Close

Recent Posts

ਗੁਰਦਾਸਪੁਰ

ਅਧਿਆਪਕ ਪੱਕੇ ਹੋਣ `ਤੇ ਐਸੋਸੀਏਟ ਟੀਚਰ ਯੂਨੀਅਨ ਨੇ ਸ਼ੁਕਰਾਨਾ ਸਮਾਗਮ ਕਰਵਾਇਆ

ਅਧਿਆਪਕ ਪੱਕੇ ਹੋਣ `ਤੇ ਐਸੋਸੀਏਟ ਟੀਚਰ ਯੂਨੀਅਨ ਨੇ ਸ਼ੁਕਰਾਨਾ ਸਮਾਗਮ ਕਰਵਾਇਆ
  • PublishedDecember 17, 2023

ਚੇਅਰਮੈਨ ਰਮਨ ਬਹਿਲ, ਜਗਰੂਪ ਸੇਖਵਾਂ, ਬਲਬੀਰ ਪੰਨੂ, ਸ਼ਮਸ਼ੇਰ ਸਿੰਘ ਨੇ ਵੀ ਸ਼ੁਕਰਾਨਾ ਸਮਾਗਮ ਵਿੱਚ ਕੀਤੀ ਸ਼ਿਰਕਤ

ਗੁਰਦਾਸਪੁਰ, 17 ਦਸੰਬਰ 2023 ( ਦੀ ਪੰਜਾਬ ਵਾਇਰ )। ਐਸੋਸੀਏਟ ਟੀਚਰ ਯੂਨੀਅਨ ਗੁਰਦਾਸਪੁਰ ਵੱਲੋਂ ਪੱਕੇ ਹੋਣ ਦੀ ਖੁਸ਼ੀ ਵਿੱਚ ਅੱਜ ਗੁਰਦੁਆਰਾ ਸ੍ਰੀ ਸਿੰਘ ਸਭਾ ਗੁਰਦਾਸਪੁਰ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾ ਕੇ ਸ਼ੁਕਰਾਨਾ ਅਰਦਾਸ ਕਰਵਾਈ ਗਈ। ਸ਼ੁਕਰਾਨਾ ਸਮਾਗਮ ਮੌਕੇ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।

ਇਸ ਸ਼ੁਕਰਾਨਾ ਅਰਦਾਸ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਪਨਸਪ ਦੇ ਚੇਅਰਮੈਨ ਸ. ਬਲਬੀਰ ਸਿੰਘ ਪੰਨੂ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ, ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾਂ ਤੋਂ ਇਲਾਵਾ ਐਸੋਸੀਏਟ ਟੀਚਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜੀ ਅਜਮੇਰ ਸਿੰਘ, ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਅਨੁਭਵ ਗੁਪਤਾ, ਪਠਾਨਕੋਟ ਤੋਂ ਜ਼ਿਲ੍ਹਾ ਪ੍ਰਧਾਨ ਮੁਨੀਸ਼ ਸ਼ਰਮਾ, ਤਰਨਤਾਰਨ ਤੋਂ ਜ਼ਿਲ੍ਹਾ ਪ੍ਰਧਾਨ ਮਿਰਜਾ ਸਿੰਘ, ਸੰਗਰੂਰ ਤੋਂ ਜੁਝਾਰ ਸਿੰਘ ਆਪਣੇ ਸਾਥੀਆਂ ਸਮੇਤ ਹਾਜ਼ਰ ਹੋਏ। ਇਸ ਮੌਕੇ ਐਸੋਸੀਏਟ ਟੀਚਰ ਯੂਨੀਅਨ ਦੇ ਨੁਮਾਇੰਦਿਆਂ ਨੇ ਵਾਹਿਗਰੂ ਦਾ ਸ਼ੁਕਰਾਨਾ ਕੀਤਾ। ਇਸ ਦੌਰਾਨ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਦਾ ਵੀ ਵਿਸ਼ੇਸ਼ ਤੌਰ `ਤੇ ਧੰਨਵਾਦ ਕੀਤਾ।

ਇਸ ਮੌਕੇ ਚੇਅਰਮੈਨ ਰਮਨ ਬਹਿਲ ਨੇ ਯੂਨੀਅਨ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਚੋਣ ਵਾਅਦੇ ਤਹਿਤ ਕੱਚੇ ਅਧਿਆਪਕਾਂ ਨੂੰ ਪੱਕੇ ਕਰਕੇ ਆਪਣਾ ਵਚਨ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਡੀ ਪੱਧਰ `ਤੇ ਰੁਜ਼ਗਾਰ ਦਿੱਤਾ ਜਾ ਰਿਹਾ ਹੈ ਜਿਸ ਤੋਂ ਨੌਜਵਾਨ ਵਰਗ ਪੂਰੀ ਤਰ੍ਹਾਂ ਖੁਸ਼ ਹੈ।

ਇਸ ਦੌਰਾਨ ਚੇਅਰਮੈਨ ਜਗਰੂਪ ਸਿੰਘ ਸੇਖਵਾਂ, ਬਲਬੀਰ ਸਿੰਘ ਪੰਨੂ, ਸ਼ਮਸ਼ੇਰ ਸਿੰਘ ਨੇ ਵੀ ਯੂਨੀਅਨ ਮੈਂਬਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਅਸਲ ਵਿੱਚ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਵੱਲੋਂ ਲੋਕ ਹਿੱਤ ਕਈ ਅਹਿਮ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਕੱਚੇ ਅਧਿਆਪਕਾਂ ਦੀ ਲੰਮੇ ਸਮੇਂ ਤੋਂ ਮੰਗ ਪੂਰੀ ਕਰਕੇ ਮਾਨ ਸਰਕਾਰ ਨੇ ਬਹੁਤ ਵਧੀਆ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਆਪਣੀਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ।    

Written By
The Punjab Wire