ਪੰਜਾਬ ਮੁੱਖ ਖ਼ਬਰ

ਆਪ ਨੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ 1 ਨਵੰਬਰ ਨੂੰ ਬਹਿਸ ਵਿੱਚ ਹਿੱਸਾ ਲੈਣ ਦੀ ਕੀਤੀ ਅਪੀਲ

ਆਪ ਨੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ 1 ਨਵੰਬਰ ਨੂੰ ਬਹਿਸ ਵਿੱਚ ਹਿੱਸਾ ਲੈਣ ਦੀ ਕੀਤੀ ਅਪੀਲ
  • PublishedOctober 31, 2023

ਕੰਗ ਦੀ ਮਜੀਠੀਆ ਨੂੰ ਚੁਣੌਤੀ: ਸੁਖਬੀਰ ਬਾਦਲ ਨੂੰ ਉਹ ਦਸਤਾਵੇਜ਼ ਲਿਆਉਣ ਲਈ ਕਹੋ ਜਿੱਥੇ ਮਾਨ ਸਰਕਾਰ ਨੇ ਅਦਾਲਤ ਵਿੱਚ ਕਿਹਾ ਸੀ ਕਿ ਉਹ ਐਸਵਾਈਐਲ ਬਣਾਉਣ ਲਈ ਤਿਆਰ ਹਨ

 ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨਾਲ ਸਬੰਧਤ ਸਾਰੇ ਮੁੱਦਿਆਂ ‘ਤੇ ਚਰਚਾ ਕਰਨ ਲਈ ਬਹਿਸ ਬੁਲਾਈ, ਵਿਰੋਧੀ ਪਾਰਟੀਆਂ ਦੇ ਆਗੂ ਇਸ ਵਿਸਤ੍ਰਿਤ ਚਰਚਾ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਹਨ: ਕੰਗ

 ਚੰਡੀਗੜ੍ਹ, 31 ਅਕਤੂਬਰ 2023 (ਦੀ ਪੰਜਾਬ ਵਾਇਰ)।  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁਲਾਈ ਗਈ ਬਹਿਸ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। 

ਮੰਗਲਵਾਰ ਨੂੰ ਪਾਰਟੀ ਹੈਡਕੁਆਰਟਰ ਤੋਂ ਬੁਲਾਰੇ ਗੋਵਿੰਦਰ ਮਿੱਤਲ ਦੇ ਨਾਲ  ਮੀਡੀਆ ਨੂੰ ਸੰਬੋਧਨ ਕਰਦਿਆਂ ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕਂਗ ਨੇ ਕਿਹਾ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਆਗੂ ਪ੍ਰੈੱਸ ਕਾਨਫਰੰਸ ਕਰਕੇ ਇਸ ਚਰਚਾ ਤੋਂ ਪਿੱਛੇ ਹਟਣ ਦਾ ਬਹਾਨਾ ਬਣਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਬਹਿਸ ਪੰਜਾਬ ਦੇ ਸਾਰੇ ਮੁੱਦਿਆਂ ‘ਤੇ ਕੇਂਦਰਿਤ ਹੋਵੇਗੀ ਜਿਵੇਂ ਕਿ ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਜ਼ਿਕਰ ਕੀਤਾ ਹੈ। ਭਗਵੰਤ ਮਾਨ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਬਹਿਸ ਲਈ ਸਾਂਝੇ ਮੰਚ ‘ਤੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨਾਲ ਪੰਜਾਬ ਨੂੰ ਲੁੱਟਣ ਵਾਲੇ ਸਾਰੇ ਭ੍ਰਿਸ਼ਟਾਚਾਰੀਆਂ ਦਾ ਪਰਦਾਫਾਸ਼ ਹੋ ਜਾਵੇਗਾ।  ਉਨ੍ਹਾਂ ਕਿਹਾ ਕਿ ਬਹਿਸ ਟੋਲ ਪਲਾਜ਼ਿਆਂ, ਨੌਜਵਾਨਾਂ, ਕਿਸਾਨਾਂ, ਖੇਤੀਬਾੜੀ, ਵਪਾਰੀਆਂ, ਪੰਜਾਬ ਦੇ ਪਾਣੀਆਂ ਅਤੇ ਗੁਰੂ ਸਾਹਿਬ ਦੀ ਬਾਣੀ ‘ਤੇ ਕੇਂਦਰਿਤ ਹੋਵੇਗੀ।
 

Written By
The Punjab Wire