ਗੁਰਦਾਸਪੁਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਗਹੋਤ ਪੋਕਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਗਹੋਤ ਪੋਕਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ
  • PublishedJanuary 12, 2024

ਬੱਸ ਯਾਤਰਾ ਰਾਹੀਂ ਤਖ਼ਤ ਸ੍ਰੀ ਕੇਸਗੜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਦਰਸ਼ਨ ਕਰਨਗੀਆਂ ਸੰਗਤਾਂ

ਗੁਰਦਾਸਪੁਰ, 12 ਜਨਵਰੀ 2024 (ਦੀ ਪੰਜਾਬ ਵਾਇਰ )। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਅੱਜ ਸਵੇਰੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਤੀਸਰੀ ਬੱਸ ਰਵਾਨਾ ਹੋਈ। ਪਿੰਡ ਗਹੋਤ ਪੋਕਰ ਤੋਂ ਰਵਾਨਾ ਹੋਈ ਇਸ ਤੀਰਥ ਯਤਾਰਾ ਬੱਸ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਵਿਸ਼ੇਸ਼ ਬੱਸ ਰਾਹੀਂ ਰਵਾਨਾਂ ਹੋਏ 43 ਸ਼ਰਧਾਲੂ ਤਖ਼ਤ ਸ੍ਰੀ ਕੇਸਗੜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਦਰਸ਼ਨ ਕਰਨਗੇ।

ਤੀਰਥ ਯਾਤਰਾ ਬੱਸ ਨੂੰ ਰਵਾਨਾ ਕਰਨ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੀ ਲਗਜ਼ਰੀ ਬੱਸ ਅੱਜ ਸਭ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗੀ ਜਿਥੇ ਸੰਗਤਾਂ ਵੱਲੋਂ ਤਖ਼ਤ ਸ੍ਰੀ ਕੇਸਗੜ ਸਾਹਿਬ, ਸ੍ਰੀ ਅਨੰਦਗੜ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕੀਤੇ ਜਾਣਗੇ। ਉਨਾਂ ਦੱਸਿਆ ਗੁਰਧਾਮਾ ਦੇ ਦਰਸ਼ਨ ਤੋਂ ਬਾਅਦ ਰਾਤ ਦਾ ਸਟੇਅ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੀ ਹੋਵੇਗਾ। ਸ੍ਰੀ ਬਹਿਲ ਨੇ ਅੱਗੇ ਦੱਸਿਆ ਕਿ ਅਗਲੇ ਦਿਨ ਬੱਸ ਯਾਤਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪਹੁੰਚੇਗੀ ਜਿਥੇ ਸੰਗਤਾਂ ਪਾਵਨ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਵਾਪਸ ਗੁਰਦਾਸਪੁਰ ਵਿਖੇ ਪਹੁੰਚਣਗੀਆਂ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਯਾਤਰਾ ਦੌਰਾਨ ਆਉਣ-ਜਾਣ ਅਤੇ ਓਥੇ ਰਹਿਣ ਦਾ ਸਾਰਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਬੱਸ ਰਵਾਨਾਂ ਹੋਣ ਤੋਂ ਪਹਿਲਾਂ ਸਿਹਤ ਵਿਭਾਗ ਦੇ ਡਾਕਟਰਾਂ ਵੱਲੋਂ ਸਾਰੇ ਸ਼ਰਧਾਲੂਆਂ ਦਾ ਮੈਡੀਕਲ ਚੈੱਕਅਪ ਵੀ ਕੀਤਾ ਗਿਆ ਹੈ।

ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਆਰੰਭੀ ਗਈ ਇਹ ਯੋਜਨਾ ਇੱਕ ਅਗਾਂਹਵਧੂ ਉਪਰਾਲਾ ਹੈ ਜਿਸ ਨੂੰ ਸੂਬੇ ਭਰ ਵਿੱਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨਾਂ ਕਿਹਾ ਕਿ ਜਿਹੜੇ ਲੋਕ ਕਿਸੇ ਕਾਰਨਾਂ ਕਰਕੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ ਉਨਾਂ ਲਈ ਇਹ ਯੋਜਨਾ ਵਰਦਾਨ ਸਾਬਤ ਹੋ ਰਹੀ ਹੈ। ਇਸ ਮੌਕੇ ਆਰ.ਟੀ.ਏ. ਗੁਰਦਾਸਪੁਰ ਸ੍ਰੀ ਦਵਿੰਦਰ ਕੁਮਾਰ ਅਤੇ ਪਿੰਡ ਗਹੋਤ ਪੋਕਰ ਦੇ ਮੋਹਤਬਰ ਵੀ ਹਾਜ਼ਰ ਸਨ।

Written By
The Punjab Wire