ਗੁਰਦਾਸਪੁਰ

ਡਾ. ਸੁਰਿੰਦਰਪਾਲ ਸਿੰਘ ਨੇ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਡਾ. ਸੁਰਿੰਦਰਪਾਲ ਸਿੰਘ ਨੇ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ
  • PublishedJanuary 5, 2024

ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਬਣਾਈ ਰੱਖਣ ਦੀ ਅਪੀਲ ਕੀਤੀ

ਗੁਰਦਾਸਪੁਰ, 5 ਜਨਵਰੀ 2024 (ਦੀ ਪੰਜਾਬ ਵਾਇਰ )। ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਨਿਯੁਕਤ ਕੀਤੇ ਗਏ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰਪਾਲ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲ੍ਹੇ ਅੰਦਰ ਡਾ. ਕਿਰਪਾਲ ਸਿੰਘ ਢਿੱਲੋਂ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਤੈਨਾਤ ਸਨ ਜਿਨ੍ਹਾਂ ਦੀ ਸੇਵਾ ਮੁਕਤੀ ਦੇ ਬਾਅਦ ਖੇਤੀਬਾੜੀ ਵਿਭਾਗ ਨੇ ਡਾ. ਸੁਰਿੰਦਰਪਾਲ ਸਿੰਘ ਨੂੰ ਜ਼ਿਲ੍ਹਾ ਗੁਰਦਾਸਪੁਰ ਦੀ ਜ਼ਿੰਮੇਵਾਰੀ ਸੌਂਪੀ ਹੈ। ਡਾ. ਸੁਰਿੰਦਰਪਾਲ ਸਿੰਘ ਇਸ ਤੋਂ ਪਹਿਲਾਂ ਫ਼ਿਰੋਜ਼ਪੁਰ ਵਿਚ ਜ਼ਿਲ੍ਹਾ ਸਿਖਲਾਈ ਅਫ਼ਸਰ ਵਜੋਂ ਤੈਨਾਤ ਸਨ ਅਤੇ ਉਹ ਤਰਨਤਾਰਨ ਦੇ ਮੁੱਖ ਖੇਤੀਬਾੜੀ ਅਫ਼ਸਰ ਵੀ ਰਹਿ ਚੁੱਕੇ ਹਨ । ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਖੇਤੀਬਾੜੀ ਵਿਭਾਗ ਦੇ ਸਟਾਫ਼਼ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

ਅਹੁਦਾ ਸੰਭਾਲਣ ਉਪਰੰਤ ਗੱਲਬਾਤ ਦੌਰਾਨ ਡਾ. ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਉਹ ਕਿਸਾਨਾਂ ਦੀ ਸੇਵਾ ਲਈ ਹਰ ਸਮੇਂ ਹਾਜ਼ਰ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਿਭਾਗ ਦੇ ਬਲਾਕ ਦਫ਼ਤਰਾਂ ਵਿਚ ਸਮੂਹ ਸਟਾਫ ਸਵੇਰੇ 9 ਵਜੇ ਤੋਂ ਪੰਜ ਵਜੇ ਤੱਕ ਮੌਜੂਦ ਰਹਿੰਦਾ ਹੈ ਅਤੇ ਕਿਸਾਨ ਫ਼ਸਲਾਂ ਦੀ ਕਾਸ਼ਤ ਲਈ ਖੇਤੀ ਅਧਿਕਾਰੀਆਂ ਦੀ ਸਲਾਹ ਜ਼ਰੂਰ ਲੈਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਲਈ ਅਨੇਕਾਂ ਭਲਾਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਕਿਸਾਨਾਂ ਇਨ੍ਹਾਂ ਯੋਜਨਾਵਾਂ ਦਾ ਫ਼ਾਇਦਾ ਜ਼ਰੂਰ ਉਠਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਵਿਭਾਗ ਦੇ ਕੰਮਾਂ ਨਾਲ ਸਬੰਧਿਤ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਬਲਾਕ ਦਫ਼ਤਰ ਜਾਂ ਮੁੱਖ ਦਫ਼ਤਰ ਵਿਖੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।

Written By
The Punjab Wire