ਕੇਜਰੀਵਾਲ ਨੇ ਕਿਹਾ- ਜੇਕਰ ਸ਼ਰਾਬ ਘੋਟਾਲਾ ਹੋਇਆ ਤਾਂ ਪੈਸਾ ਕਿੱਥੇ ਗਿਆ? ਈਡੀ ਦੇ ਸੰਮਨ ‘ਤੇ ਕਿਹਾ ਭਾਜਪਾ ਚਾਹੁੰਦੀ ਹੈ ਮੇਰੀ ਗ੍ਰਿਫਤਾਰੀ, ਤਾਂ ਜੋ ਨਾ ਕਰ ਸਕਾਂ ਲੋਕ ਸਭਾ ਚੋਣਾਂ ‘ਚ ਪ੍ਰਚਾਰ

ਨਵੀਂ ਦਿੱਲੀ, 4 ਜਨਵਰੀ 2024 (ਦੀ ਪੰਜਾਬ ਵਾਇਰ)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦੇ ਸੰਮਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਮਕਸਦ ਜਾਂਚ ਕਰਵਾਉਣਾ ਨਹੀਂ, ਸਗੋਂ ਉਸ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣਾ ਹੈ।

ਅਰਵਿੰਦ ਕੇਜਰੀਵਾਲ ਨੇ 4 ਮਿੰਟ 10 ਸੈਕਿੰਡ ਦੀ ਵੀਡੀਓ ਰਾਹੀਂ ਆਪਣੇ ਵਿਚਾਰ ਪ੍ਰਗਟ ਕੀਤੇ। ਦਰਅਸਲ, ਆਮ ਆਦਮੀ ਪਾਰਟੀ ਦੇ ਮੰਤਰੀਆਂ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੀ ਸੰਭਾਵਨਾ ਜਤਾਈ ਸੀ।

Exit mobile version