ਸਹਿਕਾਰੀ ਸਭਾਵਾਂ ਰਾਹੀਂ ਸਰਕਾਰੀ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਪਹੁੰਚਾਉਣ ਲਈ ਯੋਗ ਉਪਰਾਲੇ ਕੀਤੇ ਜਾਣ : ਡਿਪਟੀ ਕਮਿਸ਼ਨਰ

ਗੁਰਦਾਸਪੁਰ, 4 ਜਨਵਰੀ 2024(ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ ਦੀ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਦੀਆਂ 168 ਸਹਿਕਾਰੀ ਸਭਾਵਾਂ ਵਿੱਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜਾ ਲਿਆ ਗਿਆ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ ਵੱਲੋਂ ਮੋਨੀਟਰ ਕੀਤੀਆਂ ਜਾਂਦੀਆਂ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਹਰ ਇਕ ਲੋੜਵੰਦ ਵਿਅਕਤੀ ਤੱਕ ਪਹੁੰਚਾਉਣ ਲਈ ਯੋਗ ਉਪਰਾਲੇ ਕਰਨ। ਉਨ੍ਹਾਂ ਕਿਹਾ ਕਿ ਇਸ ਸਮੇਂ ਭਾਰਤ ਸਰਕਾਰ ਦੀਆਂ ਸਕੀਮਾਂ ਅਨੁਸਾਰ 164 ਸਹਿਕਾਰੀ ਸਭਾਵਾਂ ਵਿੱਚ ਕੰਪਿਊਟਰਾਇਜੇਸ਼ਨ ਦਾ ਕੰਮ, 44 ਸਹਿਕਾਰੀ ਸਭਾਵਾਂ ਵਿਚ ਕਾਮਨ ਸਰਵਿਸ ਸੈਂਟਰ ਅਤੇ ਵੱਖ-ਵੱਖ ਸਭਾਵਾਂ ਵਿੱਚ ਪੈਟਰੋਲ ਪੰਪ/ਡੀਜਲ ਪੰਪ/ਜਨਔਸ਼ਧੀ ਕੇਂਦਰਾ ਦਾ ਕੰਮ ਚਲਾਉਣ ਦੀ ਪ੍ਰੀਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਹਿਕਾਰਤਾ ਵਿਭਾਗ ਦੀਆਂ ਵੱਖ-ਵੱਖ ਸੰਸਥਾਵਾਂ ਸਹਿਕਾਰੀ ਖੰਡ ਮਿੱਲ ਪਨਿਆੜ ਅਤੇ ਬਟਾਲਾ, ਕੇਂਦਰੀ ਸਹਿਕਾਰੀ ਬੈਂਕ, ਵੇਰਕਾ ਮਿਲਕ ਪਲਾਂਟ, ਪੀ.ਏ.ਡੀ.ਬੀ. ਬੈਂਕ ਆਦਿ ਦਾ ਰੀਵਿਊ ਵੀ ਕੀਤਾ।

ਇਸ ਮੌਕੇ ਸਹਿਕਾਰੀ ਸਭਾਵਾਂ ਦੇ ਉੱਪ ਰਜਿਸਟਰਾਰ ਸ੍ਰੀ ਜਸਪ੍ਰਜੀਤ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ, ਜ਼ਿਲ੍ਹਾ ਮੈਨੇਜਰ ਕੇਂਦਰੀ ਸਹਿਕਾਰੀ ਬੈਂਕ, ਏ.ਜੀ.ਐੱਮ. ਨਾਬਾਰਡ ਸ੍ਰੀ ਮਨਦੀਪ ਸਿੰਘ, ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ, ਗੁਰਦਾਸਪੁਰ ਸ੍ਰੀ ਰੋਹਿਤ ਗਿੱਲ, ਜਨਰਲ ਮੈਨੇਜਰ, ਖੰਡ ਮਿੱਲ ਪਨਿਆੜ ਅਤੇ ਬਟਾਲਾ, ਜਨਰਲ ਮੈਨੇਜਰ, ਵੇਰਕਾ ਮਿਲਕ ਪਲਾਂਟ ਤੋ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

Exit mobile version