ਗੁਰਦਾਸਪੁਰ ਰਾਜਨੀਤੀ

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਆਮ ਲੋਕਾਂ ਅਤੇ ਪੰਜਾਬ ਪੱਖੀ ਚੇਅਰਮੈਨ ਰਮਨ ਬਹਿਲ

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਆਮ ਲੋਕਾਂ ਅਤੇ ਪੰਜਾਬ ਪੱਖੀ ਚੇਅਰਮੈਨ ਰਮਨ ਬਹਿਲ
  • PublishedOctober 17, 2023

ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰ ਭਗਵੰਤ ਮਾਨ ਪੂਰੀ ਤਰ੍ਹਾਂ ਯਤਨਸ਼ੀਲ – ਜਗਰੂਪ ਸੇਖਵਾਂ

ਗੁਰਦਾਸਪੁਰ, 17 ਅਕਤੂਬਰ 2023 (ਦੀ ਪੰਜਾਬ ਵਾਇਰ) । ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਅੱਜ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਹਸਪਤਾਲ ਬੱਬਰੀ ਵਿਖੇ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਲਗਾਇਆ ਗਿਆ। ਇਸ ਖੂਨਦਾਨ ਕੈਂਪ ਦਾ ਉਦਘਾਟਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ੍ਰੀ ਸ਼ਮਸ਼ੇਰ ਸਿੰਘ ਵੱਲੋਂ ਕੀਤਾ ਗਿਆ। ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰਜ਼ ਅਤੇ ਦਾਨੀਆਂ ਵੱਲੋਂ ਖੂਨਦਾਨ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂ ਵੱਲੋਂ ਮੁੱਖ ਮੰਤਰੀ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਕੇਕ ਵੀ ਕੱਟਿਆ ਗਿਆ।

ਇਸ ਮੌਕੇ ਸਭ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਜ਼ਿਲ੍ਹਾ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਜਨਮ ਦਿਨ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸ੍ਰੀ ਭਗਵੰਤ ਮਾਨ ਦੀ ਸੋਚ ਪੂਰੀ ਤਰ੍ਹਾਂ ਪੰਜਾਬ ਪੱਖੀ ਹੈ ਅਤੇ ਉਹ ਪੰਜਾਬ ਨੂੰ ਪੂਰੀ ਤਰ੍ਹਾਂ ਸਮਰਪਿਤ ਹੋ ਕੇ ਇਸਦੀ ਬਿਹਤਰੀ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਖੂਨਦਾਨ ਕੈਂਪ ਸ੍ਰੀ ਭਗਵੰਤ ਮਾਨ ਦੀ ਮਾਨਵਤਾਵਾਦੀ ਸੋਚ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਿਖੇ ਵਿਧਾਨ ਸਭਾ ਹਲਕਾ ਗੁਰਦਾਸਪੁਰ, ਕਾਦੀਆਂ, ਦੀਨਾਨਗਰ ਅਤੇ ਡੇਰਾ ਬਾਬਾ ਨਾਨਕ ਦੇ ਵਲੰਟੀਅਰਜ਼ ਵੱਲੋਂ ਪੂਰੇ ਉਤਸ਼ਾਹ ਨਾਲ ਖੂਨਦਾਨ ਕੈਂਪ ਵਿੱਚ ਭਾਗ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਬਹੁਤ ਸਾਰੇ ਵਲੰਟੀਅਰਜ਼ ਵੱਲੋਂ ਭਵਿੱਖ ਵਿੱਚ ਵੀ ਖੂਨਦਾਨ ਕਰਨ ਲਈ ਆਪਣੇ ਨਾਮ ਦਰਜ ਕਰਵਾਏ ਗਏ ਹਨ।

ਇਸ ਮੌਕੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਪੰਜਾਬੀਆਂ ਦੇ ਹਰਮਨ ਪਿਆਰੇ ਆਗੂ ਹਨ, ਜੋ ਦਿਨ-ਰਾਤ ਪੰਜਾਬ ਦੀ ਬਿਹਤਰੀ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਜਿਥੇ ਆਮ ਲੋਕਾਂ ਤੇ ਲੋੜਵੰਦਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਓਥੇ ਨੌਜਵਾਨੀ ਨੂੰ ਨੌਂਕਰੀਆਂ ਦੇ ਕੇ ਅਤੇ ਨਸ਼ਿਆਂ ਤੋਂ ਬਚਾ ਕੇ ਰੰਗਲਾ ਪੰਜਾਬ ਸਿਰਜਣ ਦੇ ਯਤਨ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਖੁਨਦਾਨ ਕਰਨ ਵਾਲੇ ਸਾਰੇ ਵਲੰਟੀਅਰਜ਼ ਦਾ ਧੰਨਵਾਦ ਕੀਤਾ।

ਇਸ ਮੌਕੇ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾਂ, ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ, ਡੀ.ਐੱਮ.ਸੀ. ਡਾ. ਰੋਮੀ ਰਾਜਾ, ਐੱਸ.ਐੱਮ.ਓ. ਡਾ. ਚੇਤਨਾ, ਬਲੱਡ ਬੈਂਕ ਇੰਚਾਰਜ ਡਾ. ਪੂਜਾ ਵੀ ਮੌਜੂਦ ਸਨ।

Written By
The Punjab Wire