ਪੰਜਾਬ ਮੁੱਖ ਖ਼ਬਰ

24 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਸੇਵਾ ਕੇਂਦਰ ਕਾਰਜਸ਼ੀਲ ਰਹਿਣਗੇ: ਅਮਨ ਅਰੋੜਾ

24 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਸੇਵਾ ਕੇਂਦਰ ਕਾਰਜਸ਼ੀਲ ਰਹਿਣਗੇ: ਅਮਨ ਅਰੋੜਾ
  • PublishedOctober 23, 2023

ਚੰਡੀਗੜ੍ਹ, 23 ਅਕਤੂਬਰ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 24 ਅਕਤੂਬਰ ਨੂੰ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਾਰਜਸ਼ੀਲ ਰਹਿਣਗੇ ਅਤੇ ਇਹਨਾਂ ਕੇਂਦਰਾਂ ਵਿਖੇ ਆਮ ਦਿਨਾਂ ਵਾਂਗ ਸਾਰੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਲੈਣ ਲਈ 24 ਅਕਤੂਬਰ ਨੂੰ ਬਾਅਦ ਦੁਪਹਿਰ 2 ਵਜੇ ਤੋਂ ਪਹਿਲਾਂ ਸੇਵਾ ਕੇਂਦਰਾਂ ਵਿੱਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ 24 ਅਕਤੂਬਰ ਨੂੰ ਛੱਡ ਕੇ ਬਾਕੀ ਦਿਨ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ।

Written By
The Punjab Wire