Close

Recent Posts

ਗੁਰਦਾਸਪੁਰ

24 ਨਵੰਬਰ ਨੂੰ ਬੀ.ਐੱਲ.ਓਜ਼. ਡੋਰ-ਟੂ-ਡੋਰ ਜਾ ਕੇ ਨੌਜਵਾਨਾਂ ਦੀਆਂ ਵੋਟਾਂ ਬਣਾਉਣਗੇ

24 ਨਵੰਬਰ ਨੂੰ ਬੀ.ਐੱਲ.ਓਜ਼. ਡੋਰ-ਟੂ-ਡੋਰ ਜਾ ਕੇ ਨੌਜਵਾਨਾਂ ਦੀਆਂ ਵੋਟਾਂ ਬਣਾਉਣਗੇ
  • PublishedNovember 23, 2023

ਜ਼ਿਲਾ ਚੋਣ ਅਧਿਕਾਰੀ ਵੱਲੋਂ ਨੌਜਵਾਨਾਂ ਨੂੰ ਆਪਣੀਆਂ ਵੋਟਾਂ ਬਣਾਉਣ ਦੀ ਅਪੀਲ

ਗੁਰਦਾਸਪੁਰ, 23 ਨਵੰਬਰ 2023 (ਦੀ ਪੰਜਾਬ ਵਾਇਰ )। ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਗਿਆ ਹੈ ਜੋ 9 ਦਸੰਬਰ 2023 ਤੱਕ ਚੱਲੇਗਾ।

ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਤਹਿਤ ਨਵੀਆਂ ਵੋਟਾਂ ਬਣਾਉਣ ਲਈ ਦਾਅਵੇ/ਇਤਰਾਜ਼ ਫਾਰਮ ਨੰਬਰ-6, ਵੋਟ ਕਟਵਾਉਣ ਲਈ ਫਾਰਮ ਨੰਬਰ-7, ਵੇਰਵਿਆਂ ਦੀ ਸੋਧ ਕਰਵਾਉਣ/ਰਿਹਾਇਸ਼ ਦੀ ਤਬਦੀਲੀ ਲਈ ਫਾਰਮ ਨੰਬਰ-8, ਬੂਥ ਲੈਵਲ ਅਫ਼ਸਰਾਂ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਪ੍ਰਾਪਤ ਕੀਤੇ ਜਾ ਰਹੇ ਹਨ।

ਜ਼ਿਲਾ ਚੋਣ ਅਧਿਕਾਰੀ ਨੇ ਦੱਸਿਆ ਕਿ 24 ਨਵੰਬਰ (ਸ਼ੁਕਰਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਜ਼ਿਲੇ ਦੇ ਸਮੂਹ ਪੋਲਿੰਗ ਸਟੇਸ਼ਨਾਂ ਉੱਪਰ ਬੀ.ਐੱਲ.ਓਜ਼. ਆਪਣੇ ਅਧਿਕਾਰ ਖੇਤਰ ਵਿੱਚ ਡੋਰ-ਟੂ-ਡੋਰ ਜਾ ਕੇ 18-19 ਸਾਲ ਉਮਰ ਦੇ ਨੌਜਵਾਨਾਂ ਦੀਆਂ ਵੋਟਾਂ ਬਣਾਉਣਗੇ। ਉਨਾਂ ਦੱਸਿਆ ਕਿ ਸਮੂਹ ਬੀ.ਐੱਲ.ਓਜ਼ ਵੱਲੋਂ ਬਿਨੈਕਾਰਾਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ ਤਾਂ ਜੋ ਕੋਈ ਵੀ ਵੋਟਰ ਆਪਣੀ ਵੋਟ ਬਣਾਉਣ ਦੇ ਹੱਕ ਤੋਂ ਵਾਂਝਾ ਨਾ ਰਹੇ। ਉਨਾਂ ਜ਼ਿਲੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਵੋਟ ਜਰੂਰ ਬਣਵਾਉਣ।

Written By
The Punjab Wire