ਅੰਮ੍ਰਿਤਸਰ, 17 ਨਵੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅੰਮ੍ਰਿਤਸਰ ਪਹੁੰਚਣਗੇ। ਸਰਕਾਰੀ ਮੈਡੀਕਲ ਕਾਲਜ ਦੇ 100 ਸਾਲ ਪੂਰੇ ਹੋਣ ‘ਤੇ ਆਯੋਜਿਤ ਪ੍ਰੋਗਰਾਮ ‘ਚ ਮੁੱਖ ਮੰਤਰੀ ਸ਼ਿਰਕਤ ਕਰਨਗੇ। ਇਹ ਪ੍ਰੋਗਰਾਮ ਦੁਪਹਿਰ ਕਰੀਬ 3 ਵਜੇ ਸ਼ੁਰੂ ਹੋਵੇਗਾ, ਜਿੱਥੇ ਉਹ ਮੈਡੀਕਲ ਕਾਲਜ ਨਾਲ ਸਬੰਧਤ ਕਈ ਪ੍ਰੋਜੈਕਟਾਂ ਦਾ ਉਦਘਾਟਨ ਵੀ ਕਰਨਗੇ
ਉਮੀਦ ਕੀਤੀ ਜਾ ਰਹੀ ਹੈ ਕਿ ਸੀਐਮ ਭਗਵੰਤ ਸਿੰਘ ਮਾਨ ਪੰਜਾਬ ਦੇ ਨੌਜਵਾਨਾਂ ਲਈ ਕੋਈ ਵੱਡਾ ਐਲਾਨ ਕਰ ਸਕਦੇ ਹਨ। ਸ਼ਹਿਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਸੀਐਮ ਮਾਨ ਦੇ ਪ੍ਰੋਗਰਾਮ ਦੇ ਮੱਦੇਨਜ਼ਰ ਸ਼ਹਿਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਹਰ ਥਾਂ ‘ਤੇ ਪੁਲਿਸ ਤਾਇਨਾਤ ਹੈ ਅਤੇ ਸਾਰੇ ਥਾਣਿਆਂ ਨੂੰ ਅਲਰਟ ‘ਤੇ ਰਹਿਣ ਲਈ ਕਿਹਾ ਗਿਆ ਹੈ।
ਇਸ ਦੇ ਨਾਲ ਹੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਬਦਲਵਾਂ ਰਸਤਾ ਤਿਆਰ ਕੀਤਾ ਗਿਆ ਹੈ।
ਮੁੱਖ ਮੰਤਰੀ ਵੀਰਵਾਰ ਨੂੰ ਲੁਧਿਆਣਾ ਦੇ ਪੀਏਯੂ ਪਹੁੰਚੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਈਕਲ ਰੈਲੀ ਕੱਢ ਕੇ ਲੁਧਿਆਣਾ ਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਖੁਦ 13 ਕਿਲੋਮੀਟਰ ਤੱਕ ਸਾਈਕਲ ਚਲਾਇਆ।