ਛੇਤੀ ਹੀ ਪੈਟਰੋਲ ਪੰਪਾਂ ਉੱਤੇ ਡੀਜਲ ਅਤੇ ਪੈਟਰੋਲ ਆਮ ਵਾਂਗ ਮਿਲਣ ਲੱਗੇਗਾ
ਖੁਰਾਕ ਤੇ ਸਪਲਾਈ ਵਿਭਾਗ ਨੂੰ ਕਾਲਾਬਾਜ਼ਾਰੀ ਤੇ ਨਜ਼ਰ ਰੱਖਣ ਦੇ ਦਿੱਤੇ ਆਦੇਸ਼
ਕਿਸੇ ਵੀ ਜਾਣਕਾਰੀ ਜਾਂ ਸੂਚਨਾ ਦੇਣ ਲਈ ਜ਼ਿਲ੍ਹੇ ਦੇ ਟੋਲ ਫਰੀ ਨੰਬਰ 1800-180-1852 ਉੱਪਰ ਕੀਤਾ ਜਾ ਸਕਦਾ ਹੈ ਰਾਬਤਾ
ਗੁਰਦਾਸਪੁਰ, 2 ਜਨਵਰੀ 2024 ( ਦੀ ਪੰਜਾਬ ਵਾਇਰ) । ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਜੋ ਆਰਜੀ ਤੌਰ ਤੇ ਸਪਲਾਈ ਵਿੱਚ ਕਿੱਲਤ ਆਈ ਸੀ ਉਸ ਨੂੰ ਦੂਰ ਕਰ ਲਿਆ ਗਿਆ ਹੈ ਅਤੇ ਬਹੁਤ ਜਲਦੀ ਸਥਿਤੀ ਆਮ ਵਾਂਗ ਹੋ ਜਾਵੇਗੀ।
ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਜਲੰਧਰ ਅਤੇ ਬਠਿੰਡਾ ਵਿਖੇ ਟਰੱਕ ਡਰਾਈਵਰਾਂ ਦੀ ਹੜਤਾਲ ਖਤਮ ਹੋ ਗਈ ਹੈ ਅਤੇ ਜਲਦ ਹੀ ਪੈਟ੍ਰੋਲ ਅਤੇ ਡੀਜ਼ਲ ਦੀ ਸਪਲਾਈ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੇ 18 ਟਰੱਕ ਗੁਰਦਾਸਪੁਰ ਜ਼ਿਲ੍ਹੇ ਲਈ ਰਵਾਨਾ ਹੋ ਗਏ ਹਨ ਅਤੇ ਜਲਦੀ ਹੀ ਉਹ ਪੈਟਰੋਲ ਪੰਪਾਂ ਤੱਕ ਪਹੁੰਚ ਜਾਣਗੇ। ਉਨ੍ਹਾਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ਦੀ ਚੈਕਿੰਗ ਕਰਨ ਦੇ ਆਦੇਸ਼ ਵੀ ਦਿੱਤੇ ਹਨ ਤਾਂ ਕਿ ਕੋਈ ਪੈਟਰੋਲ, ਡੀਜ਼ਲ ਅਤੇ ਐੱਲ.ਪੀ.ਜੀ. ਦੀ ਕਾਲਾਬਾਜਾਰੀ ਨਾ ਕਰੇ।
ਉਨਾਂ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਅਤੇ ਜਲਦੀ ਹੀ ਲੋਕਾਂ ਨੂੰ ਆਮ ਵਾਂਗ ਪੈਟ੍ਰੋਲ, ਡੀਜ਼ਲ ਮਿਲਣਾ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਜਾਣਕਾਰੀ ਜਾਂ ਸੂਚਨਾ ਦੇਣ ਲਈ ਜ਼ਿਲ੍ਹੇ ਦੇ ਟੋਲ ਫਰੀ ਨੰਬਰ 1800-180-1852 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।
ਸੁਣੋ ਕੀ ਕਹਿ ਰਹੇ ਡਿਪਟੀ ਕਮਿਸ਼ਨਰ ਗੁਰਦਾਸਪੁਰ