Close

Recent Posts

ਗੁਰਦਾਸਪੁਰ ਰਾਜਨੀਤੀ

ਹਰਦੋਬਥਵਾਲਾ ‘ਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਸਮਰਥਨ, 7 ਪੰਚਾਇਤ ਮੈਂਬਰਾਂ ਨੇ ਕਬੂਲੀ ਰਮਨ ਬਹਿਲ ਦੀ ਅਗਵਾਈ

ਹਰਦੋਬਥਵਾਲਾ ‘ਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਸਮਰਥਨ, 7 ਪੰਚਾਇਤ ਮੈਂਬਰਾਂ ਨੇ ਕਬੂਲੀ ਰਮਨ ਬਹਿਲ ਦੀ ਅਗਵਾਈ
  • PublishedNovember 27, 2023

ਗੁਰਦਾਸਪੁਰ, 27 ਨਵੰਬਰ 2023 (ਦੀ ਪੰਜਾਬ ਵਾਇਰ)।ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਹਰਦੋਬਥਵਾਲਾ ‘ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਮਰਥਨ ਮਿਲਿਆ ਜਦੋਂ ਪਿੰਡ ਦੇ 7 ਪੰਚਾਇਤ ਮੈਂਬਰਾਂ ਨੇ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀ ਅਗਵਾਈ ਕਬੂਲਣ ਦਾ ਐਲਾਨ ਕੀਤਾ।

ਇਸ ਤਹਿਤ ਪਿੰਡ ਵਿਚ ਕਰਵਾਏ ਗਏ ਸਮਾਗਮ ਦੌਰਾਨ ਪਿੰਡ ਵਾਸੀਆਂ ਦੇ ਵੱਡੇ ਇਕੱਠ ਦੀ ਮੌਜੂਦਗੀ ਵਿਚ ਚੇਅਰਮੈਨ ਰਮਨ ਬਹਿਲ ਨੇ ਇਨਾਂ ਮੈਂਬਰਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ ਅਤੇ ਨਾਲ ਹੀ ਭਰੋਸਾ ਦਿੱਤਾ ਕਿ ਉਨਾਂ ਦਾ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਅਤੇ ਪਿੰਡ ਦੇ ਵਿਕਾਸ ਕਾਰਜਾਂ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਰਮਨ ਬਹਿਲ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਮੌਕੇ ‘ਤੇ ਕਈ ਮੁਸ਼ਕਿਲਾਂ ਦਾ ਨਿਪਟਾਰਾ ਕਰਵਾਇਆ।

ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਦੀ ਬਦੌਲਤ ਪੰਜਾਬ ਤਰੱਕੀ ਦੀਆਂ ਲੀਹਾਂ ‘ਤੇ ਚਲ ਰਿਹਾ ਹੈ। ਉਨਾਂ ਕਿਹਾ ਕਿ ਸਿਰਫ ਪੌਣੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜਿਹੇ ਬੇਮਿਸਾਲ ਵਿਕਾਸ ਕਾਰਜ ਕਰਵਾਏ ਹਨ ਜਿਨਾਂ ਦੀ ਬਦੌਲਤ ਅੱਜ ਕਾਂਗਰਸ ਸਮੇਤ ਹੋਰ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਬਹਿਲ ਨੇ ਕਿਹਾ ਕਿ ਪਿੰਡਾਂ ਦੇ ਨਾਲ ਨਾਲ ਸ਼ਹਿਰਾਂ ਵਿਚ ਵੀ ਪਾਰਟੀ ਦਿਨੋ ਦਿਨ ਮਜ਼ਬੂਤ ਹੋ ਰਹੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਈ ਪੰਚਾਇਤ ਮੈਂਬਰ ਕਾਜਲ ਪਤਨੀ ਰਾਜ ਕੁਮਾਰ, ਸੰਤੋਸ਼ ਕੁਮਾਰੀ ਪਤਨੀ ਤਰਸੇਮ ਲਾਲ, ਸਰਿਤਾ ਪਤਨੀ ਰਾਜ ਕੁਮਾਰ, ਗੁਰਮੀਤ ਕੌਰ ਪਤਨੀ ਤਰਸੇਮ ਲਾਲ, ਬਿਸ਼ਨਾ ਕੁਮਾਰੀ ਪਤਨੀ ਗੁਰਦੀਪ, ਤਰਸੇਮ ਲਾਲ ਪੁੱਤਰ ਬਾਊ ਰਾਮ ਅਤੇ ਸੁਦੇਸ਼ ਪੁੱਤਰ ਮਦਨ ਲਾਲ ਨੇ ਕਿਹਾ ਕਿ ਅੱਜ ਹਰੇਕ ਵਰਗ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪਸੰਦ ਕਰ ਰਹੇ ਹਨ ਜਿਸ ਕਾਰਨ ਉਨਾਂ ਨੇ ਸਰਕਾਰ ਦੀ ਕਾਰਗੁਜਾਰੀ ਨੂੰ ਦੇਖ ਕੇ ਚੇਅਰਮੈਨ ਰਮਨ ਬਹਿਲ ਦੀ ਅਗਵਾਈ ਕਬੂਲ ਕੀਤੀ ਹੈ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕਰਨਗੇ।

ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਹਿਣੀ ਅਤੇ ਕਰਨੀ ਵਿਚ ਕੋਈ ਫਰਕ ਨਹੀਂ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਹ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ। ਉਨਾਂ ਕਿਹਾ ਕਿ ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਹਲਕੇ ਅੰਦਰ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ ਅਤੇ ਅੱਜ ਹਰੇਕ ਵਰਗ ਦੇ ਲੋਕ ਰਮਨ ਬਹਿਲ ਦੀ ਕਾਰਜਸ਼ੈਲੀ ਦੀ ਸ਼ਲਾਘਾ ਕਰ ਰਹੇ ਹਨ। ਇਸ ਮੌਕੇ ਬੇਅੰਤ ਲਾਲ, ਚਰਨ ਸਿੰਘ, ਦਲਬੀਰ ਲਾਲ, ਸੁਨੀਲ ਕੁਮਾਰ ਅਤੇ ਪ੍ਰਵੇਸ਼ ਕੁਮਾਰ ਆਦਿ ਮੌਜੂਦ ਸਨ।

Written By
The Punjab Wire