ਗੁਰਦਾਸਪੁਰ ਪੰਜਾਬ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਤੇ ਬੰਦੀਛੋੜ ਦਿਵਸ ਦੀ ਵਧਾਈ ਦਿੱਤੀ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਤੇ ਬੰਦੀਛੋੜ ਦਿਵਸ ਦੀ ਵਧਾਈ ਦਿੱਤੀ
  • PublishedNovember 12, 2023

ਗੁਰਦਾਸਪੁਰ, 12 ਨਵੰਬਰ 2023 (ਦੀ ਪੰਜਾਬ ਵਾਇਰ)। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਰੌਸ਼ਨੀਆਂ ਦੇ ਤਿਓਹਾਰ ਦਿਵਾਲੀ ਅਤੇ ਬੰਦੀਛੋੜ ਦਿਵਸ ਦੀ ਵਧਾਈ ਦਿੱਤੀ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਰੌਸ਼ਨੀਆਂ ਦਾ ਇਹ ਤਿਉਹਾਰ ਵਾਤਾਵਰਣ ਨੂੰ ਬਿਨਾਂ ਕੋਈ ਨੁਕਸਾਨ ਪਹੁੰਚਾਏ ਵਾਤਾਵਰਣ ਪੱਖੀ ਹੋ ਕੇ ਮਨਾਉਣ ਦਾ ਸੱਦਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਰੌਸ਼ਨੀਆਂ ਦਾ ਇਹ ਤਿਉਹਾਰ ਅਸੀਂ ਰਵਾਇਤੀ ਤਰੀਕੇ ਨਾਲ ਮਨਾਉਂਦੇ ਹੋਏ ਖ਼ੁਸ਼ੀ ਤੇ ਚਾਵਾਂ ਦੇ ਦੀਵੇ ਬਾਲੀਏ। ਇਸ ਮੌਕੇ ਆਪਣੇ ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਅਰਦਾਸ ਕੀਤੀ ਇਹ ਪਵਿੱਤਰ ਦਿਹਾੜਾ ਹਰੇਕ ਲਈ ਤਰੱਕੀ ਤੇ ਖੁਸ਼ਹਾਲੀ ਲੈ ਕੇ ਆਵੇ।

Written By
The Punjab Wire