ਦੇਸ਼ ਪੰਜਾਬ ਮੁੱਖ ਖ਼ਬਰ

ਮੱਧ ਪ੍ਰਦੇਸ਼ ਵਿੱਚ ਵੀ ਚੱਲੀ ਬਦਲਾਅ ਦੀ ਹਨੇਰੀ

ਮੱਧ ਪ੍ਰਦੇਸ਼ ਵਿੱਚ ਵੀ ਚੱਲੀ ਬਦਲਾਅ ਦੀ ਹਨੇਰੀ
  • PublishedNovember 14, 2023

ਐੱਮ.ਪੀ. ਦੇ ਕਟੰਗੀ ‘ਚ ਭਗਵੰਤ ਮਾਨ ਦਾ ਮੈਗਾ ਰੋਡ ਸ਼ੋਅ, ‘ਆਪ’ ਉਮੀਦਵਾਰ ਲਈ ਕੀਤਾ ਪ੍ਰਚਾਰ

ਇਹ ਧਰੁਵੀਕਰਨ ਦੀ ਰਾਜਨੀਤੀ ਕਰਦੇ ਹਨ, ਅਸੀਂ ਕੰਮ ਕਰਦੇ ਹਾਂ, ਸਕੂਲ, ਹਸਪਤਾਲ ਬਣਾਉਂਦੇ ਹਾਂ ਅਤੇ ਆਮ ਲੋਕਾਂ ਨੂੰ ਸਹੂਲਤਾਂ ਦਿੰਦੇ ਹਾਂ: ਭਗਵੰਤ ਮਾਨ

 ਅਸੀਂ ‘ਝਾੜੂ’ ਨਾਲ ਸਿਆਸੀ ਗੰਦ ਸਾਫ਼ ਕਰ ਰਹੇ ਹਾਂ, ਅਸੀਂ ‘ਜੁਮਲੇ’ ਨਹੀਂ ਕਹਿੰਦੇ, ਅਸੀਂ ਜੋ ਵਾਅਦਾ ਕਰਦੇ ਹਾਂ ਉਹ ਪੂਰਾ ਕਰਦੇ ਹਾਂ – ਮਾਨ

*ਤੁਹਾਡਾ ਉਤਸ਼ਾਹ ਐਮਪੀ ਵਿੱਚ ਬਦਲਾਅ ਦੀ ਭਵਿੱਖਬਾਣੀ ਕਰ ਰਿਹਾ ਹੈ, ਭ੍ਰਿਸ਼ਟ ਸਰਕਾਰ ਨੂੰ ਉਖਾੜ ਸੁੱਟੋ ਅਤੇ ‘ਆਪ’ ਦੀ ਇਮਾਨਦਾਰ ਸਰਕਾਰ ਚੁਣੋ- ਮਾਨ *

 ਸਾਨੂੰ ਇੱਕ ਮੌਕਾ ਦਿਓ, ਤੁਸੀਂ ਦੂਜੀਆਂ ਸਿਆਸੀ ਪਾਰਟੀਆਂ ਨੂੰ ਭੁੱਲ ਜਾਓਗੇ- ਮਾਨ

 ਮੱਧ ਪ੍ਰਦੇਸ਼ ਵਿੱਚ ਇਮਾਨਦਾਰ ਸਿਆਸਤਦਾਨਾਂ ਅਤੇ ਚੰਗੇ ਪ੍ਰਸ਼ਾਸਨ ਤੋਂ ਇਲਾਵਾ ਸਭ ਕੁਝ ਹੈ, ਭਗਵੰਤ ਮਾਨ

 ਮੱਧ ਪ੍ਰਦੇਸ਼, 14 ਨਵੰਬਰ 2023 (ਦੀ ਪੰਜਾਬ ਵਾਇਰ)। ਮੱਧ ਪ੍ਰਦੇਸ਼ ‘ਚ ਆਮ ਆਦਮੀ ਪਾਰਟੀ (ਆਪ) ਦਾ ਪ੍ਰਚਾਰ ਜ਼ੋਰਾਂ ‘ਤੇ ਹੈ। ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਉਮੀਦਵਾਰ ਦਾ ਪ੍ਰਚਾਰ ਕਰਨ ਲਈ ਮੱਧ ਪ੍ਰਦੇਸ਼ ਦੇ ਕਟੰਗੀ ਪਹੁੰਚੇ। ਜਿੱਥੇ ਉਨ੍ਹਾਂ ਨੇ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। 

ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂ ਨੇ ਕਿਹਾ ਕਿ ਇਹ ਭਾਰੀ ਭੀੜ ਮੱਧ ਪ੍ਰਦੇਸ਼ ‘ਚ ਬਦਲਾਅ ਦੀ ਨਿਸ਼ਾਨੀ ਹੈ, ਲਗਭਗ ਦੋ ਸਾਲ ਪਹਿਲਾਂ ਪੰਜਾਬੀ ਵੀ ਸਾਡੀਆਂ ਰੈਲੀਆਂ/ਰੋਡ ਸ਼ੋਆਂ ‘ਚ ਇਸੇ ਤਰ੍ਹਾਂ ਉਤਸ਼ਾਹ ਨਾਲ ਇਕੱਠੇ ਹੁੰਦੇ ਸਨ ਅਤੇ ਅਸੀਂ 117 ਵਿਧਾਨ ਸਭਾ ਸੀਟਾਂ ‘ਚੋਂ 92 ‘ਤੇ ਜਿੱਤ ਪ੍ਰਾਪਤ ਕੀਤੀ ਸੀ।   

ਮਾਨ ਨੇ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਿਹਤ ਖਰਾਬ ਹੋਣ ਕਾਰਨ ਅੱਜ ਉਨ੍ਹਾਂ ਨਾਲ ਸ਼ਾਮਲ ਨਹੀਂ ਹੋ ਸਕੇ ਪਰ 3 ਦਸੰਬਰ ਨੂੰ ਉਹ ਕਟੰਗੀ ਦੇ ਲੋਕਾਂ ਨਾਲ ਜਿੱਤ ਦਾ ਜਸ਼ਨ ਮਨਾਉਣਗੇ।

ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ 75 ਸਾਲਾਂ ਤੋਂ ਸਾਡੇ ਦੇਸ਼ ਨੂੰ ਲੁੱਟ ਰਹੀਆਂ ਹਨ, ਹੁਣ ਸਮਾਂ ਹੈ ਇਨ੍ਹਾਂ ਤੋਂ ਛੁਟਕਾਰਾ ਪਾਉਣ ਦਾ, ਭ੍ਰਿਸ਼ਟਾਚਾਰ ਤੋਂ ਛੁਟਕਾਰਾ ਪਾਉਣ ਦਾ। ਉਨ੍ਹਾਂ ਕਿਹਾ ਕਿ ‘ਆਪ’ ਦਾ ‘ਝਾੜੂ’ ਸਾਡੇ ਦੇਸ਼ ਦੀ ਸਿਆਸੀ ਗੰਦਗੀ ਨੂੰ ਸਾਫ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰੀਬਾਂ ਦੇ ਬੱਚਿਆਂ ਨੂੰ ਸਿੱਖਿਆ ਨਹੀਂ ਮਿਲਦੀ, ਆਮ ਲੋਕਾਂ ਨੂੰ ਚੰਗਾ ਇਲਾਜ, ਸਾਫ਼ ਪਾਣੀ, ਬਿਜਲੀ ਆਦਿ ਨਹੀਂ ਮਿਲਦੀ। ਪੰਜਾਬ ਅਤੇ ਦਿੱਲੀ ਵਿੱਚ ਲੋਕਾਂ ਕੋਲ ਚੰਗੇ ਸਰਕਾਰੀ ਸਕੂਲ ਅਤੇ ਹਸਪਤਾਲ ਹਨ, ਸਾਫ਼ ਪਾਣੀ ਹੈ ਅਤੇ ਪੰਜਾਬ ਦੇ 90 ਫੀਸਦੀ ਘਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆਉਂਦਾ ਹੈ।  

ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਮ ਘਰਾਂ ਦੇ ਬੱਚੇ ਅਫਸਰ ਬਣ ਰਹੇ ਹਨ।  ਮਾਨ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਧਰਮ, ਜਾਤ ਅਤੇ ਧਰੁਵੀਕਰਨ ਦੀ ਰਾਜਨੀਤੀ ਕਰਦੇ ਹਨ ਪਰ ਅਸੀਂ ਕੰਮ ਕਰਦੇ ਹਾਂ।  ਅਸੀਂ ਸਰਵੇਖਣਾਂ ਵਿੱਚ ਨਹੀਂ ਆਉਂਦੇ ਅਸੀਂ ਸਿੱਧੇ ਸਰਕਾਰ ਬਣਾਉਂਦੇ ਹਾਂ।  ਦਿੱਲੀ ਵਿੱਚ ਅਸੀਂ 70 ਵਿੱਚੋਂ 67 ਵਿਧਾਨ ਸਭਾ ਸੀਟਾਂ ਜਿੱਤੀਆਂ ਅਤੇ ਪੰਜਾਬ ਵਿੱਚ ਸਾਨੂੰ 117 ਵਿਧਾਨ ਸਭਾ ਸੀਟਾਂ ਵਿੱਚੋਂ 92 ਸੀਟਾਂ ਮਿਲੀਆਂ ਜਦੋਂ ਕਿ ਕਿਸੇ ਸਰਵੇਖਣ ਵਿੱਚ ਇਹ ਨਹੀਂ ਦਿਖਾਇਆ ਗਿਆ ਕਿ ਅਸੀਂ ਉਨ੍ਹਾਂ ਰਾਜਾਂ ਵਿੱਚ ਸਰਕਾਰ ਬਣਾਵਾਂਗੇ।

 ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਕ ਮੌਕਾ ‘ਆਪ’ ਨੂੰ ਦੋ ਤੁਸੀਂ ਹੋਰ ਸਿਆਸੀ ਪਾਰਟੀਆਂ ਨੂੰ ਭੁੱਲ ਜਾਉਗੇ।  ਮੱਧ ਪ੍ਰਦੇਸ਼ ਕੋਲ ਸਭ ਕੁਝ ਹੈ, ਕੁਦਰਤੀ ਅਤੇ ਹੋਰ ਸਾਧਨ ਹਨ, ਪਰ ਉਨ੍ਹਾਂ ਕੋਲ ਇਮਾਨਦਾਰ ਸਿਆਸਤਦਾਨ ਅਤੇ ਚੰਗੀ ਸਰਕਾਰ ਨਹੀਂ ਹੈ।  ਉਨ੍ਹਾਂ ਕਿਹਾ ਕਿ ਅਸੀਂ 15 ਲੱਖ ਵਾਂਗ ‘ਜੁਮਲੇ’ ਨੂੰ ਨਹੀਂ ਕਹਿੰਦੇ, ਅਸੀਂ ਜੋ ਵਾਅਦਾ ਕਰਦੇ ਹਾਂ, ਉਹ ਪੂਰਾ ਕਰਦੇ ਹਾਂ। ਆਪ ਦੀ ਸਰਕਾਰ ਬਣਨ ਤੋਂ ਬਾਅਦ ਤੁਹਾਡੇ ਬੱਚਿਆਂ ਦੀ ਸਿੱਖਿਆ ਸਾਡੀ ਜ਼ਿੰਮੇਵਾਰੀ ਹੋਵੇਗੀ, ਮਿਆਰੀ ਇਲਾਜ ਸਾਡੀ ਜ਼ਿੰਮੇਵਾਰੀ ਹੋਵੇਗੀ, ਬਿਜਲੀ ਅਤੇ ਸਾਫ਼ ਪਾਣੀ ਦੀ ਉਪਲਬਧਤਾ ਸਾਡੀ ਜ਼ਿੰਮੇਵਾਰੀ ਹੋਵੇਗੀ, ਕਿਸਾਨਾਂ ਦੀ ਭਲਾਈ ਅਤੇ ਨੌਜਵਾਨਾਂ ਲਈ ਨੌਕਰੀਆਂ ਸਾਡੀ ਜ਼ਿੰਮੇਵਾਰੀ ਹੋਵੇਗੀ।

ਮਾਨ ਨੇ ਕਿਹਾ ਕਿ ਇਹ ਸਾਢੇ ਚਾਰ ਸਾਲ ਲੋਕਾਂ ਨੂੰ ਲੁੱਟਦੇ ਹਨ ਫਿਰ ਵੋਟਰਾਂ ਨੂੰ ਲੁਭਾਉਣ ਲਈ ਆਖਰੀ ਛੇ ਮਹੀਨੇ ਲੋਲੀਪਾਪ ਦਿੰਦੇ ਹਨ। ਇਸ ਵਾਰ ਤੁਸੀਂ ਗੁਮਰਾਹ ਨਹੀ ਹੋਣਾ, ਆਮ ਆਦਮੀ ਪਾਰਟੀ ਨੂੰ  ਵੋਟ ਪਾਕੇ ਇਮਾਨਦਾਰ ਸਰਕਾਰ ਬਣਾਉਣੀ ਹੈ।  ਮਾੜ ਨੇ ਅੱਗੇ ਕਿਹਾ ਸਤਿੰਦਰ ਜੈਨ ਨੇ ਦਿੱਲੀ ਵਿਚ ਸਿਹਤ ਕ੍ਰਾਂਤੀ ਲਿਆਂਦੀ, ਮੋਦੀ ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ, ਮਨੀਸ਼ ਸਿਸੋਦੀਆ ਨੇ ਦਿੱਲੀ ਵਿਚ ਸਿੱਖਿਆ ਕ੍ਰਾਂਤੀ ਲਿਆਂਦੀ, ਮੋਦੀ ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ,ਹੁਣ ਉਹ ‘ਆਪ’ ਨੂੰ ਰੋਕਣ ਲਈ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਚਾਹੁੰਦੇ ਹਨ, ਪਰ ਉਹ ਸਫਲ ਨਹੀਂ ਹੋਣਗੇ।

ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਭ੍ਰਿਸ਼ਟਾਚਾਰ ਚਾਹੁੰਦੇ ਹੋ ਤਾਂ ਉਨ੍ਹਾਂ ਨੂੰ ਵੋਟ ਦਿਓ, ਜੇਕਰ ਤੁਸੀਂ ਇਮਾਨਦਾਰ ਸਰਕਾਰ ਚਾਹੁੰਦੇ ਹੋ, ਆਪਣੇ ਬੱਚਿਆਂ ਦਾ ਉੱਜਵਲ ਭਵਿੱਖ ਚਾਹੁੰਦੇ ਹੋ ਅਤੇ ਨੌਜਵਾਨਾਂ ਲਈ ਨੌਕਰੀਆਂ ਚਾਹੁੰਦੇ ਹੋ ਤਾਂ ਸਾਨੂੰ ਵੋਟ ਦਿਓ। ਉਨ੍ਹਾਂ ਕਿਹਾ ਕਿ ਵੋਟ ਪਾਉਣ ਤੋਂ ਪਹਿਲਾਂ ਆਪਣੇ ਬੱਚਿਆਂ ਬਾਰੇ ਸੋਚੋ ਅਤੇ ਉਨ੍ਹਾਂ ਲਈ ਚੰਗੀ ਸਿੱਖਿਆ ਅਤੇ ਉੱਜਵਲ ਭਵਿੱਖ ਚੁਣੋ।

Written By
The Punjab Wire