ਗੁਰਦਾਸਪੁਰ ਪੰਜਾਬ

ਕੰਬਾਇਨਾਂ ਵੱਲੋਂ ਝੋਨੇ ਦੀ ਕਟਾਈ ਕਰਨ ਦਾ ਮੁੜ੍ਹਾ ਸਮਾਂ ਬਦਲਿਆ

ਕੰਬਾਇਨਾਂ ਵੱਲੋਂ ਝੋਨੇ ਦੀ ਕਟਾਈ ਕਰਨ ਦਾ ਮੁੜ੍ਹਾ ਸਮਾਂ ਬਦਲਿਆ
  • PublishedOctober 20, 2023

ਨਵੇਂ ਹੁਕਮਾਂ ਮੁਤਾਬਕ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕੀਤੀ ਜਾ ਸਕੇਗੀ ਕੰਬਾਇਨ ਨਾਲ ਝੋਨੇ ਦੀ ਕਟਾਈ

ਗੁਰਦਾਸਪੁਰ, 20 ਅਕਤੂਬਰ 2023 ( ਦੀ ਪੰਜਾਬ ਵਾਇਰ)। ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸ੍ਰੀ ਸੁਭਾਸ਼ ਚੰਦਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹੱਦ ਕੰਬਾਇਨ ਨਾਲ ਝੋਨੇ ਦੀ ਕਟਾਈ ਦਾ ਨਵਾਂ ਸਮਾਂ ਨਿਰਧਾਰਤ ਕੀਤਾ ਹੈ। ਨਵੇਂ ਹੁਕਮਾਂ ਅਨੁਸਾਰ ਹੁਣ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕੰਬਾਇਨ ਰਾਹੀਂ ਝੋਨੇ ਦੀ ਕਟਾਈ ਕੀਤੀ ਜਾ ਸਕੇਗੀ। ਇਸ ਤੋਂ ਬਾਅਦ ਸ਼ਾਮ 5:00 ਵਜੇ ਤੋਂ ਸਵੇਰੇ 10:00 ਕੰਬਾਇਨ ਰਾਹੀਂ ਝੋਨੇ ਦੀ ਕਟਾਈ ਉੱਪਰ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ।

ਪਾਬੰਦੀ ਦੇ ਹੁਕਮ ਜਾਰੀ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਉਨ੍ਹਾਂ ਦੇ ਦੇਖਣ ਵਿੱਚ ਆਇਆ ਹੈ ਕਿ ਜਦੋਂ ਕੰਬਾਇਨਾਂ ਝੋਨੇ ਦੀ 24 ਘੰਟੇ ਕੰਮ ਕਰਦੀਆਂ ਹਨ ਤਾਂ ਰਾਤ ਵੇਲੇ ਹਰਾ ਤੇ ਤਰੇਲ ਪਿਆ ਝੋਨਾ ਕੱਟਿਆ ਜਾਂਦਾ ਹੈ ਜਿਸ ਦਾ ਉਸਦੀ ਕੁਆਲਟੀ ਉੱਪਰ ਮਾੜਾ ਅਸਰ ਪੈਂਦਾ ਹੈ। ਹਰਾ ਤੇ ਗਿੱਲਾ ਝੋਨਾ ਸੁੱਕਣ `ਤੇ ਕਾਲਾ ਪੈ ਜਾਂਦਾ ਹੈ ਜਿਸ ਨਾਲ ਝੋਨੇ ਦੀ ਕੁਆਲਟੀ ਘੱਟ ਜਾਂਦੀ ਹੈ। ਖਰੀਦ ਏਜੰਸੀਆਂ ਵੀ ਘਟੀਆ ਕੁਆਲਟੀ ਵਾਲੇ ਝੋਨੇ ਦੀ ਖਰੀਦ ਨਹੀਂ ਕਰ ਪਾਉਂਦੀਆਂ ਜਿਸ ਕਾਰਨ ਦੇਸ਼ ਦੇ ਉਤਪਾਦਨ ਉੱਪਰ ਮਾੜਾ ਅਸਰ ਪੈਂਦਾ ਹੈ।

ਇਸ ਸਭ ਨੂੰ ਦੇਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸ੍ਰੀ ਸੁਭਾਸ਼ ਚੰਦਰ ਨੇ ਜ਼ਿਲਾ ਗੁਰਦਾਸਪੁਰ ਦੀ ਹੱਦ ਅੰਦਰ ਸ਼ਾਮ 5:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾ ਦਿੱਤੀ ਹੈ। ਪਾਬੰਦੀ ਦੇ ਹੁਕਮ 19 ਅਕਤੂਬਰ 2023 ਤੋਂ 31 ਅਕਤੂਬਰ 2023 ਤੱਕ ਲਾਗੂ ਰਹਿਣਗੇ।    

Written By
The Punjab Wire