ਪੰਜਾਬ ਮੁੱਖ ਖ਼ਬਰ

ਪੀਐਮੳ ਦੁਆਰਾ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਦੀ ਨਿਲਾਮੀ ਮੰਦਭਾਗੀ: ਆਪ

ਪੀਐਮੳ ਦੁਆਰਾ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਦੀ ਨਿਲਾਮੀ ਮੰਦਭਾਗੀ: ਆਪ
  • PublishedOctober 26, 2023

ਪੀਐਮਓ ਦਾ ਇਹ ਫੈਸਲਾ ਸਿੱਖ ਕੌਮ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ: ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ

 ਪ੍ਰਿੰਸੀਪਲ ਬੁੱਧ ਰਾਮ ਦੀ ਮੰਗ-ਪੀਐਮਓ  ਨੂੰ ਇਸ ਪਵਿੱਤਰ ਮਾਡਲ ਦੀ ਨਿਲਾਮੀ ਤੁਰੰਤ ਬੰਦ ਕਰਨੀ ਚਾਹੀਦੀ ਹੈ

 ਚੰਡੀਗੜ੍ਹ, 26 ਅਕਤੂਬਰ 2023 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ (ਆਪ) ਨੇ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ ਨਿਲਾਮ ਕਰਨ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਫੈਸਲੇ ਦੀ ਨਿੰਦਾ ਕੀਤੀ ਹੈ।  ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2015 ਵਿੱਚ ਦਰਬਾਰ ਸਾਹਿਬ ਦੀ ਫੇਰੀ ਦੌਰਾਨ ਭੇਟ ਕੀਤਾ ਗਿਆ ਸੀ।

ਪੀਐਮਓ ਮੋਦੀ ਵੱਲੋਂ ਤੋਹਫ਼ੇ ਵਜੋਂ ਪ੍ਰਾਪਤ 912 ਵਸਤਾਂ ਦੀ ਨਿਲਾਮੀ ਕਰ ਰਿਹਾ ਹੈ ਅਤੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਇਨ੍ਹਾਂ ਵਿੱਚੋਂ ਇੱਕ ਹੈ।  ਇਸ ਨੂੰ ਨਿਲਾਮੀ ਸਾਈਟ ‘ਤੇ 13,500 ਦੀ ਬੇਸ ਕੀਮਤ ਨਾਲ ਸੂਚੀਬੱਧ ਕੀਤਾ ਗਿਆ ਹੈ। ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਫ਼ਤਰ ਗੁਰੂ ਸਾਹਿਬ ਦੇ ਆਸ਼ੀਰਵਾਦ ਦੀ ਕੀਮਤ ਨਹੀਂ ਲਗਾ ਸਕਦਾ ਅਤੇ ਸਿੱਖ ਕੌਮ ਦੀ ਆਸਥਾ ਦੇ ਪ੍ਰਤੀਕ ਨੂੰ ਨਿਲਾਮ ਕਰਨਾ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾ ਰਿਹਾ ਹੈ।

ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਪੀਐਮਓ ਨੂੰ ਤੁਰੰਤ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਉਕਤ ਮਾਡਲ ਨੂੰ ਨਿਲਾਮੀ ਵਾਲੀ ਥਾਂ ਤੋਂ ਹਟਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਪੀਐਮਓ ਵੱਲੋਂ ਬਿਨਾਂ ਸੋਚੇ ਸਮਝੇ ਇਸ ਨੂੰ ਨਿਲਾਮੀ ਲਈ ਰੱਖਿਆ ਗਿਆ ਹੈ। ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ ਵੇਚਿਆ ਨਹੀਂ ਜਾਣਾ ਚਾਹੀਦਾ।

Written By
The Punjab Wire