ਚੇਅਰਮੈਨ ਰਮਨ ਬਹਿਲ ਨੇ ਪਿੰਡ ਬਖਤਪੁਰ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ
ਗੁਰਦਾਸਪੁਰ, 26 ਨਵੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਪਿੰਡ ਬਖਤਪੁਰ ਦੇ ਵਿਖੇ ਵਿਕਾਸ ਕਾਰਜਾਂ ਦੀ ਨੀਂਹ ਪੱਥਰ ਰੱਖਿਆ ਗਿਆ। ਪਿੰਡ ਬਖਤਪੁਰ ਦੀਆਂ ਗਲੀਆਂ-ਨਾਲੀਆਂ ਦੇ ਨਿਰਮਾਣ ਕਾਰਜਾਂ ਉਪਰ 6.5 ਲੱਖ ਰੁਪਏ ਅਤੇ ਪਿੰਡ ਦੇ ਛੱਪੜ ਨੂੰ ਥਾਪਰ ਮਾਡਲ ਤਹਿਤ ਵਿਕਸਤ ਕਰਨ ਉੱਪਰ 15 ਲੱਖ ਰੁਪਏ ਖ਼ਰਚ ਕੀਤੇ ਜਾਣਗੇ।
ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਪੂਰੀ ਸੁਹਿਰਦਤਾ ਨਾਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਸੂਬੇ ਦਾ ਵਿਕਾਸ ਸ਼ੁਰੂ ਕਰ ਦਿੱਤਾ ਸੀ ਅਤੇ ਹਰ ਖੇਤਰ ਵਿੱਚ ਬਿਨ੍ਹਾਂ ਕਿਸੇ ਭੇਦ-ਭਾਵ ਤੋਂ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਹਲਕੇ ਵਿੱਚ ਵੀ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਮੇਰਾ ਮਕਸਦ ਗੁਰਦਾਸਪੁਰ ਵਿਧਾਨ ਸਭਾ ਨੂੰ ਵਿਕਸਤ ਤੇ ਖੁਸ਼ਹਾਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਵੱਲੋਂ ਦਿੱਤੇ ਅਥਾਹ ਸਨੇਹ ਅਤੇ ਸਨਮਾਨ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।