ਪੰਜਾਬ ਦੇ ਸਰਹੱਦੀ ਇਲਾਕੇ ਗੁਰਦਾਸਪੁਰ ਲਈ ਅੱਜ ਦਾ ਦਿਨ ਵਿਕਾਸ ਪੱਖੋਂ ਇਤਿਹਾਸ ਦੇ ਸੁਨਹਿਰੇ ਪੰਨਿਆਂ ਵਿੱਚ ਦਰਜ-ਵਿਧਾਇਕ ਸ਼ੈਰੀ ਕਲਸੀ
ਵਿਕਾਸ ਕਰਾਂਤੀ ਰੈਲੀ ਵਿੱਚ ਹੋਇਆ ਰਿਕਾਰਡ ਤੋੜ ਇਕੱਠ
ਬਟਾਲਾ, 2 ਦਸੰਬਰ 2023 (ਦੀ ਪੰਜਾਬ ਵਾਇਰ )। ਗੁਰਦਾਸਪੁਰ ਦੀ ਧਰਤੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵਿਕਾਸ ਕਰਾਂਤੀ ਰੈਲੀ ਵਿੱਚ 1854 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਲਈ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਇਲਾਕੇ ਗੁਰਦਾਸਪੁਰ ਲਈ ਅੱਜ ਦਾ ਦਿਨ ਵਿਕਾਸ ਪੱਖੋਂ ਇਤਿਹਾਸ ਦੇ ਸੁਨਹਿਰੇ ਪੰਨਿਆਂ ਵਿੱਚ ਦਰਜ ਹੋ ਗਿਆ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਗੁਰਦਾਸਪੁਰ ਨੂੰ ਵਿਕਾਸ ਕ੍ਰਾਂਤੀ ਵੱਲ ਅੱਗੇ ਵਧਾਇਆ ਤੇ 1854 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ‘ਚ ਇਹ ਵਿਕਾਸ ਕ੍ਰਾਂਤੀ ਪੂਰੇ ਪੰਜਾਬ ‘ਚ ਵਿਖਾਈ ਦੇਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਅੱਜ ਗੁਰਦਾਸਪੁਰ ਵਿਖੇ ਵਿਕਾਸ ਰੈਲੀ ਵਿੱਚ ਵਿਧਾਨ ਸਭਾ ਹਲਕਾ ਬਟਾਲਾ ਤੋਂ ਵੱਡੀ ਗਿਣਤੀ ਵਿੱਚ ਬੱਸਾਂ ਅਤੇ ਕਾਰਾਂ ਦਾ ਕਾਫਲਾ ਪਹੁੰਚਿਆ ਸੀ ਅਤੇ ਆਪਣੇ ਮਹਿਬੂਬ ਨੇਤਾਵਾਂ ਦੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਵਿਚਾਰ ਸੁਣੇ। ਬਟਾਲਾ ਤੋ ਕਾਫਲਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਗੁਰਦਾਸਪੁਰ ਲਈ ਰਵਾਨਾ ਹੋਇਆ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸਿੱਖਿਆ, ਸਿਹਤ, ਸਨਅਤੀ, ਖੇਤੀ ਅਤੇ ਵੱਖ ਵੱਖ ਖੇਤਰਾਂ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ। ਉਨ੍ਹਾਂ ਬਟਾਲਾ ਵਿਧਾਨ ਸਭਾ ਹਲਕੇ ਤੋਂ ਪਹੁੰਚੇ ਵਲੰਟੀਅਰਾਂ, ਵਰਕਰਾਂ ਤੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਹਲਕੇ ਦੇ ਚਹੁਪੱਖੀ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਹਲਕੇ ਨੂੰ ਸੂਬੇ ਦਾ ਵਿਕਾਸ ਪੱਖੋਂ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ।