14 ਦਸੰਬਰ ਨੂੰ ਨਵਾਂ ਪਿੰਡ ਸਰਦਾਰਾਂ ਵਿਖੇ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ

ਪਿੰਡ ਨਵਾਂ ਪਿੰਡ ਸਰਦਾਰਾਂ, ਨਵਾਂ ਪਿੰਡ ਹੁੰਦਲ ਅਤੇ ਤਿੱਬੜੀ ਦੇ ਵਸਨੀਕ ਇਸ ਕੈਂਪ ਵਿੱਚ ਭਾਗ ਲੈਣਗੇ

ਗੁਰਦਾਸਪੁਰ, 14 ਦਸੰਬਰ 2023 ( ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ 14 ਦਸੰਬਰ ਨੂੰ ਬਲਾਕ ਗੁਰਦਾਸਪੁਰ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਦਾ ਸਮਾਂ ਦੁਪਹਿਰ 1:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹੋਵੇਗਾ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਦਸੰਬਰ 2023 ਨੂੰ ਨਵਾਂ ਪਿੰਡ ਸਰਦਾਰਾਂ ਵਿਖੇ ਲੱਗਣ ਵਾਲੇ ਇਸ ਅਬਾਦ ਕੈਂਪ ਵਿੱਚ ਪਿੰਡ ਨਵਾਂ ਪਿੰਡ ਸਰਦਾਰਾਂ ਤੋਂ ਇਲਾਵਾ ਨਵਾਂ ਪਿੰਡ ਹੁੰਦਲ ਅਤੇ ਤਿੱਬੜੀ ਦੇ ਵਸਨੀਕ ਭਾਗ ਲੈਣਗੇ।  

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ। ਇਸਦੇ ਨਾਲ ਹੀ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਰੂਰਲ ਏਰੀਆ ਅਤੇ ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਕੰਮ, ਮਨਰੇਗਾ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਜਲ ਸਪਲਾਈ ਵਿਭਾਗ ਨਾਲ ਸਬੰਧਤ ਕੰਮ, ਅਧਾਰ ਕਾਰਡ ਸੁਵਿਧਾ ਦਾ ਮੌਕੇ ’ਤੇ ਲਾਭ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਿੰਡ ਨਵਾਂ ਪਿੰਡ ਸਰਦਾਰਾਂ, ਨਵਾਂ ਪਿੰਡ ਹੁੰਦਲ ਅਤੇ ਤਿੱਬੜੀ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ। 

Exit mobile version