ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦੋ ਸਾਲ ਦੀ ਹੋਈ ਸਜ਼ਾ, 15 ਸਾਲ ਪੁਰਾਣੇ ਕੇਸ ਚ ਕੋਰਟ ਨੇ ਸੁਣਾਇਆ ਫੈਸਲਾ

ਸੁਨਾਮ, 21 ਦਿਸੰਬਰ 2023 (ਦੀ ਪੰਜਾਬ ਵਾਇਰ)। ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਸੁਨਾਮ ਦੀ ਅਦਾਲਤ ਨੇ ਦੋ-ਦੋ ਸਾਲ ਦੀ ਸਜ਼ਾ ਸੁਣਾਈ ਹੈ। ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਰਾਜਾ ਵੀ ਸਜ਼ਾ ਭੁਗਤਣ ਵਾਲਿਆਂ ਵਿੱਚ ਸ਼ਾਮਲ ਹਨ। ਜਦਕਿ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਾਲੇ ਰਜਿੰਦਰ ਦੀਪਾ ਨੇ ਕਰੀਬ ਪੰਦਰਾਂ ਸਾਲ ਪਹਿਲਾਂ 2008 ਵਿੱਚ ਅਦਾਲਤ ਵਿੱਚ ਉਪਰੋਕਤ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਰਜਿੰਦਰ ਦੀਪਾ ਨੇ ਦੋਸ਼ ਲਾਇਆ ਸੀ ਕਿ ਅਮਨ ਅਰੋੜਾ ਤੇ ਉਸ ਦੇ ਸਾਥੀਆਂ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ’ਤੇ ਹਮਲਾ ਕੀਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਉਸ ਸਮੇਂ ਅਮਨ ਅਰੋੜਾ ਅਤੇ ਰਜਿੰਦਰ ਦੀਪਾ ਦੋਵੇਂ ਕਾਂਗਰਸ ਪਾਰਟੀ ਵਿੱਚ ਸਨ। ਦੋਵਾਂ ਵਿਚਾਲੇ ਸਿਆਸੀ ਖਿੱਚੋਤਾਣ ਆਪਣੇ ਸਿਖਰ ‘ਤੇ ਸੀ ਅਤੇ ਇਸ ਦੌਰਾਨ ਇਹ ਝਗੜਾ ਗੰਭੀਰ ਰੂਪ ਧਾਰਨ ਕਰ ਗਿਆ ਸੀ। ਸੁਨਾਮ ਵਿੱਚ ਦੋਵਾਂ ਆਗੂਆਂ ਦੇ ਘਰ ਆਹਮੋ-ਸਾਹਮਣੇ ਹਨ। ਦੋਵੇਂ ਆਗੂ ਕਾਂਗਰਸ ਛੱਡ ਚੁੱਕੇ ਹਨ। ਇਸ ਸਮੇਂ ਅਮਨ ਅਰੋੜਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਨ ਜਦਕਿ ਰਜਿੰਦਰ ਦੀਪਾ ਅਕਾਲੀ ਦਲ ਦੇ ਜਨਰਲ ਸਕੱਤਰ ਹਨ।

Exit mobile version