Punjab AGTF ਨੇ ਫੜਿਆ ਗੈਂਗਸਟਰ ਕੈਲਾਸ਼ ਖਿਚਨ: ਹਰਵਿੰਦਰ ਰਿੰਦਾ ਦਾ ਕਾਰਕੁਨ, ਅਮਰੀਕਾ ਦੇ ਹੈਪੀ ਪਾਸੀਅਨ ਦੇ ਕਹਿਣ ‘ਤੇ ਬੱਬਰ ਖਾਲਸਾ ਨੂੰ ਦਿੰਦਾ ਸੀ ਹਥਿਆਰ

ਚੰਡੀਗੜ੍ਹ, 12 ਜਨਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। ਜਿਸ ਦੇ ਚਲਦੇ ਐਂਟੀ ਗੈਂਗਸਟਰ ਟਾਸਕ ਫੋਰਸ #AGTF, ਪੰਜਾਬ ਨੇ ਕੇਂਦਰੀ ਏਜੰਸੀਆਂ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਅਤੇ #USA ਅਧਾਰਤ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਦੇ ਮੁੱਖ ਸੰਚਾਲਕ ਕੈਲਾਸ਼ ਖਿਚਨ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੀ ਪੁਸ਼ਟੀ ਡੀਜੀਪੀ ਪੰਜਾਬ ਗੋਰਵ ਯਾਦਵ ਵੱਲੋਂ ਕੀਤੀ ਗਈ।

ਡੀਜੀਪੀ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਦਾ ਅਪਰਾਧਿਕ ਇਤਿਹਾਸ ਹੈ, ਜਿਸਦੇ ਖਿਲਾਫ ਰਾਜਸਥਾਨ ਅਤੇ ਪੰਜਾਬ ਵਿੱਚ ਫਿਰੌਤੀ, ਐਨਡੀਪੀਐਸ ਐਕਟ, ਆਰਮਜ਼ ਐਕਟ ਵਰਗੇ ਕਈ ਅਪਰਾਧਿਕ ਕੇਸ ਦਰਜ ਹਨ। ਉਸ ਖਿਲਾਫ 23 ਸਤੰਬਰ ਨੂੰ ਫਾਜ਼ਿਲਕਾ ਵਿੱਚ UAPA ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਦੋਸ਼ੀ ਲੌੜੀਂਦਾ ਸੀ।

ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਖਿਚਨ ਅੱਤਵਾਦੀ ਰਿੰਦਾ ਦੇ ਨਿਰਦੇਸ਼ਾਂ ‘ਤੇ ਸੂਬੇ ‘ਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਸਹਿਯੋਗੀਆਂ ਨੂੰ ਹਥਿਆਰ ਸਪਲਾਈ ਕਰਦਾ ਸੀ।

ਡੀਜੀਪੀ ਨੇ ਦੱਸਿਆ ਕਿ ਗਿਰਫ਼ਤਾਰ ਕੀਤੇ ਗਏ ਦੋਸ਼ੀ ਕੋਲੋਂ ਇੱਕ ਚੀਨੀ ਪਿਸਤੌਲ ਅਤੇ 08 ਜਿੰਦਾ ਕਾਰਤੂਸ ਬਰਾਮਦ ਹੋਏ ਹਨ।

Exit mobile version