ਨਗਰ ਕੌਂਸਲ ਗੁਰਦਾਸਪੁਰ ਨੇ ਸ਼ਹਿਰ ‘ਚ ਕਬਜ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਦੁਕਾਨਾਂ ਦੇ ਬਾਹਰ ਰੱਖਿਆ ਸਾਮਾਨ ਜ਼ਬਤ

ਗੁਰਦਾਸਪੁਰ, 26 ਦਿਸੰਬਰ 2023 (ਦੀ ਪੰਜਾਬ ਵਾਇਰ)। ਨਗਰ ਕੌਂਸਲ ਗੁਰਦਾਸਪੁਰ ਵੱਲੋਂ ਸ਼ਹਿਰ ਨੂੰ ਕਬਜ਼ੇ ਮੁਕਤ ਕਰਵਾਉਣ ਲਈ ਲਗਾਤਾਰ ਕੀਤੀ ਜਾ ਰਹੀ ਕਾਰਵਾਈ ਦੇ ਚੱਲਦਿਆਂ ਅੱਜ ਇੱਕ ਵਾਰ ਫਿਰ ਸੁਪਰਡੈਂਟ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਸ਼ਹਿਰ ਵਿੱਚ ਕਬਜ਼ੇ ਹਟਾਉਣ ਦੀ ਮੁਹਿੰਮ ਛੇੜੀ ਗਈ। ਇਸ ਦੌਰਾਨ ਦੁਕਾਨਾਂ ਦੇ ਬਾਹਰ ਰੱਖਿਆ ਸਾਮਾਨ ਜ਼ਬਤ ਕਰ ਲਿਆ ਗਿਆ।

ਇਸ ਸਬੰਧੀ ਗੱਲਬਾਤ ਕਰਦੇ ਹੋਏ ਸੁਪਰਡੈਂਟ ਅਸ਼ੌਕ ਕੁਮਾਰ ਨੇ ਕਿਹਾ ਕਿ ਦੁਕਾਨਾਂ ਵੱਲੋਂ ਕੀਤੇ ਕਬਜ਼ਿਆਂ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਜਿਸ ਕਾਰਨ ਟ੍ਰੈਫਿਕ ਜਾਮ ਦੀ ਸਥਿਤੀ ਬਣੀ ਰਹਿੰਦੀ ਹੈ।

ਉਨ੍ਹਾਂ ਕਿਹਾ ਕਿ ਕੌਂਸਲ ਵੱਲੋਂ ਦੁਕਾਨਦਾਰਾਂ ਨੂੰ ਕਈ ਵਾਰ ਚਿਤਾਵਨੀਆਂ ਅਤੇ ਨੋਟਿਸ ਭੇਜੇ ਜਾ ਚੁੱਕੇ ਹਨ ਪਰ ਫਿਰ ਵੀ ਉਹ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ। ਜਿਸ ਦੇ ਚੱਲਦਿਆਂ ਨਗਰ ਕੌਾਸਲ ਵੱਲੋਂ ਕਬਜ਼ਿਆਂ ਖ਼ਿਲਾਫ਼ ਮੁਹਿੰਮ ਵਿੱਢਦਿਆਂ ਅੱਜ ਸ਼ਹਿਰ ਅੰਦਰ ਦੁਕਾਨਾਂ ਦੇ ਬਾਹਰ ਰੱਖਿਆ ਸਾਮਾਨ ਜ਼ਬਤ ਕਰ ਲਿਆ ਗਿਆ |

ਸੁਪਰਡੈਂਟ ਅਸ਼ੋਕ ਕੁਮਾਰ ਨੇ ਦੱਸਿਆ ਕਿ ਸ਼ਹਿਰ ਵਿੱਚ ਕਬਜ਼ਿਆਂ ਅਤੇ ਬਜ਼ਾਰਾਂ ਵਿੱਚ ਆਵਾਜਾਈ ਵਿੱਚ ਵਿਘਨ ਪੈਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਪਿਛਲੇ 15 ਦਿਨਾਂ ਤੋਂ ਕਬਜ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ। ਉਧਰ ਦੁਕਾਨਦਾਰਾਂ ਵੱਲੋਂ ਵਿਰੋਧ ਕਰਨ ਤੇ ਉਨ੍ਹਾਂ ਕਿਹਾ ਕਿ ਮੁੜ ਅਪੀਲ ਕੀਤੀ ਕਿ ਉਹ ਨਗਰ ਕੌਾਸਲ ਨੂੰ ਸਹਿਯੋਗ ਦੇਣ ਅਤੇ ਸਮਾਨ ਨੂੰ ਆਪਣੀ ਹੱਦ ਅੰਦਰ ਰੱਖਣ

Exit mobile version