ਪੰਜਾਬ ਮੁੱਖ ਖ਼ਬਰ

ਜੰਡਿਆਲਾ ਗੁਰੂ ‘ਚ ਪੁਲਿਸ ਮੁੱਠਭੇੜ- 4 ਲੋਕਾਂ ਦੇ ਕਤਲ ਕੇਸਾਂ ਚ ਲੋੜੀਂਦੇ ਗੈਂਗਸਟਰ ਅਮਰੀ ਦੀ ਮੌਤ, ਇਕ ਅਧਿਕਾਰੀ ਜਖ਼ਮੀ

ਜੰਡਿਆਲਾ ਗੁਰੂ ‘ਚ ਪੁਲਿਸ ਮੁੱਠਭੇੜ- 4 ਲੋਕਾਂ ਦੇ ਕਤਲ ਕੇਸਾਂ ਚ ਲੋੜੀਂਦੇ ਗੈਂਗਸਟਰ ਅਮਰੀ ਦੀ ਮੌਤ, ਇਕ ਅਧਿਕਾਰੀ ਜਖ਼ਮੀ
  • PublishedDecember 20, 2023

ਗ੍ਰਿਫ਼ਤਾਰੀ ਤੋਂ ਬਾਅਦ ਗੈਂਗਸਟਰ ਨੂੰ ਨਾਲ ਲੈ ਕੇ ਲੁਕੋਈ ਹੈਰੋਇਨ ਬਰਾਮਦ ਕਰਨ ਗਈ ਸੀ ਪੁਲਿਸ

ਗੈਂਗਸਟਨ ਨੇ ਲੁਕਾ ਕੇ ਰੱਖੀ ਸੀ ਪਿਸਤੋਲ ਅਤੇ ਚਲਾਇਆਂ ਗੋਲੀਆਂ

ਅੰਮ੍ਰਿਤਸਰ, 20 ਦਿਸੰਬਰ 2023 (ਦੀ ਪੰਜਾਬ ਵਾਇਰ)। ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਇੱਕ ਪੁਲਿਸ ਮੁਕਾਬਲਾ ਹੋਇਆ ਹੈ। ਜਿਸ ਵਿੱਚ ਗੈਂਗਸਟਰ ਅੰਮ੍ਰਿਤਪਾਲ ਅਮਰੀ ਪੁਲਿਸ ਹੱਥੋਂ ਮਾਰਿਆ ਗਿਆ ਹੈ। ਉਹ 3 ਕਤਲ ਕੇਸਾਂ ਵਿੱਚ ਸ਼ਾਮਲ ਸੀ, ਜਿਸ ਵਿੱਚ 4 ਲੋਕਾਂ ਦੀ ਮੌਤ ਹੋ ਗਈ ਸੀ। ਮ੍ਰਿਤਕ ਗੈਂਗਸਟਰ ਜੰਡਿਆਲਾ ਗੁਰੂ ਦੇ ਪਿੰਡ ਭਗਵਾਨ ਦਾ ਰਹਿਣ ਵਾਲਾ ਹੈ। ਉਸ ਦੀ ਉਮਰ ਕਰੀਬ 23 ਸਾਲ ਦੱਸੀ ਜਾ ਰਹੀ ਹੈ।

ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਅਮਰੀ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ। ਅਮਰੀ ਨੇ ਪੁਲਸ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਉਸ ਨੇ ਨਹਿਰ ਦੇ ਕੰਢੇ ਹੈਰੋਇਨ ਲੁਕੋ ਕੇ ਰੱਖੀ ਸੀ। ਜਿਸ ਤੋਂ ਬਾਅਦ ਪੁਲਿਸ ਟੀਮ ਹੈਰੋਇਨ ਬਰਾਮਦ ਕਰਨ ਲਈ ਉੱਥੇ ਗਈ ਸੀ। ਉਸ ਨੇ ਪੁਲਿਸ ਤੋਂ ਇਹ ਔਹਲਾ ਰੱਖਿਆ ਕਿ ਉਸ ਥਾਂ ਤੇ ਇੱਕ ਪਿਸਤੌਲ ਵੀ ਛੁਪਾ ਕੇ ਰੱਖਿਆ ਹੋਇਆ ਸੀ। ਹੈਰੋਇਨ ਕੱਢਣ ਦੇ ਬਹਾਨੇ ਉਸ ਨੇ ਪਿਸਤੌਲ ਤੋਂ ਗੋਲੀ ਚਲਾ ਦਿੱਤੀ ਜਿਸ ਨਾਲ ਇਕ ਮੁਲਿਸ ਅਧਿਕਾਰੀ ਜਖ਼ਮੀ ਹੋ ਗਿਆ। ਫਿਰ ਉਹ ਹੱਥਕੜੀ ਲੈ ਕੇ ਭੱਜਣ ਲੱਗਾ। ਇਸ ਤੋਂ ਬਾਅਦ ਪੁਲਿਸ ਨੇ ਉਸਨੂੰ ਰੁਕਣ ਲਈ ਕਿਹਾ ਪਰ ਉਸਨੇ ਸਿੱਧੀ ਗੋਲੀਬਾਰੀ ਜਾਰੀ ਰੱਖੀ। ਜਿਸ ਤੋਂ ਬਾਅਦ ਜਵਾਬੀ ਗੋਲੀਬਾਰੀ ‘ਚ ਪੁਲਿਸ ਦੀ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ।

ਪੁਲਿਸ ਨੇ ਦੱਸਿਆ ਕਿ ਗੈਂਗਸਟਰ ਵੱਲੋਂ ਗੋਲੀਬਾਰੀ ਵਿੱਚ ਵਰਤੀ ਗਈ 0.30 ਬੋਰ ਦੀ ਚੀਨੀ ਪਿਸਤੌਲ ਵੀ ਬਰਾਮਦ ਕਰ ਲਈ ਗਈ ਹੈ। ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਉਹ ਕਿਸ ਗਿਰੋਹ ਨਾਲ ਸਬੰਧਤ ਸੀ, ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਇਸ ਮੁਕਾਬਲੇ ‘ਚ ਜ਼ਖਮੀ ਪੁਲਿਸ ਮੁਲਾਜ਼ਮ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮੁਲਾਜ਼ਮ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਰਮਚਾਰੀ ਨੂੰ ਕਿੰਨੀਆਂ ਗੋਲੀਆਂ ਲੱਗੀਆਂ ਹਨ।

Written By
The Punjab Wire