ਗੁਰਦਾਸਪੁਰ, 9 ਜਨਵਰੀ 2024 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਜੀ ਵੱਲੋਂ ਅੱਜ ਸੀਨੀਅਰ ਪੁਲਿਸ ਕਪਤਾਨ ਗੁਰਦਾਸਪੁਰ, ਸੀਨੀਅਰ ਪੁਲਿਸ ਕਪਤਾਨ ਬਟਾਲਾ, ਸਮੂਹ ਐੱਸ.ਡੀ.ਐਮਜ਼. ਅਤੇ ਵਿਧਾਨ ਸਭਾ ਚੋਣ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਹਲਕਾ ਡੀ.ਐੱਸ.ਪੀਜ਼. ਨਾਲ ਵਰਚੂਅਲ ਮੀਟਿੰਗ ਕੀਤੀ ਗਈ । ਮੀਟਿੰਗ ਵਿਚ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਭੇਜੀਆਂ ਗਈਆਂ ਵੁਲਨੇਰੇਬਿਲਟੀ ਮੈਪਿੰਗ ਦੀਆਂ ਰਿਪੋਰਟਾਂ ਨੂੰ ਰੀਵਿਊ ਕੀਤਾ ਗਿਆ।
ਮੀਟਿੰਗ ਵਿਚ ਉਨ੍ਹਾਂ ਨੇ ਦੱਸਿਆ ਗਿਆ ਕਿ ਚੋਣ ਕਮਿਸ਼ਨ ਜੀ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਦੀ ਤਿਆਰੀ ਦੇ ਮੱਦੇਨਜ਼ਰ ਅਜ਼ਾਦ ਤੇ ਨਿਰਪੱਖ ਢੰਗ ਨਾਲ ਚੋਣਾਂ ਕਰਵਾਉਣ ਲਈ ਜ਼ਿਲ੍ਹੇ ਦੇ ਸਮੂਹ 07 ਵਿਧਾਨ ਸਭਾ ਚੋਣ ਹਲਕਿਆਂ ਦੇ ਸਮੂਹ ਪੋਲਿੰਗ ਬੂਥਾਂ/ਪੋਲਿੰਗ ਏਰੀਏ ਵਿਚ ਵੁਲਨੇਰੇਬਿਲਟੀ ਮੈਪਿੰਗ (Vulnerability Mapping) ਦਾ ਮੁਕੰਮਲ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ । ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਚੋਣਾਂ ਵਿਚ ਕਿਸੇ ਕਿਸਮ ਦਾ ਵਿਘਨ ਨਾ ਪਵੇ। ਇਸ ਲਈ ਪਿਛਲੀਆਂ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਅਜਿਹੇ ਵਿਅਕਤੀਆਂ ਦੀ ਸ਼ਨਾਖ਼ਤ ਕੀਤੀ ਜਾਵੇ, ਜਿਨ੍ਹਾਂ ਵੱਲੋਂ ਚੋਣਾਂ ਵਿਚ ਕਿਸੇ ਕਿਸਮ ਦੀ ਹਿੰਸਾ, ਅਪਰਾਧ ਜਾਂ ਚੋਣਾਂ ਦੇ ਕੰਮਾਂ ਵਿਚ ਵਿਘਨ ਪਾਇਆ ਹੈ, ਨੂੰ ਵੁਲਨੇਰੇਬਿਲਟੀ ਮੈਪਿੰਗ ਵਿਚ ਸ਼ਾਮਿਲ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਸਾਰੀ ਕਾਰਵਾਈ ਮੁਕੰਮਲ ਕਰਕੇ ਰਿਪੋਰਟ ਇੱਕ ਹਫ਼ਤੇ ਤੱਕ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜੀ ਜਾਵੇ ।