Close

Recent Posts

ਗੁਰਦਾਸਪੁਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਚਿਲਡਰਨ ਹੋਮ ਵਿੱਚ ਬੱਚਿਆਂ ਨਾਲ ਅਤੇ ਬਿਰਦ ਆਸ਼ਰਮ ਵਿੱਚ ਬਜ਼ੁਰਗਾਂ ਨਾਲ ਦੀਵਾਲੀ ਮਨਾਈ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਚਿਲਡਰਨ ਹੋਮ ਵਿੱਚ ਬੱਚਿਆਂ ਨਾਲ ਅਤੇ ਬਿਰਦ ਆਸ਼ਰਮ ਵਿੱਚ ਬਜ਼ੁਰਗਾਂ ਨਾਲ ਦੀਵਾਲੀ ਮਨਾਈ
  • PublishedNovember 12, 2023

ਗੁਰਦਾਸਪੁਰ, 12 ਨਵੰਬਰ 2023 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਚਿਲਡਰਨ ਹੋਮ ਦੇ ਸਹਿਵਾਸੀ ਬੱਚਿਆਂ ਅਤੇ ਬਿਰਦ ਆਸ਼ਰਮ ਬੱਬਰੀ ਦੇ ਬਜ਼ੁਰਗਾਂ ਨਾਲ ਦੀਵਾਲੀ ਅਤੇ ਬੰਦੀਛੋੜ ਦਿਵਸ ਦੀਆਂ ਖੁਸ਼ੀਆਂ ਮਨਾਈਆਂ ਗਈਆਂ।

ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਗੁਰਦਾਸਪੁਰ ਸਥਿਤ ਚਿਲਡਰਨ ਹੋਮ ਵਿਖੇ ਗਏ ਅਤੇ ਓਥੇ ਰਹਿ ਰਹੇ ਬੱਚਿਆਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਨੂੰ ਤੋਹਫ਼ੇ ਵੰਡੇ। ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਉਹ ਸਾਰੇ ਰਲ-ਮਿਲ ਕੇ ਪੂਰੀ ਤਰ੍ਹਾਂ ਸੁਰੱਖਿਅਤ ਦੀਵਾਲੀ ਦਾ ਤਿਓਹਾਰ ਮਨਾਉਣ। ਉਨ੍ਹਾਂ ਕਾਮਨਾ ਕੀਤੀ ਕਿ ਇਹ ਪਾਵਨ ਦਿਹਾੜਾ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ, ਖੁਸ਼ਹਾਲੀ ਅਤੇ ਤਰੱਕੀ ਲੈ ਕੇ ਆਵੇ।

ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਬਿਰਦ ਆਸ਼ਰਮ ਬੱਬਰੀ ਵਿਖੇ ਪਹੁੰਚੇ ਜਿਥੇ ਉਨ੍ਹਾਂ ਨੇ ਬਜ਼ੁਰਗਾਂ ਨਾਲ ਦੀਵਾਲੀ ਅਤੇ ਬੰਦੀਛੋੜ ਦਿਵਸ ਨੂੰ ਖੁਸ਼ੀਆਂ ਨਾਲ ਮਨਾਇਆ। ਉਨ੍ਹਾਂ ਕਿਹਾ ਕਿ ਰੌਸ਼ਨੀਆਂ ਦਾ ਇਹ ਤਿਉਹਾਰ ਸਾਰਿਆਂ ਦੇ ਜੀਵਨ ਵਿਚੋਂ ਹਨੇਰੇ ਦੂਰ ਕਰ ਦੇਵੇ। ਉਨ੍ਹਾਂ ਨੇ ਬਜ਼ੁਰਗਾਂ ਦੀ ਚੰਗੀ ਸਿਹਤ ਅਤੇ ਖੁਸ਼ਹਾਲੀ ਕਾਮਨਾ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਬਜ਼ੁਰਗਾਂ ਨੂੰ ਤੋਹਫ਼ੇ ਵੰਡੇ ਗਏ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਰਾਜੀਵ ਸਿੰਘ ਵੀ ਨਾਲ ਮੌਜੂਦ ਸਨ।

Written By
The Punjab Wire