ਗੁਰਦਾਸਪੁਰ

16 ਜਨਵਰੀ ਨੂੰ ਕਾਹਨੂੰਵਾਨ ਬਲਾਕ ਦੇ ਪਿੰਡ ਸੱਲੋਪੁਰ ਵਿਖੇ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ

16 ਜਨਵਰੀ ਨੂੰ ਕਾਹਨੂੰਵਾਨ ਬਲਾਕ ਦੇ ਪਿੰਡ ਸੱਲੋਪੁਰ ਵਿਖੇ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ
  • PublishedJanuary 12, 2024

ਪਿੰਡ ਸੱਲੋਪੁਰ, ਕੋਟਲਾ ਗੁੱਜਰਾਂ, ਕੋਟਲੀ ਹਰਚੰਦਾਂ, ਘੂਕਲਾ, ਲਾਧੂਪੁਰ ਦੇ ਵਸਨੀਕ ਇਸ ਕੈਂਪ ਵਿੱਚ ਭਾਗ ਲੈਣਗੇ

ਗੁਰਦਾਸਪੁਰ, 12 ਜਨਵਰੀ 2024 (ਦੀ ਪੰਜਾਬ ਵਾਇਰ )। ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ 16 ਜਨਵਰੀ ਨੂੰ ਬਲਾਕ ਕਾਹਨੂੰਵਾਨ ਦੇ ਪਿੰਡ ਸੱਲੋਪੁਰ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਦਾ ਸਮਾਂ ਸਵੇਰੇ 11;00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਹੋਵੇਗਾ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਜਨਵਰੀ 2024 ਨੂੰ ਪਿੰਡ ਸੱਲੋਪੁਰ ਵਿਖੇ ਲੱਗਣ ਵਾਲੇ ਇਸ ਅਬਾਦ ਕੈਂਪ ਵਿੱਚ ਪਿੰਡ ਸੱਲੋਪੁਰ ਤੋਂ ਇਲਾਵਾ ਪਿੰਡ ਕੋਟਲਾ ਗੁੱਜਰਾਂ, ਕੋਟਲੀ ਹਰਚੰਦਾਂ, ਘੂਕਲਾ ਅਤੇ ਲਾਧੂਪੁਰ ਦੇ ਵਸਨੀਕ ਵੀ ਭਾਗ ਲੈਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ। ਇਸਦੇ ਨਾਲ ਹੀ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਰੂਰਲ ਏਰੀਆ ਅਤੇ ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਕੰਮ, ਮਨਰੇਗਾ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਜਲ ਸਪਲਾਈ ਵਿਭਾਗ ਨਾਲ ਸਬੰਧਤ ਕੰਮ, ਅਧਾਰ ਕਾਰਡ ਸੁਵਿਧਾ ਦਾ ਮੌਕੇ ‘ਤੇ ਲਾਭ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਿੰਡ ਸੱਲੋਪੁਰ, ਕੋਟਲਾ ਗੁੱਜਰਾਂ, ਕੋਟਲੀ ਹਰਚੰਦਾਂ, ਘੂਕਲਾ ਅਤੇ ਲਾਧੂਪੁਰ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ।

Written By
The Punjab Wire