ਖੇਡ ਸੰਸਾਰ ਗੁਰਦਾਸਪੁਰ

ਅਬਾਦ ਖੇਡ ਟੂਰਨਾਮੈਂਟ ਤਹਿਤ ਕ੍ਰਿਕੇਟ ਅਤੇ ਬੈਡਮਿੰਟਨ ਦੇ ਫਾਈਨਲ ਮੁਕਾਬਲੇ ਗੁਰਦਾਸਪੁਰ ਵਿਖੇ ਹੋਏ

ਅਬਾਦ ਖੇਡ ਟੂਰਨਾਮੈਂਟ ਤਹਿਤ ਕ੍ਰਿਕੇਟ ਅਤੇ ਬੈਡਮਿੰਟਨ ਦੇ ਫਾਈਨਲ ਮੁਕਾਬਲੇ ਗੁਰਦਾਸਪੁਰ ਵਿਖੇ ਹੋਏ
  • PublishedJanuary 6, 2024

ਕ੍ਰਿਕੇਟ ਦੇ ਫਾਈਨਲ ਮੈਚ ਵਿੱਚ ਗੁਰਦਾਸਪੁਰ ਕ੍ਰਿਕੇਟ ਐਸੋਸੀਏਸ਼ਨ ਦੀ ਬੀ ਟੀਮ ਜੇਤੂ ਰਹੀ

ਬੈਡਮਿੰਟਨ ਵਿੱਚ ਅੰਗਦ ਸਿੰਘ ਕੁੰਡਲ ਪਹਿਲੇ, ਅਰਵਿੰਦਰ ਕੁਮਾਰ ਦੂਜੇ ਅਤੇ ਅਨੰਤ ਬਾਵਾ ਤੇ ਤੁਸ਼ਾਰ ਤੀਜੇ ਸਥਾਨ ‘ਤੇ ਰਹੇ

ਚੇਅਰਮੈਨ ਰਮਨ ਬਹਿਲ, ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ ਦੇ ਪ੍ਰਧਾਨ ਸੁਰਿੰਦਰ ਅਗਰਵਾਲ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ

ਗੁਰਦਾਸਪੁਰ, 6 ਜਨਵਰੀ 2024 (ਦੀ ਪੰਜਾਬ ਵਾਇਰ )। ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ‘ਅਬਾਦ ਖੇਡ ਟੂਰਨਾਮੈਂਟ-2023-24 (ਸੀਜ਼ਨ-1) ਤਹਿਤ ਕ੍ਰਿਕੇਟ ਅਤੇ ਬੈਡਮਿੰਟਨ ਦੇ ਫਾਈਨਲ ਮੁਕਾਬਲੇ ਅੱਜ ਗੁਰਦਾਸਪੁਰ ਵਿਖੇ ਹੋਏ।

ਸਰਕਾਰੀ ਕਾਲਜ ਗੁਰਦਾਸਪੁਰ ਦੇ ਕ੍ਰਿਕੇਟ ਸਟੇਡੀਅਮ ਵਿੱਚ ਕ੍ਰਿਕੇਟ ਦਾ ਫਾਈਨਲ ਮੈਚ ਗੁਰਦਾਸਪੁਰ ਕ੍ਰਿਕੇਟ ਐਸੋਸੀਏਸ਼ਨ ਦੀ ਏ ਅਤੇ ਬੀ ਟੀਮਾਂ ਦਰਮਿਆਨ ਖੇਡਿਆ ਗਿਆ। ਜਿਸ ਵਿੱਚ ਗੁਰਦਾਸਪੁਰ ਕ੍ਰਿਕੇਟ ਐਸੋਸੀਏਸ਼ਨ ਦੀ ਬੀ ਟੀਮ ਜੇਤੂ ਰਹੀ। ਮੈਨ ਆਫ਼ ਦਾ ਟੂਰਨਾਮੈਂਟ ਦਾ ਖਿਤਾਬ ਵਿਕਰਾਂਤ ਸ਼ਰਮਾਂ ਦੇ ਨਾਮ ਰਿਹਾ ਜਦਕਿ ਮੈਚ ਆਫ਼ ਦੀ ਮੈਚ ਦਾ ਐਵਾਰਡ ਆਦਿਲ ਨੂੰ ਮਿਲਿਆ।

ਇਸੇ ਤਰ੍ਹਾਂ ਅਬਾਦ ਖੇਡ ਟੂਰਨਾਮੈਂਟ ਤਹਿਤ ਅੰਡਰ-17 ਬੈਡਮਿੰਟਨ ਦੇ ਫਾਈਨਲ ਮੁਕਾਬਲੇ ਬੈਡਮਿੰਟਨ ਹਾਲ ਗੁਰਦਾਸਪੁਰ ਵਿਖੇ ਕਰਵਾਏ ਗਏ। ਇਨ੍ਹਾਂ ਵਿਅਕਤੀਗਤ ਮੁਕਾਬਲਿਆਂ ਵਿੱਚ ਅੰਗਦ ਸਿੰਘ ਕੁੰਡਲ ਪਹਿਲੇ, ਅਰਵਿੰਦਰ ਕੁਮਾਰ ਦੂਜੇ ਅਤੇ ਅਨੰਤ ਬਾਵਾ ਤੇ ਤੁਸ਼ਾਰ ਤੀਜੇ ਸਥਾਨ ‘ਤੇ ਰਹੇ।

ਬੈਡਮਿੰਟਨ ਅਤੇ ਕ੍ਰਿਕਟ ਟੀਮ ਦੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ ਪ੍ਰਧਾਨ ਸ੍ਰੀ ਸੁਰਿੰਦਰ ਅਗਰਵਾਲ ਵੱਲੋਂ ਕੀਤੀ ਗਈ।

ਇਨਾਮ ਵੰਡ ਸਮਾਰੋਹ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਪਰਾਲੇ ਨੌਜਵਾਨਾਂ ਵਿੱਚ ਨਵਾਂ ਜੋਸ਼ ਭਰ ਕੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਵੀ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਦੋ ਸਫ਼ਲ ਸੀਜ਼ਨ ਕਰਵਾਉਣ ਤੋਂ ਬਾਅਦ ਅੱਜ ਲੁਧਿਆਣਾ ਵਿਖੇ ਰਾਸ਼ਟਰੀ ਸਕੂਲ ਖੇਡਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜ‌ਿਹੇ ਯਤਨਾਂ ਸਦਕਾ ਸਾਡਾ ਸੂਬਾ ਪੰਜਾਬ ਬਹੁਤ ਜਲਦ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ ਸਹਿਯੋਗ ਨਾਲ ਅਬਾਦ ਖੇਡ ਟੂਰਨਾਮੈਂਟ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ 21 ਦਸੰਬਰ ਨੂੰ ਸ਼ੁਰੂ ਹੋਏ ਇਸ ਖੇਡ ਟੂਰਨਾਮੈਂਟ ਵਿੱਚ ਫੁੱਟਬਾਲ, ਹਾਕੀ, ਕ੍ਰਿਕੇਟ, ਬੈਡਮਿੰਟਨ ਅਤੇ ਜਿਮਨਾਸਟਿਕ ਦੇ ਮੁਕਾਬਲੇ ਕਰਵਾਏ ਗਏ ਹਨ, ਜਿਸ ਵਿੱਚ ਜ਼ਿਲ੍ਹੇ ਦੇ 700 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਹੈ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ‌ਿਆ ਜਾਵੇ ਤਾਂ ਜੋ ਨੌਜਵਾਨੀ ਨਸ਼ੇ ਤੋਂ ਬਚ ਕੇ ਆਪਣੀ ਊਰਜਾ ਨੂੰ ਚੰਗੇ ਪਾਸੇ ਲਗਾ ਸਕੇ। ਉਨ੍ਹਾਂ ਕਿਹਾ ਕਿ ਅਬਾਦ ਖੇਡ ਟੂਰਨਾਮੈਂਟ ਦੀ ਇਹ ਮਹਿਜ ਸ਼ੁਰੂਆਤ ਹੋਈ ਹੈ ਅਤੇ ਬਹੁਤ ਜਲਦੀ ਜ਼ਿਲ੍ਹੇ ਵਿੱਚ ਹੋਰ ਵੀ ਖੇਡ ਮੁਕਾਬਲੇ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਸਦਕਾ ਜ਼ਿਲ੍ਹਾ ਗੁਰਦਾਸਪੁਰ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਵੇਗਾ। ਇਸ ਮੌਕੇ ਉਨ੍ਹਾਂ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ, ਕੋਚਾਂ ਅਤੇ ਟੂਰਨਾਮੈਂਟ ਨੂੰ ਸਪਾਂਸਰ ਕਰਨ ਲਈ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ ਸਮੂਹ ਅਹੁਦੇਦਾਰਾਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਅਬਾਦ ਖੇਡ ਟੂਰਨਾਮੈਂਟ ਦੇ ਜੇਤੂ ਅਤੇ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈ ਵੀ ਦਿੱਤੀ।

ਇਸ ਮੌਕੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ ਪ੍ਰਧਾਨ ਸ੍ਰੀ ਸੁਰਿੰਦਰ ਅਗਰਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਪਹਿਲਕਦਮੀ ਦਾ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨੀ ਨੂੰ ਦਿੱਤੀ ਇਹ ਦਿਸ਼ਾ ਉਨ੍ਹਾਂ ਨੂੰ ਤੰਦਰੁਸਤ ਤੇ ਖੁਸ਼ਹਾਲ ਜ਼ਿੰਦਗੀ ਵੱਲ ਲੈ ਕੇ ਜਾਵੇਗੀ। ਉਨ੍ਹਾਂ ਕਿਹਾ ਕਿ ਅਬਾਦ ਖੇਡਾਂ ਨਾਲ ਜੁੜ ਕੇ ਉਨ੍ਹਾਂ ਨੂੰ ਬਹੁਤ ਚੰਗਾ ਲੱਗਾ ਹੈ ਅਤੇ ਉਹ ਭਵਿੱਖ ਵਿੱਚ ਵੀ ਨੌਜਵਾਨਾਂ ਨੂੰ ਸੇਧ ਦੇਣ ਵਾਲੇ ਅਜਿਹੇ ਪ੍ਰੋਗਰਾਮਾਂ ਵਿੱਚ ਆਪਣਾ ਸਹਿਯੋਗ ਦਿੰਦੇ ਰਹਿਣਗੇ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸਿਮਰਨਜੀਤ ਸਿੰਘ ਰੰਧਾਵਾ, ਮਨਪ੍ਰੀਤ ਸਿੰਘ, ਕਨਿਸ਼ਕਾ ਤੁਲੀ, ਰਕੇਸ਼ ਮਾਰਸ਼ਲ, ਵਿਕਰਮ ਵਾਲੀਆ, ਕਮਲਜੀਤ ਸਿੰਘ, ਹਰਮਿੰਦਰ ਸੋਨੀ, ਵਿਨੇ ਭੰਡਾਰੀ, ਪ੍ਰੀਆ ਮਾਰਸ਼ਲ, ਜੈ ਸ਼ਿਵ ਪ੍ਰਧਾਨ ਜ਼ਿਲ੍ਹਾ ਕ੍ਰਿਕੇਟ ਐਸੋਸੀਏਸ਼ਨ, ਮਨਜੀਤ ਸਿੰਘ ਬਮਰਾ ਸੈਕਟਰੀ ਜ਼ਿਲ੍ਹਾ ਕ੍ਰਿਕੇਟ ਐਸੋਸੀਏਸ਼ਨ, ਵਿਸ਼ਾਲ ਸਲਘੋਤਰਾ ਸੀਪੀਓ, ਵਿਜੇ ਸ਼ਰਮਾ, ਪੀਸੀਏ ਪੈਨਲ ਅੰਪਾਇਰ, ਗੌਰਵ ਸੱਭਰਵਾਲ, ਜਤਿੰਦਰ ਮਾਰਸ਼ਲ, ਰਾਕੇਸ਼ ਮਾਰਸ਼ਲ ਅਤੇ ਵਿਨੈ ਭੰਡਾਰੀ ਮੌਜੂਦ ਸਨ।

Written By
The Punjab Wire