ, 2 ਹੈਂਡ ਗ੍ਰਨੇਡ, ਟਾਈਮ ਸਵਿੱਚ ਅਤੇ 8 ਡੈਟੋਨੇਟਰ ਮਿਲੇ
  • PublishedOctober 14, 2023

ਤਿਉਹਾਰਾਂ ਦੇ ਸੀਜ਼ਨ ‘ਚ ਬੰਬ ਧਮਾਕੇ ਦੀ ਰਚੀ ਗਈ ਸੀ ਸਾਜ਼ਿਸ਼

ਚੰਡੀਗੜ੍ਹ, 14 ਅਕਤੂਬਰ 2023 (ਦੀ ਪੰਜਾਬ ਵਾਇਰ)। ਤਿਉਹਾਰਾਂ ਦੌਰਾਨ ਪੰਜਾਬ ਨੂੰ ਦਹਿਸ਼ਤਜ਼ਦਾ ਕਰਨ ਦੀ ਵੱਡੀ ਕੋਸ਼ਿਸ਼ ਨਾਕਾਮ ਹੋ ਗਈ ਹੈ। ਪੰਜਾਬ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਕੋਲੋਂ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ। ਇਹ ਦੋਵੇ ਜੰਮੂ ਕਸ਼ਮੀਰ ਦੇ ਹਨ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਇਹ ਕਾਰਵਾਈ ਕੀਤੀ ਹੈ। ਜਿਸ ਵਿੱਚ ਭਾਰਤ ਦੀਆਂ ਖੁਫੀਆ ਏਜੰਸੀਆਂ ਨੇ ਇਨਪੁਟ ਅਤੇ ਸਹਿਯੋਗ ਦਿੱਤਾ। ਇਨਪੁਟ ਤੋਂ ਬਾਅਦ ਛਾਪੇਮਾਰੀ ਦੌਰਾਨ ਜੰਮੂ-ਕਸ਼ਮੀਰ ਦੇ 2 ਅੱਤਵਾਦੀ ਫੜੇ ਗਏ।

ਅੱਤਵਾਦੀ ਫਿਰਦੌਸ ਭੱਟ ਦੇ ਉਕਸਾਉਣ ‘ਤੇ ਚਲਾਇਆ ਗਿਆ ਆਪ੍ਰੇਸ਼ਨ

ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਸੰਗਠਨ, ਜਿਸ ਨੂੰ ਫਿਰਦੌਸ ਅਹਿਮਦ ਚਲਾ ਰਿਹਾ ਹੈ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫਿਰਦੌਸ ਦੇ ਇਸ਼ਾਰੇ ‘ਤੇ ਹੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਪੰਜਾਬ ਨੂੰ ਦਹਿਸ਼ਤਜ਼ਦਾ ਕਰਨ ਦੀ ਯੋਜਨਾ ਬਣਾਈ ਗਈ ਸੀ। ਜਿਸ ਲਈ ਦੋ ਟਾਈਮ ਬੰਬ, ਦੋ ਹੈਂਡ ਗਰਨੇਡ ਅਤੇ ਇੱਕ ਪਿਸਤੌਲ ਬਣਾਉਣ ਦਾ ਪ੍ਰਬੰਧ ਕੀਤਾ ਗਿਆ ਸੀ।

ਭਾਰੀ ਮਾਤਰਾ ‘ਚ ਹਥਿਆਰ ਬਰਾਮਦ

SSOC ਅੰਮ੍ਰਿਤਸਰ ਦੀ ਟੀਮ ਨੇ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ਲਈ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਆਈਈਡੀ, 2 ਹੈਂਡ ਗ੍ਰਨੇਡ, 1 ਪਿਸਤੌਲ 2 ਮੈਗਜ਼ੀਨ, 24 ਕਾਰਤੂਸ, 1 ਟਾਈਮਰ ਸਵਿੱਚ, 8 ਡੈਟੋਨੇਟਰ ਅਤੇ 4 ਬੈਟਰੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਡੀਜੀਪੀ ਜਲਦੀ ਹੀ ਹੋਰ ਜਾਣਕਾਰੀ ਸਾਂਝੀ ਕਰਨਗੇ।

Written By
The Punjab Wire