ਰਾਤ ਨੂੰ ਪੰਜਾਬ ‘ਚ ਪਟਾਕਿਆਂ ਕਾਰਨ AQI 500 ਤੋਂ ਪਾਰ

ਚੰਡੀਗੜ੍ਹ, 13 ਨਵੰਬਰ 2023 (ਦੀ ਪੰਜਾਬ ਵਾਇਰ)। ਦੀਵਾਲੀ ਵਾਲੀ ਰਾਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਧੱਜੀਆਂ ਉਡਾਈਆਂ ਗਈਆਂ। ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਸਖ਼ਤ ਹਦਾਇਤਾਂ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਪਟਾਕੇ ਚਲਾਉਣ ਦਾ ਸਮਾਂ ਰਾਤ 8 ਤੋਂ 10 ਵਜੇ ਤੱਕ ਨਿਰਧਾਰਿਤ ਕੀਤਾ ਸੀ ਪਰ ਸ਼ਾਮ 7 ਵਜੇ ਤੋਂ ਹੀ ਪਟਾਕੇ ਚਲਾਉਣ ਦਾ ਕੰਮ ਇੰਨੀ ਰਫ਼ਤਾਰ ਨਾਲ ਸ਼ੁਰੂ ਹੋ ਗਿਆ ਕਿ ਰਾਤ ਭਰ ਧਮਾਕਿਆਂ ਦੀਆਂ ਆਵਾਜ਼ਾਂ ਗੂੰਜਦੀਆਂ ਰਹੀਆਂ। ਰਾਤ 8 ਵਜੇ ਤੋਂ ਬਾਅਦ ਜਿਉਂ ਜਿਉਂ ਰਾਤ ਵਧਦੀ ਗਈ, ਪੰਜਾਬ ਭਰ ਵਿਚ ਧੂੰਏਂ ਦੀ ਚਾਦਰ ਫੈਲ ਗਈ। ਪੰਜਾਬ ਵਿੱਚ ਹਵਾ ਦੀ ਗੁਣਵੱਤਾ (AQI) ਇੰਨੀ ਖ਼ਰਾਬ ਸੀ ਕਿ ਰਾਤ ਨੂੰ ਕਿਸੇ ਦਾ ਵੀ ਦਮ ਘੁੱਟ ਸਕਦਾ ਸੀ। ਬਠਿੰਡਾ ਅਜੇ ਵੀ ਇਸ ਦੇ ਪ੍ਰਭਾਵ ਤੋਂ ਮੁਕਤ ਨਹੀਂ ਹੈ।

Exit mobile version