ਕਿਸਾਨ ਆਗੂ ਦੇ ਭਰਾ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਦਾ ਮਾਮਲਾ ਸੁਲਝਿਆ

ਗੁਰਦਾਸਪੁਰ, 31 ਅਕਤੂਬਰ 2023 (ਦੀ ਪੰਜਾਬ ਵਾਇਰ)। ਜ਼ਿਲ੍ਹਾ ਗੁਰਦਾਸਪੁਰ ਦੀ ਪੁਲੀਸ ਨੇ ਕਿਸਾਨ ਆਗੂ ਦੇ ਭਰਾ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦਾ ਮਾਮਲਾ ਸੁਲਝਾ ਲਿਆ ਹੈ। ਇਸ ਸਬੰਧੀ ਐਸਐਸਪੀ ਗੁਰਦਾਸਪੁਰ ਹਰੀਸ਼ ਦਾਯਮਾ ਨੇ ਦੱਸਿਆ ਕਿ ਬੀਤੀ 18 ਸਤੰਬਰ ਨੂੰ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਹਰਪ੍ਰੀਤ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਕਲਾਨੌਰ ਦੇ ਘਰ ਜਾ ਕੇ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਸੀ।

ਉਕਤ ਮਾਮਲੇ ਦੀ ਜਾਂਚ ਲਈ ਐਸਪੀ ਇਨਵੈਸਟੀਗੇਸ਼ਨ ਪ੍ਰਿਥੀਪਾਲ ਦੀ ਅਗਵਾਈ ਵਿੱਚ ਟੀਮਾਂ ਦਾ ਗਠਨ ਕੀਤਾ ਗਿਆ। ਤਫ਼ਤੀਸ਼ ਦੌਰਾਨ 27 ਸਤੰਬਰ ਨੂੰ ਪੁਲਿਸ ਨੇ ਸਾਹਿਲ ਵਾਸੀ ਸ਼ਮਸ਼ੇਰ ਨਗਰ ਖੰਡਵਾਲਾ ਅੰਮਿ੍ਤਸਰ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ। ਉਸ ਕੋਲੋਂ ਪੁੱਛਗਿੱਛ ਕਰਨ ‘ਤੇ ਗੁਰਸੇਵਕ ਸਿੰਘ ਵਾਸੀ ਅਨੂੰਪੁਰ ਕਾਲੇ ਅੰਮ੍ਰਿਤਸਰ ਅਤੇ 11 ਅਕਤੂਬਰ ਨੂੰ ਸ਼ੇਰਪ੍ਰੀਤ ਸਿੰਘ ਵਾਸੀ ਦਸਮੇਸ਼ ਨਗਰ ਅੰਮ੍ਰਿਤਸਰ, ਅਜੇ ਪਾਲ ਸਿੰਘ ਵਾਸੀ ਘਣੂਪੁਰ ਕਾਲੇ ਅੰਮ੍ਰਿਤਸਰ ਅਤੇ ਗੰਜਾ ਉਰਫ਼ ਜੱਗਾ ਸਿੰਘ ਵਾਸੀ ਚੀਤ ਕਲਾਂ ਨੂੰ ਨਾਮਜਦ ਕੀਤਾ।ਇਸ ਤੋਂ ਬਾਅਦ ਸ਼ੇਰਪ੍ਰੀਤ ਸਿੰਘ ਅਤੇ ਜੱਗਾ ਸਿੰਘ ਨੂੰ 24 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਗੁਰਸੇਵਕ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਜੀ.ਟੀ.ਰੋਡ ਅੰਮ੍ਰਿਤਸਰ ਨੇ ਇਹ ਕੰਮ ਪ੍ਰਗਟ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਚੀਤਾ ਕਲਾਂ ਨੂੰ 2 ਲੱਖ ਰੁਪਏ ਦੇ ਕੇ ਕਰਵਾਇਆ ਸੀ ਪਰ ਹਮਲਾਵਰਾਂ ਨੇ ਹਰਜੀਤ ਸਿੰਘ ਦੀ ਬਜਾਏ ਉਸ ਦੇ ਭਰਾ ਹਰਪ੍ਰੀਤ ਸਿੰਘ ਨੂੰ ਗੋਲੀ ਮਾਰ ਦਿੱਤੀ।

Exit mobile version