ਕਮਲਜੀਤ ਖੇਡਾਂ ਮੌਕੇ ਏਸ਼ੀਅਨ ਗੇਮਜ਼ ਦੇ ਮੈਡਲਿਸਟ 10 ਖਿਡਾਰੀਆਂ ਦਾ ਕੀਤਾ ਸਨਮਾਨ

ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਹਰੇਕ ਖਿਡਾਰੀ ਨੂੰ 25 ਹਜ਼ਾਰ ਨਗਦ ਰਾਸ਼ੀ, ਸਨਮਾਨ ਪੱਤਰ, ਮਾਸਕਟ ਤੇ ਪੁਸਤਕਾਂ ਨਾਲ ਕੀਤਾ ਜਾ ਰਿਹਾ ਹੈ ਸਨਮਾਨ

ਬਟਾਲਾ, 23 ਨਵੰਬਰ 2023 (ਦੀ ਪੰਜਾਬ ਵਾਇਰ)। ਕੋਟਲਾ ਸ਼ਾਹੀਆਂ ਵਿਖੇ ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਕਰਵਾਈਆਂ ਜਾ ਰਹੀਆਂ 30ਵੀਆਂ ਕਮਲਜੀਤ ਖੇਡਾਂ ਮੌਕੇ ਅੱਜ ਏਸ਼ੀਅਨ ਗੇਮਜ਼ ਦੇ ਮੈਡਲਿਸਟ 10 ਪੰਜਾਬੀ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ।

ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ ਤੇ ਗੁਰਮੀਤ ਸਿੰਘ ਖੁੱਡੀਆ ਨੇ ਹਰੇਕ ਖਿਡਾਰੀ ਨੂੰ 25 ਹਜ਼ਾਰ ਨਗਦ ਰਾਸ਼ੀ, ਸਨਮਾਨ ਪੱਤਰ, ਮਾਸਕਟ ਤੇ ਪੁਸਤਕਾਂ ਨਾਲ ਸਨਮਾਨ ਕੀਤਾ।ਸਨਮਾਨ ਹਾਸਲ ਕਰਨ ਵਾਲਿਆਂ ਵਿੱਚ ਸੋਨ ਤਮਗਾ ਜੇਤੂ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਤੇ ਤੀਰਅੰਦਾਜ਼ ਪ੍ਰਨੀਤ ਕੌਰ, ਚਾਂਦੀ ਤੇ ਕਾਂਸੀ ਦਾ ਤਮਗ਼ਾ ਜੇਤੂ ਅਥਲੀਟ ਮੰਜੂ ਰਾਣੀ, ਰੋਇੰਗ ਖਿਡਾਰੀ ਸੁਖਮੀਤ ਸਿੰਘ, ਚਰਨਜੀਤ ਸਿੰਘ, ਸਤਨਾਮ ਸਿੰਘ ਤੇ ਜਸਵਿੰਦਰ ਸਿੰਘ, ਤੀਰਅੰਦਾਜ਼ ਸਿਮਰਨਜੀਤ ਕੌਰ, ਬੈਡਮਿੰਟਨ ਖਿਡਾਰੀ ਧਰੁਵ ਕਪਿਲਾ ਤੇ ਨਿਸ਼ਾਨੇਬਾਜ਼ ਗੁਰਜੋਤ ਸਿੰਘ ਖੰਗੂੜਾ ਸ਼ਾਮਲ ਸਨ।

ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ ਤੇ ਗੁਰਮੀਤ ਸਿੰਘ ਖੁੱਡੀਆ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣ ਵਾਲੇ ਸਾਰੇ 58 ਖਿਡਾਰੀਆਂ ਨੂੰ ਤਿਆਰੀ ਲਈ 8 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਅਤੇ ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ।

ਇਸ ਤੋਂ ਪਹਿਲਾਂ ਸਾਰੇ ਸਨਮਾਨ ਹਾਸਲ ਕਰਨ ਵਾਲਿਆਂ ਖਿਡਾਰੀਆਂ ਦਾ ਖੁੱਲ੍ਹੀਆਂ ਜੀਪਾਂ ਤੇ ਜਿਪਸੀਆਂ ਵਿੱਚ ਖੇਡ ਕੰਪਲੈਕਸ ਦਾ ਗੇੜਾ ਲਗਾਇਆ ਅਤੇ ਸਟੇਡੀਅਮ ਵਿੱਚ ਤਾੜੀਆਂ ਦੀ ਗੂੰਜ ਵਿੱਚ ਖਿਡਾਰੀ ਸਟੇਜ ਉੱਪਰ ਆਏ।

ਖੇਡਾਂ ਦੇ ਮੁੱਖ ਪ੍ਰਬੰਧਕ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਐਸੋਸੀਏਸ਼ਨ ਦੇ ਚੇਅਰਮੈਨ ਪ੍ਰੋ ਗੁਰਭਜਨ ਸਿੰਘ ਗਿੱਲ ਤੇ ਪ੍ਰਧਾਨ ਪ੍ਰਿਥੀਪਾਲ ਸਿੰਘ, ਜਨਰਲ ਸਕੱਤਰ ਨਿਸ਼ਾਨ ਸਿੰਘ ਰੰਧਾਵਾ ਹਾਜ਼ਰ ਸਨ।

ਖਿਡਾਰੀਆਂ ਦੇ ਸਨਮਾਨ ਪੱਤਰ ਨਵਦੀਪ ਸਿੰਘ ਗਿੱਲ ਤੇ ਡਾ ਕੁਲਵੰਤ ਸਿੰਘ ਸੋਹਲ ਨੇ ਪੜ੍ਹੇ।

ਪੜ੍ਹੋ ਖਿਲਾਰੀਆਂ ਦੇ ਜੀਵਨ ਵੇਰਵੇਂ

ਕਮਲਜੀਤ ਖੇਡਾਂ ਮੌਕੇ ਅੱਜ ਹੋਵੇਗਾ ਏਸ਼ੀਅਨ ਗੇਮਜ਼ ਦੇ ਮੈਡਲਿਸਟ 12 ਖਿਡਾਰੀਆਂ ਦਾ ਸਨਮਾਨ – The Punjab Wire

Exit mobile version