ਪੰਜਾਬ ਮੁੱਖ ਖ਼ਬਰ

ਪੰਜਾਬ ਰਾਜ ਵਪਾਰੀ ਕਮਿਸ਼ਨ ਵੱਲੋਂ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਨਾਲ ਮੀਟਿੰਗ; ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ

ਪੰਜਾਬ ਰਾਜ ਵਪਾਰੀ ਕਮਿਸ਼ਨ ਵੱਲੋਂ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਨਾਲ ਮੀਟਿੰਗ; ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ
  • PublishedDecember 18, 2023

ਚੰਡੀਗੜ੍ਹ,  18 ਦਸੰਬਰ 2023 ( ਦੀ ਪੰਜਾਬ ਵਾਇਰ)। ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਨੇ ਵੱਖ-ਵੱਖ ਵਪਾਰਕ ਖੇਤਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। 

ਮੀਟਿੰਗ ਦੌਰਾਨ ਮੈਂਬਰ ਨੇ ਵਪਾਰੀਆਂ ਦੀਆਂ ਮੰਗਾਂ ਬਹੁਤ ਧਿਆਨ ਨਾਲ ਸੁਣੀਆਂ ਅਤੇ ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ।  ਉਨ੍ਹਾਂ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਸਬੰਧਤ ਵਿਭਾਗ ਕੋਲ ਹੱਲ ਕਰਨ ਲਈ ਭੇਜੀਆਂ ਜਾਣਗੀਆਂ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ ਅਤੇ ਸਨਅਤਾਂ/ਉਦਯੋਗਾਂ ਦੀ ਉੱਨਤੀ ਲਈ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਪਾਰੀ ਹਮੇਸ਼ਾ ਹੀ ਸੂਬੇ ਦੀ ਖੁਸ਼ਹਾਲੀ ਵਿੱਚ ਅਹਿਮ ਭੂਮਿਕਾ ਅਦਾ ਕਰਦੇ ਹਨ ਅਤੇ ਦੇਸ਼ ਦੀ ਆਰਥਿਕਤਾ ਵਿਚ ਵਪਾਰੀਆਂ ਦਾ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸਮਾਜ ਦਾ ਅਹਿਮ ਅੰਗ ਹੈ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।

Written By
The Punjab Wire