ਗੁਰਦਾਸਪੁਰ ਰਾਜਨੀਤੀ

ਗੁਰਦਾਸਪੁਰ ਹਲਕੇ ‘ਚ ਕਾਂਗਰਸ ਨੂੰ ਲੱਗਾ ਝਟਕਾ, ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਬੱਲ

ਗੁਰਦਾਸਪੁਰ ਹਲਕੇ ‘ਚ ਕਾਂਗਰਸ ਨੂੰ ਲੱਗਾ ਝਟਕਾ, ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਬੱਲ
  • PublishedOctober 21, 2023

ਪਿੰਡ ਖੋਖਰ ਦੇ ਸਰਪੰਚ, ਸਾਬਕਾ ਸਰਪੰਚ ਅਤੇ 2 ਪੰਚਾਂ ਸਮੇਤ ਬਲਾਕ ਸੰਮਤੀ ਮੈਂਬਰ ‘ਆਪ’ ‘ਚ ਹੋਏ ਸ਼ਾਮਿਲ

‘ਆਪ’ ਦੀ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਲਗਾ ਰਹੇ ਹਨ ਸੂਝਵਾਨ ਲੋਕ-ਰਮਨ ਬਹਿਲ

ਗੁਰਦਾਸਪੁਰ, 21 ਅਕਤੂਬਰ 2023 (ਦੀ ਪੰਜਾਬ ਵਾਇਰ)।ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ‘ਚ ਆਮ ਆਦਮੀ ਪਾਰਟੀ ਨੂੰ ਉਸ ਮੌਕੇ ਵੱਡਾ ਬਲ ਅਤੇ ਸਮਰਥਨ ਮਿਲਿਆ ਜਦੋਂ ਪਿੰਡ ਖੋਖਰ ਦੇ ਸਰਪੰਚ, ਸਾਬਕਾ ਸਰਪੰਚ, ਬਲਾਕ ਸੰਮਤੀ ਮੈਂਬਰਾਂ ਅਤੇ ਪੰਚਾਇਤ ਮੈਂਬਰਾਂ ਸਮੇਤ ਕਈ ਆਗੂਆਂ ਨੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਰਮਨ ਬਹਿਲ ਨੇ ਪਿੰਡ ‘ਚ ਕਰਵਾਏ ਸਮਾਗਮ ਦੌਰਾਨ ਉਕਤ ਆਗੂਆਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਵਾਇਆ। ਇਸ ਮੌਕੇ ਸਰਪੰਚ ਜਤਿੰਦਰ ਸਿੰਘ, ਰੁਪਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਮੁਖਤਿਆਰ ਸਿੰਘ ਸਾਬਕਾ ਸਰਪੰਚ, ਮੈਂਬਰ ਅਮਰਜੀਤ ਕੌਰ, ਦਲਬੀਰ ਗਿਲ, ਮਲਕੀਤ ਸਿੰਘ ਯੂਥ ਆਗੂ ਆਦਿ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਚੇਅਰਮੈਨ ਰਮਨ ਬਹਿਲ ਵੱਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਬੇਮਿਸਾਲ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ ਅਤੇ ਉਨਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ।

ਉਨਾਂ ਕਿਹਾ ਕਿ ਉਹ ਆਪਣੇ ਪਿੰਡ ਅਤੇ ਹਲਕੇ ਵਿਚ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਸਖਤ ਮਿਹਨਤ ਕਰਨਗੇ। ਇਸ ਮੌਕੇ ਉਕਤ ਆਗੂਆਂ ਨੂੰ ਪਾਰਟੀ ਵਿਚ ਸ਼ਾਮਿਲ ਕਰਨ ਮੌਕੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਦੋ ਸਾਲਾਂ ਤੋਂ ਵੀ ਘੱਟ ਸਮੇਂ ਦੇ ਕਾਰਜਕਾਲ ਵਿਚ ਲੋਕਾਂ ਨਾਲ ਕੀਤੇ ਅਨੇਕਾਂ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਨਿਰੰਤਰ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਚ ਡੁੱਬੇ ਕਈ ਪਾਰਟੀਆਂ ਦੇ ਆਗੂਆਂ ਨੂੰ ਜੇਲਾਂ ਵਿਚ ਬੰਦ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਦੀ ਨਸ਼ਿਆਂ ਤੇ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਨਿਰੰਤਰ ਜਾਰੀ ਹੈ। ਇਸ ਕਾਰਨ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਬੁਖਲਾਹਟ ਵਿਚ ਆ ਚੁੱਕੀਆਂ ਹਨ।

ਬਹਿਲ ਨੇ ਕਿਹਾ ਕਿ ਪੰਜਾਬ ਵਿਚ ਲੋਕਾਂ ਨੇ ਸਿਰਫ ਸੱਤਾ ਦਾ ਪ੍ਰਵਰਤਨ ਨਹੀਂ ਕੀਤਾ ਸੀ ਸਗੋਂ ਕਾਲੇ ਦੌਰ ਨੂੰ ਖਤਮ ਕੀਤਾ ਸੀ ਜਿਸ ਦੇ ਬਾਅਦ ਹੁਣ ਪੰਜਾਬ ਵਿਕਾਸ ਦੀਆਂ ਲੀਹਾਂ ‘ਤੇ ਤੁਰਿਆ ਹੈ। ਉਨਾਂ ਕਿਹਾ ਕਿ ਕਈ ਪੰਚਾਇਤਾਂ, ਪੰਚ, ਸਰਪੰਚ ਤੇ ਹੋਰ ਆਗੂਆਂ ਕਾਂਗਰਸ ਤੇ ਹੋਰ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ ਜਿਸ ਤੋਂ ਇਹ ਸਿੱਧ ਹੋ ਗਿਆ ਹੈ ਕਿ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰਾਂ ਖੁਸ਼ ਅਤੇ ਸੰਤੁਸ਼ਟ ਹਨ।

Written By
The Punjab Wire