ਗੁਰਦਾਸਪੁਰ ਪੰਜਾਬ

ਵਿਧਾਇਕ ਸ਼ੈਰੀ ਕਲਸੀ ਨੇ ਬਟਾਲੇ ਦੀ ਹੋਣਹਾਰ ਬੇਟੀ ਜਪਰੂਪ ਕੌਰ ਵਲੋਂ ਨੈਸ਼ਨਲ ਅਥਲੈਟਿਕਸ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਤੇ ਕੀਤਾ ਸਨਮਾਨਿਤ

ਵਿਧਾਇਕ ਸ਼ੈਰੀ ਕਲਸੀ ਨੇ ਬਟਾਲੇ ਦੀ ਹੋਣਹਾਰ ਬੇਟੀ ਜਪਰੂਪ ਕੌਰ ਵਲੋਂ ਨੈਸ਼ਨਲ ਅਥਲੈਟਿਕਸ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਤੇ ਕੀਤਾ ਸਨਮਾਨਿਤ
  • PublishedNovember 8, 2023

ਪੰਜਾਬ ਸਰਕਾਰ ਨੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁਲਿਤ ਕੀਤਾ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 8 ਨਵੰਬਰ 2023 (ਦੀ ਪੰਜਾਬ ਵਾਇਰ )। ਸ ਅਮਨਸ਼ੇਰ ਸਿੰਘ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕਾਊਂਸਲ ਫਾਰ ਦ ਇੰਡੀਅਨ ਸਕੂਲ ਸਰਟੀਫਿਕੇਟ ਐਗਜਾਮੀਨੇਸ਼ਨ (ਸੀ ਆਈ ਐੱਸ ਸੀ ਈ), ਨੈਸ਼ਨਲ ਅਥਲੈਟਿਕਸ ਖੇਡਾਂ ਜੋ ਪਿਛਲੇ ਦਿਨੀ ਬੰਗਲੁਰੂ (ਕਰਨਾਟਕਾ) 2023 ਵਿੱਚ ਹੋਈਆਂ ਸਨ , ਇਸ ਵਿੱਚ ਬਟਾਲੇ ਦੀ ਹੋਣਹਾਰ ਬੇਟੀ ਜਪਰੂਪ ਕੌਰ ਪੁੱਤਰੀ ਸ. ਗੁਰਦੀਪ ਸਿੰਘ ਪਿੰਡ ਨਠਵਾਲ ਨੇ ਟ੍ਰਿਪਲ ਜੰਪ ਵਿੱਚੋਂ ਚਾਂਦੀ ਦਾ ਤਗ਼ਮਾ ਪ੍ਰਾਪਤ ਕੀਤਾ ਹੈ, ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਹੋਣਹਾਰ ਬੇਟੀ ਨਾਲ ਮੁਲਾਕਾਤ ਕਰਕੇ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। 

  ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਬੇਟੀ ਜਪਰੂਪ ਕੋਰ ਨੇ ਖੇਡਾਂ ਵਿੱਚ ਜਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ, ਜਿਸ ਤੇ ਉਨ੍ਹਾਂ ਨੂੰ ਪੂਰਾ ਮਾਣ ਹੈ। ਉਨ੍ਹਾਂ ਬੇਟੀ ਨੂੰ ਭਵਿੱਖ ਵਿੱਚ ਹੋਰ ਮਿਹਨਤ ਤੇ ਲਗਨ ਨਾਲ ਖੇਡਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਖੇਡਾਂ ਵਿੱਚ ਹੋਰ ਉੱਚਾ ਮੁਕਾਮ ਹਾਸਲ ਕਰੇ, ਇਸ ਲਈ ਉਸਦੀ ਹਰ ਸੰਭਵ ਸਹਾਇਤਾ ਕਰਨਗੇ। 

   ਵਿਧਾਇਕ ਸ਼ੈਰੀ ਨੇ ਅੱਗੇ ਗੱਲ ਕਰਦਿਆਂ ਕਿਹਾ ਕਿ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁਲਿਤ ਕੀਤਾ ਗਿਆ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਅਤੇ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ 2022 ਵਿੱਚ “ਖੇਡਾਂ ਵਤਨ ਪੰਜਾਬ ਦੀਆਂ” ਦੀ ਸੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ ਅਤੇ ਇਨ੍ਹਾਂ ਖੇਡਾਂ ਵਿੱਚ 3.50 ਲੱਖ ਖਿਡਾਰੀਆਂ ਨੇ ਭਾਗ ਲਿਆ। ਇਨ੍ਹਾਂ ਖੇਡਾਂ ਦੇ ਦੂਜੇ ਐਡੀਸਨ 2023 ਵਿੱਚ 4.50 ਲੱਖ ਖਿਡਾਰੀਆਂ ਨੇ 7.50 ਕਰੋੜ ਰੁਪਏ ਇਨਾਮੀ ਰਾਸ਼ੀ ਜਿੱਤੀ।

     ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਫੰਡ ਦਿੱਤੇ ਗਏ ਹਨ ਤਾਂ ਜੋ ਉਹ ਖੇਡ ਮੁਕਾਬਲਿਆਂ ਵਿੱਚ ਆਪਣਾ ਬਿਹਤਰੀਨ ਪ੍ਰਦਰਸ਼ਨ ਕਰ ਸਕਣ।

Written By
The Punjab Wire