ਚੰਡੀਗੜ੍ਹ, 25 ਦਿਸੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 28 ਦਸੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸਰਕਾਰੀ ਅਦਾਰਿਆਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਵੀਰਵਾਰ ਨੂੰ ਗਜ਼ਟਿਡ ਛੁੱਟੀ ਰਹੇਗੀ। ਯਾਦ ਰਹੇ ਕਿ ਸ਼ਹੀਦੀ ਸਭਾ 28 ਦਸੰਬਰ ਨੂੰ ਸ਼ੁਰੂ ਹੋਵੇਗੀ, ਜਿਸ ਕਾਰਨ ਸਰਕਾਰ ਨੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ।
Recent Posts
- ਚੈੱਕ ਦਿੱਤੇ ਪਰ ਪੈਸੇ ਨਾ ਮੋੜੇ- ਵਿਦੇਸ਼ ਭੇਜਣ ਦੇ ਨਾਂ ‘ਤੇ ਲੱਖਾਂ ਦੀ ਠੱਗੀ, ਚਾਰ ਖਿਲਾਫ਼ ਕੇਸ ਦਰਜ
- ਸਨਾਤਨ ਕ੍ਰਾਂਤੀ ਦਲ ਨੇ ਕਾਲਾਬਾਜ਼ਾਰੀ ਵਿਰੁੱਧ ਚੁੱਕੀ ਆਵਾਜ਼
- ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਬਲਾਕਾਂ ਦੇ ਆਂਗਣਵਾੜੀ ਸੈਟਰਾਂ ਵਿੱਚ ਮਨਾਇਆ ਗਿਆ ‘ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ’ ਡੇ
- ਰਮਨ ਬਹਿਲ ਨੇ ਪਿੰਡ ਬੱਬਰੀ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
- ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ