ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜੀਰਾ ਗ੍ਰਿਫ਼ਤਾਰ

ਚੰਡੀਰੜ੍ਹ, 17 ਅਕਤੂਬਰ 2023 (ਦੀ ਪੰਜਾਬ ਵਾਇਰ)। ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 5 ਵਜੇ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਵਿਧਾਇਕ ਨੂੰ ਘਰੋਂ ਚੁੱਕ ਲਿਆ। ਇਸ ਤੋਂ ਬਾਅਦ ਉਸ ਨੂੰ ਡਿਊਟੀ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕਰਕੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।

ਦੱਸਣਯੋਗ ਹੈ ਕਿ ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਜੀਰਾ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਜ਼ੀਰਾ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਸਮਰਥਕਾਂ ਨੇ ਹਾਈਵੇਅ ‘ਤੇ ਪ੍ਰਦਰਸ਼ਨ ਕੀਤਾ। ਕੁਲਬੀਰ ਜ਼ੀਰਾ ਨੂੰ ਫ਼ਿਰੋਜ਼ਪੁਰ ਤੋਂ ਰੋਪੜ ਜੇਲ੍ਹ ਲਿਜਾਂਦੇ ਸਮੇਂ ਤਲਵੰਡੀ ਵਿਖੇ ਪੁਲਿਸ ਕਾਫ਼ਲੇ ਨੂੰ ਰੋਕ ਲਿਆ। ਸਾਬਕਾ ਵਿਧਾਇਕ ਜੀਰਾ ਨੇ ਕਿਹਾ ਕਿ ਉਹ ਸਰਕਾਰ ਅਤੇ ਸਥਾਨਕ ਵਿਧਾਇਕ ਖ਼ਿਲਾਫ਼ ਹਾਈ ਕੋਰਟ ਤੱਕ ਪਹੁੰਚ ਕਰਨਗੇ.

Exit mobile version