ਤਰਨਤਾਰਨ, 8 ਨਵੰਬਰ 2023 (ਦੀ ਪੰਜਾਬ ਵਾਇਰ)। ਜ਼ਿਲ੍ਹਾ ਤਰਨਤਾਰਨ ਦੇ ਕਸਬਾ, ਹਰੀਕੇ ਪੱਤਣ ਨਜ਼ਦੀਕ ਤੁੰਗ ਵਿਖੇ ਬੀਤੀ ਰਾਤ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਕਤਲ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧ ਵਿਚ ਮਿਲੀ ਜਾਣਕਾਰੀ ਮੁਤਾਬਿਕ, ਮ੍ਰਿਤਕ ਇਕਬਾਲ ਸਿੰਘ, ਉਸ ਦੀ ਪਤਨੀ ਲਖਵਿੰਦਰ ਕੌਰ ਅਤੇ ਭਰਜਾਈ ਸੀਤਾ ਕੌਰ ਦੀ, ਉਹਨਾਂ ਦੇ ਘਰ ਵਿਚ ਹੀ ਹੱਤਿਆ ਕੀਤੀ ਗਈ ਹੈ। ਤਿੰਨਾਂ ਦੀਆਂ ਲਾਸ਼ਾਂ ਘਰ ਵਿਚ ਵੱਖ-ਵੱਖ ਕਮਰਿਆਂ ਵਿਚ ਪਈਆਂ ਮਿਲੀਆਂ ਸਨ, ਜਿਨ੍ਹਾਂ ਦੇ ਹੱਥ ਪੈਰ ਬੰਨੇ ਹੋਏ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐਸ. ਪੀ. ਪੱਟੀ ਜਸਪਾਲ ਸਿੰਘ ਅਤੇ ਐਸ. ਐਚ. ਓ. ਹਰੀਕੇ ਕੇਵਲ ਸਿੰਘ ਵਲੋਂ ਮੌਕੇ ‘ਤੇ ਪਹੁੰਚ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Recent Posts
- ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਸੰਯੁਕਤ ਕਿਸਾਨ ਮੋਰਚੇ ਵੱਲੋਂ ਐਸ ਆਈ ਆਰ ਅਤੇ ਗਿਆਨੇਸ਼ ਕੁਮਾਰ ਵਿਰੁੱਧ ਡੀਸੀ ਦਫ਼ਤਰ ਅੱਗੇ ਧਰਨਾ
- ਪੰਜਾਬ ‘ਚ ਵੱਧ ਰਿਹਾ ਭਾਜਪਾ ਦਾ ਕਾਫ਼ਿਲਾ: ਮੁਕਤਸਰ ਸਾਹਿਬ ਤੋਂ ਅਕਾਲੀ ਆਗੂਆਂ ਨੇ ਫੜਿਆ ਭਾਜਪਾ ਦਾ ਪੱਲਾ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਸਵਾਗਤ
- ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ
- ਵੜਿੰਗ ਨੇ ਮੁਫ਼ਤ ਆਟਾ ਵੰਡਣ ਦੀ ਯੋਜਨਾ ਲਈ 500 ਕਰੋੜ ਰੁਪਏ ਦਾ ਟੈਂਡਰ ਕੱਢਣ ’ਤੇ ਚੁੱਕੇ ਸਵਾਲ, ਕਿਹਾ-ਜਨਤਾ ਦੇ ਪੈਸੇ ਦੀ ਬਰਬਾਦੀ ਨਹੀਂ ਹੋਣੀ ਚਾਹੀਦੀ।