ਖੇਡ ਸੰਸਾਰ ਗੁਰਦਾਸਪੁਰ ਪੰਜਾਬ

ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਕੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ-ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ

ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਕੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ-ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ
  • PublishedNovember 21, 2023

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ

ਕਮਲਜੀਤ ਖੇਡਾਂ ਨੋਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਮੀਲ ਪੱਥਰ ਸਾਬਤ ਹੋਈਆਂ- ਵਿਧਾਇਕ ਸ਼ੈਰੀ ਕਲਸੀ

ਬਟਾਲਾ, 21 ਨਵੰਬਰ 2023 (ਦੀ ਪੰਜਾਬ ਵਾਇਰ)। ਸੁਰਜੀਤ ਸਪਰੋਟਸ ਐਸੋਸੀਏਸ਼ਨ (ਰਜਿ.) ਬਟਾਲਾ ਵੱਲੋਂ ਨੇੜਲੇ ਪਿੰਡ ਕੋਟਲਾ ਸ਼ਾਹੀਆ ਦੇ ਸੁਰਜੀਤ-ਕਮਲਜੀਤ ਖੇਡ ਕੰਪਲੈਕਸ ਵਿਖੇ ਕਰਵਾਈਆਂ ਜਾ ਰਹੀਆਂ ਚਾਰ ਰੋਜ਼ਾ 30ਵੀਂ ਕਮਲਜੀਤ ਖੇਡਾਂ-2023 ਦੇ ਅੱਜ ਦੂਜੇ ਦਿਨ, ਸ. ਚੇਤਨ ਸਿੰਘ ਜੌੜਾਮਾਜਰਾ, ਸੂਚਨਾ ਤੇ ਲੋਕ ਸੰਪਰਕ ਮੰਤਰੀ, ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਤੇ ਸੁਤੰਤਰਤਾ ਸੰਗਰਾਮੀ ਮੰਤਰੀਪੰਜਾਬ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।

ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਧਰਮਪਤਨੀ ਸ੍ਰੀਮਤੀ ਸ਼ਰਨਜੀਤ ਕੌਰ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਅਤੇ ਪਿ੍ਰਥੀਪਾਲ ਸਿੰਘ ਬਟਾਲਾ ਵੀ ਮੋਜੂਦ ਸਨ।

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਪੰਜਾਬ ਦੀ ਪਹਿਚਾਣ ਹੈ ਅਤੇ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਕੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਖੇਡ ਮੇਲੇ ਦੇ ਮੁੱਖ ਪ੍ਰਬੰਧਕ ਤੇ ਵਿਧਾਇਕ ਸ਼ੈਰੀ ਕਲਸੀ ਅਤੇ ਸਾਰੀ ਟੀਮ ਦਾ ਕਮਲਜੀਤ ਖੇਡਾਂ ਸ਼ਾਨਦਾਰ ਢੰਗ ਨਾਲ ਕਰਵਾਉਣ ਦੀ ਸਰਾਹਨਾ ਕਰਦਿਆਂ ਕਿਹਾ ਕਿ ਖਿਡਾਰੀ ਪੰਜਾਬ ਦਾ ਭਵਿੱਖ ਹਨ ਅਤੇ ਕਮਲਜੀਤ ਖੇਡਾਂ , ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵੱਡਾ ਯੋਗਦਾਨ ਪਾ ਰਹੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜਿਕ ਬੁਰਾਈ ਨਸ਼ੇ ਨੂੰ ਖਤਮ ਕਰਨ ਦੇ ਮੰਤਵ ਨਾਲ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਸੂਬੇ ਅੰਦਰ ‘ ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਗਈਆਂ ਸਨ, ਜਿਸ ਵਿੱਚ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਨਗਦ ਇਨਾਮ ਵੰਡੇ ਗਏ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਬਿਨਾਂ ਸਿਫਾਰਿਸ਼ ਅਤੇ ਪੈਸੇ ਤੋਂ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਸੂਬੇ ਅੰਦਰ ਹਰ ਵਰਗ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਗਏ ਹਨ।

ਇਸ ਮੌਕੇ ਉਨ੍ਹਾਂ ਸੁਰਜੀਤ ਸਪੋਰਟਸ ਐਸ਼ੋਸ਼ੀਏਸ਼ਨ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਇਥੇ ਖਿਡਾਰੀਆਂ ਲਈ ਬਹੁਤ ਵਧੀਆਂ ਗਰਾਊਂਡ ਤਿਆਰ ਕੀਤੀ ਗਈ ਹੈ ਅਤੇ ਇਸਦੇ ਹੋਰ ਵਿਸਥਾਰ ਲਈ ਪੂਰੀ ਮਦਦ ਕੀਤੀ ਜਾਵੇਗੀ।
ਇਸ ਮੌਕੇ ਵਿਧਾਇਕ ਅਤੇ ਖੇਡਾਂ ਦੇ ਮੁੱਖ ਪ੍ਰਬੰਧਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਇਥੇ ਪਹੁੰਚਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਵੱਲ ਮੁੜ ਮੋੜਨ ਲਈ ਸਫਲ ਯਤਨ ਕੀਤੇ ਜਾ ਰਹੇ ਹਨ।

ਉਨਾ ਕਿਹਾ ਕਿ ਕਮਲਜੀਤ ਖੇਡਾਂ ਨੋਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਮੀਲ ਪੱਥਰ ਸਾਬਤ ਹੋਈਆਂ ਹਨ ਤੇ ਨੌਜਵਾਨਾਂ ਖੇਡਾਂ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਕਮਲਜੀਤ ਖੇਡਾਂ ਓਲੰਪਿਕ ਚਾਰਟਰ ਦੀਆਂ ਖੇਡਾਂ ਹਨ ਜਿਸ ਵਿੱਚ ਮੁੱਖ ਤੌਰ ਉਤੇ ਅਥਲੈਟਿਕਸ ਦੇ ਟਰੈਕ ਤੇ ਫੀਲਡ ਈਵੈਂਟ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਫ਼ੁੱਟਬਾਲ, ਹਾਕੀ, ਵਾਲੀਬਾਲ, ਕਬੱਡੀ ਤੇ ਨੈਟਬਾਲ ਦੇ ਮੁਕਾਬਲੇ ਕਰਵਾਏ ਜਾਣਗੇ। ਜੇਤੂਆਂ ਨੂੰ ਲੱਖ ਰੁਪਏ ਦੇ ਨਗਦ ਇਨਾਮਾਂ ਤੋਂ ਇਲਾਵਾ ਮੋਟਰਸਾਈਕਲ ਵੀ ਦਿੱਤੇ ਜਾਣਗੇ।

ਖੇਡਾਂ ਦੇ ਮੁੱਖ ਪ੍ਰਬੰਧਕ ਤੇ ਵਿਧਾਇਕ ਸ਼ੈਰੀ ਕਲਸੀ ਅਤੇ ਐਸੋਸੀਏਸ਼ਨ ਦੇ ਪ੍ਰਧਾਨ ਪਿਰਥੀਪਾਲ ਸਿੰਘ ਬਟਾਲਾ ਵਲੋਂ ਕੈਬਨਿਟ ਮੰਤਰੀ ਜੌੜਾਮਾਜਰਾ ਅਤੇ ਉਨ੍ਹਾਂ ਦੀ ਧਰਮਪਤਨੀ ਦਾ ਸਨਮਾਨ ਕੀਤਾ ਗਿਆ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਸਟੇਡੀਅਮ ਵਿੱਚ ਪਹੁੰਚਣ ਤੇ ਨਿੱਘਾ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੋਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਜੌੜਾਮਾਜਰਾ ਵਲੋਂ ਹਾਕੀ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ ਗਈ ਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਵੰਡੇ ਗਏ।

ਇਸ ਮੌਕੇ ਪਿ੍ਰਥੀਪਾਲ ਸਿੰਘ ਬਟਾਲਾ, ਐਚ ਐਸ ਸੰਧੂ, ਐਸਪੀ (ਡੀ) ਬਟਾਲਾ, ਸਰਵਣਜੀਤ ਸਿੰਘ ਡੀਐਸਪੀ ਬਟਾਲਾ, , ਰਛਪਾਲ ਸਿੰਘ ਹੇਅਰ, ਤਰੁਣ ਕਲਸੀ, ਜਸਵੰਤ ਸਿੰਘ ਜੱਸਾ ਜੀਈ, ਸੁਖਦੇਵ ਸਿੰਘ ਬਾਊ ਔਲਖ, ਗੁਰਦੇਵ ਸਿੰਘ, ਤਰੁਨ ਕਲਸੀ, ਨਿਸ਼ਾਨ ਸਿੰਘ ਰੰਧਾਵਾ, ਦਵਿੰਦਰ ਸਿੰਘ ਕਾਲਾ ਨੰਗਲ, ਇੰਜੀ. ਜਗਦੀਸ਼ ਸਿੰਘ ਬਾਜਵਾ, ਰਣਜੀਤ ਸਿੰਘ ਠੇਕੇਦਾਰ, ਰਵਿੰਦਰਪਾਲ ਸਿੰਘ ਡੀ ਐਸਪੀ, ਬਲਜੀਤ ਸਿੰਘ ਕਾਲਾਨੰਗਲ , ਪਿ੍ਰੰਸੀਪਲ ਮੁਸ਼ਤਾਕ ਗਿੱਲ, ਸੰਜੀਵ ਗੁਪਤਾ ਠੇਕੇਦਾਰ , ਰਾਜਵਿੰਦਰ ਸਿੰਘ, ਮਨਜੀਤ ਸਿੰਘ ਭੁੱਲਰ, ਰਿੰਪੀ ਖੁੰਡਾ, ਨਵਦੀਪ ਸਿੰਘ, ਹਰਪ੍ਰੀਤ ਸਿੰਘ ਮਾਨ, ਬੰਟੀ ਟਰੈਂਡਜ, ਦਵਿੰਦਰ ਸਿੰਘ ਕਾਲਾਨੰਗਲ, ਸਿਮਰਨਜੀਤ ਸਿੰਘ ਰੰਧਾਵਾ, ਜਸਵੰਤ ਸਿੰਘ ਢਿੱਲੋਂ, ਬਲਰਾਜ ਸਿੰਘ ਵਾਲੀਵਾਲ ਕੋਚਿੰਗ, ਖੁਸ਼ਕਰਨ ਸਿੰਘ, ਸਕੱਤਰ ਐਸੋਸੀਏਸ਼ਨ,ਕੁਲਬੀਰ ਸਿੰਘ ਜੀਈ, ਪਰੋਫੈਸਰ ਦਲਜੀਤ ਸਿੰਘ, ਹਜੂਰ ਸਿੰਘ ,ਕੁਲਬੀਰ ਸਿੰਘ, ਸਿਮਰਨਜੀਤ ਕੌਰ, ਦਿਲਬਾਗ ਸਿੰਘ, ਮਲਕੀਤ ਸਿੰਘ,ਨਿੱਕੂ ਹਿਸਪਾਨਿਯਾ, ਮਾਣਿਕ ਮਹਿਤਾ ਆਦਿ ਹਾਜਰ ਸਨ।

Written By
The Punjab Wire